Punjab News ; ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ  ਨਗਰ ਪੰਚਾਇਤ ਭੁਲਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਸੰਭਾਲਿਆ ਅਹੁਦਾ

By : BALJINDERK

Published : Mar 30, 2025, 7:25 pm IST
Updated : Mar 30, 2025, 7:25 pm IST
SHARE ARTICLE
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ  ਨਗਰ ਪੰਚਾਇਤ ਭੁਲਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਸੰਭਾਲਿਆ ਅਹੁਦਾ
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ  ਨਗਰ ਪੰਚਾਇਤ ਭੁਲਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਸੰਭਾਲਿਆ ਅਹੁਦਾ

Punjab News ; ਨਵੇਂ ਬਣੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਇਮਾਨਦਾਰੀ ਨਾਲ ਇਲਾਕੇ ਦਾ ਵਿਕਾਸ ਕਰਨ ਦਾ ਕੀਤਾ ਵਾਅਦਾ

Punjab News in Punjabi ; ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਅੱਜ ਇਥੇ ਨਗਰ ਪੰਚਾਇਤ ਭੁਲਥ ਦੇ ਨਵੇਂ ਬਣੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਪ੍ਰਧਾਨ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਮੁਬਾਰਕਬਾਦ 'ਤੇ ਸ਼ੁਭਕਾਮਨਾਵਾਂ ਭੇਟ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭੁਲਥ ਦੇ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 

ਅਰੋੜਾ ਨੇ ਕਿਹਾ ਕਿ ਹਾਲ ਹੀ ਵਿੱਚ ਆਪ ਸਰਕਾਰ ਵਲੋਂ ਪੇਸ਼ ਕੀਤੇ ਬਜਟ ਤਹਿਤ ਪੂਰੇ ਪੰਜਾਬ ਦੇ ਨਾਲ ਨਾਲ ਭੁਲਥ ਵਿੱਚ ਵੀ ਵੱਡੇ ਪਧਰ 'ਤੇ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਗਰ ਪੰਚਾਇਤ ਦੀ ਨਵੀਂ ਬਣੀ ਸਮੁੱਚੀ ਟੀਮ ਤੋਂ ਬਹੁਤ ਆਸਾਂ ਹਨ ਅਤੇ ਉਹ ਖੁਦ ਵੀ ਇਹ ਚਾਹੁੰਦੇ ਹਨ ਕਿ ਸਾਰੀ ਟੀਮ ਪੂਰੀ ਤਨਦੇਹੀ ਨਾਲ ਹਰ ਇੱਕ ਵਾਰਡ ਦੀ ਨੁਹਾਰ ਨੂੰ ਸੰਵਾਰਨ ਵਿੱਚ ਅਹਿਮ ਯੋਗਦਾਨ ਪਾਵੇ। ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਵਾਅਦਾ ਕੀਤਾ ਕਿ ਉਹ ਪੂਰੀ ਇਮਾਨਦਾਰੀ ਨਾਲ ਭੁਲਥ ਦੇ ਵਿਕਾਸ ਕਾਰਜ ਕਰਨਗੇ।

(For more news apart from  Rashpal Sharma assumed office as President of Nagar Panchayat Bholath in presence Cabinet Minister Aman Arora News in Punjabi, stay tuned to Ro੍ਰana Spokesman)


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement