ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਕਾਬੂ; 8.8 ਕਿਲੋਗ੍ਰਾਮ ਹੈਰੋਇਨ, 99 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
Published : Mar 30, 2025, 8:06 pm IST
Updated : Mar 30, 2025, 8:06 pm IST
SHARE ARTICLE
Punjab Police arrests 72 drug smugglers; 8.8 kg heroin, drug money worth Rs 99 thousand recovered
Punjab Police arrests 72 drug smugglers; 8.8 kg heroin, drug money worth Rs 99 thousand recovered

82 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 435 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ "ਯੁੱਧ ਨਸ਼ਿਆਂ ਵਿਰੁੱਧ" ਨੂੰ 30ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.8 ਕਿਲੋ ਹੈਰੋਇਨ, 500 ਕਿਲੋ ਗਾਂਜਾ ਅਤੇ 99410 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 30 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4614 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 82 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 391 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਜਿਸਦੇ ਚਲਦਿਆਂ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 435 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 5 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement