ਪੰਜਾਬ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਵਾਦਾਂ ‘ਚ
Published : Apr 30, 2019, 11:04 am IST
Updated : Apr 30, 2019, 11:10 am IST
SHARE ARTICLE
List of Congress star campaigners
List of Congress star campaigners

ਕਾਂਗਰਸ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਜੋ ਸਟਾਰ ਪ੍ਰਚਾਰਕਾਂ ਦੀ ਸੂਚੀ ਸੌਂਪੀ ਗਈ ਹੈ, ਉਸ ਵਿਚ 22ਵੇਂ ਨੰਬਰ ਤੇ ਸ਼ਮਸ਼ੇਰ ਸਿੰਘ ਦੂਲੋਂ ਦਾ ਨਾਂਅ ਵੀ ਸ਼ਾਮਿਲ ਹੈ।

ਪੰਜਾਬ: ਲੋਕ ਸਭਾ ਚੋਣਾਂ ਦੀ ਜੰਗ ਜਿੱਤਣ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਜਿੱਥੇ ਇੱਕ ਪਾਸੇ ਸਿਆਸਤਦਾਨ ਜੋੜ-ਤੋੜ ਕਰਨ ਵਿਚ ਉਲਝੇ ਹੋਏ ਹੋਏ ਹਨ, ਉਥੇ ਹੀ ਨਿਤ ਦਿਨ ਕੋਈ ਨਾ ਕੋਈ ਬਿਆਨ ਜਾਂ ਸਿਆਸੀ ਸਰਗਰਮੀ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ। ਬੀਤੇ ਦਿਨ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਿਨੇਟ ਮੰਤਰੀ ਲਾਲ ਸਿੰਘ ਨੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸਮਸ਼ੇਰ ਸਿੰਘ ਦੂਲੋਂ ਨੂੰ ਪਾਰਟੀ ਵਿਚੋਂ ਬਾਹਰ ਜਾਣ ਅਤੇ ਰਾਜ ਸਭਾ ਮੈਂਬਰਸ਼ਿਪ ਛੱਡਣ ਲਈ ਕਹਿ ਦਿੱਤਾ ਸੀ ਕਿਉਂਕਿ ਦੂਲੋਂ ਦੀ ਪਤਨੀ ਅਤੇ ਬੇਟੇ ਨੇ ਆਮ ਆਦਮੀ ਪਾਰਟੀ ਦਾ ਪੱਲ੍ਹਾ ਫੜ੍ਹ ਲਿਆ ਸੀ।

Star Campaigners of Punjab CongressStar Campaigners of Punjab Congress

ਪਰ ਕਾਂਗਰਸ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਜੋ ਸਟਾਰ ਪ੍ਰਚਾਰਕਾਂ ਦੀ ਸੂਚੀ ਸੌਂਪੀ ਗਈ ਹੈ, ਉਸ ਵਿਚ 22ਵੇਂ ਨੰਬਰ ਤੇ ਸ਼ਮਸ਼ੇਰ ਸਿੰਘ ਦੂਲੋਂ ਦਾ ਨਾਂਅ ਵੀ ਸ਼ਾਮਿਲ ਹੈ। ਚੋਣ ਕਮਿਸ਼ਨ ਨੂੰ ਭੇਜੀ ਗਈ ਇਸ ਸੂਚੀ ਹੇਠ ਬਕਾਇਦਾ ਮੋਤੀਲਾਲ ਵੋਰਾ ਦੇ ਹਸਤਾਖਰ ਹਨ। ਇਸ ਲਿਸਟ ਵਿਚ ਦੂਲੋਂ ਦੇ ਨਾਂਅ ਦਾ ਸ਼ਾਮਿਲ ਹੋਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ। ਉਹ ਇਹ ਕਿ ਇਹ ਲਿਸਟ ਹਾਈਕਮਾਂਡ ਵੱਲੋਂ ਪੰਜਾਬ ਦੀ ਲੀਡਰਸ਼ਿਪ ਨੂੰ ਪੁੱਛੇ ਬਿਨ੍ਹਾਂ ਤਿਆਰ ਕੀਤੀ ਗਈ ਹੈ ਅਤੇ ਜਾਂ ਫਿਰ ਦੋਵਾਂ ਦਾ ਆਪਸ ਵਿਚ ਕੋਈ ਤਾਲਮੇਲ ਹੀ ਨਹੀਂ।

ਬਹਿਰਹਾਲ ਇਸ ਲਿਸਟ ਵਿਚ ਦੂਲੋਂ ਦੇ ਨਾਂਅ ਨੇ ਸੂਬੇ ਦੀ ਲੀਡਰਸ਼ਿਪ ਦੀ ਕਾਰਗੁਜ਼ਾਰੀ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement