ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਤੇ ਸਵੱਛਤਾ ਬਣਾਈ ਰੱਖਣ ਬਾਰੇ ਅਡਵਾਇਜ਼ਰੀ ਜਾਰੀ
Published : Apr 30, 2020, 12:15 pm IST
Updated : Apr 30, 2020, 12:15 pm IST
SHARE ARTICLE
ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਤੇ ਸਵੱਛਤਾ ਬਣਾਈ ਰੱਖਣ ਬਾਰੇ ਅਡਵਾਇਜ਼ਰੀ ਜਾਰੀ
ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਤੇ ਸਵੱਛਤਾ ਬਣਾਈ ਰੱਖਣ ਬਾਰੇ ਅਡਵਾਇਜ਼ਰੀ ਜਾਰੀ

ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਤੇ ਸਵੱਛਤਾ ਬਣਾਈ ਰੱਖਣ ਬਾਰੇ ਅਡਵਾਇਜ਼ਰੀ ਜਾਰੀ

ਪਟਿਆਲਾ, 29 ਅਪਰੈਲ (ਤੇਜਿੰਦਰ ਫ਼ਤਿਹਪੁਰ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੋਵਿਡ -19 ਦੇ ਮੱਦੇਨਜ਼ਰ ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਸਬੰਧੀ ਐਡਵਾਈਜਰੀ ਜਾਰੀ ਕੀਤੀ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਫੈਲਾਅ/ਪ੍ਰਸਾਰ ਨੂੰ ਰੋਕਣ ਲਈ ਲੋਕ ਹਿੱਤ ਵਿੱਚ ਸਾਰੇ 22 ਜ਼ਿਲ੍ਹਿਆਂ ਵਿੱਚ ਕਰਫਿਊ ਲਗਾ ਕੇ ਲੋਕਾਂ ਦੀਆਂ ਗਤੀਵਿਧੀਆਂ 'ਤੇ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ। ਭਾਵੇਂ ਸਰਕਾਰ ਨੇ ਮਨਰੇਗਾ ਅਧੀਨ ਕੰਮ ਕਰਨ ਵਾਲੇ ਕਾਮਿਆਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਜ਼ਰੂਰੀ ਗਤੀਵਿਧੀਆਂ ਮੁੜ ਸ਼ੁਰੂ ਕਰਨ ਦੀ ਆਗਿਆ ਦਿੱਤੀ ਹੈ। ਫਿਰ ਵੀ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।


ਉਨ੍ਹਾਂ  ਕਿਹਾ ਕਿ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਰੇਗਾ ਕਰਮਚਾਰੀਆਂ ਨੂੰ ਕੰਮ ਦੌਰਾਨ ਆਰਾਮ ਦੇਣ ਦੇ ਸਮੇਂ ਵਿੱਚ ਕੁੱਝ ਫਾਸਲਾ ਰੱਖਣ ਜਿਸ ਨਾਲ ਕੰਮ ਵੀ ਸਮੇਂ ਸਿਰ ਮੁਕੰਮਲ ਹੋ ਜਾਵੇ ਤੇ ਕੰਮ ਵਿੱਚ ਕੋਈ ਰੁਕਾਵਟ ਵੀ ਨਾ ਆਵੇ। ਮਨਰੇਗਾ ਕਰਮਚਾਰੀਆਂਨੂਮ ਕੰਮ ਦਰਮਿਆਨ ਘੱਟੋ-ਘੱਟ 1 ਮੀਟਰ ਦੀ ਸਮਾਜਿਕ ਦੂਰੀ ਦੇ ਨਿਯਮ ਨੂੰ ਕਾਇਮ ਰੱਖਿਆ ਜਾਵੇ। ਮਨਰੇਗਾ ਵਰਕਰਾਂ ਨੂੰ ਸਲਾਹ ਦਿੱਤੀ ਕਿ ਉਹ ਕਿਸੇ ਨਾਲ ਹੱਥ ਨਾ ਮਿਲਾਉਣ ਜਾਂ ਕਿਸੇ ਨੂੰ ਗਲੇ ਨਾ ਲਗਾਉਣ। ਮਨਰੇਗਾ ਸਟਾਫ਼ ਨੂੰ ਬਿਨਾਂ ਕੰਮ ਤੋਂ ਨਾ ਘੁੰਮਣ ਅਤੇ ਉਨ੍ਹਾਂ ਦੇ ਨਿਰਧਾਰਤ ਖੇਤਰ/ਸਾਈਟ ਤੋਂ ਹੀ ਕੰਮ ਕਰਨ ਦੀ ਸਲਾਹ ਦਿੱਤੀ ਜਾਵੇ।


ਡਾ. ਮਲਹੋਤਰਾ ਨੇ ਅੱਗੇ ਕਿਹਾ ਕਿ ਬੁਖਾਰ ਜਾਂ ਹੋਰ ਲੱਛਣ ਜਿਵੇਂ ਖੰਘ/ਸਾਹ ਲੈਣ ਵਿੱਚ ਤਕਲੀਫ਼ ਮਹਿਸੂਸ ਕਰਨ ਵਾਲੇ ਮਨਰੇਗਾ ਕਰਮਚਾਰੀਆਂ ਨੂੰ ਘਰ ਵਿੱਚ ਹੀ ਰਹਿਣ ਅਤੇ ਡਾਕਟਰੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਪੰਚ/ਗ੍ਰਾਮ ਰੁਜਗਾਰ ਸੇਵਕ ਸਮੇਤ ਸਾਰਿਆਂ ਨੂੰ ਹਰ ਸਮੇਂ ਕੱਪੜੇ ਦੇ ਮਾਸਕ ਪਹਿਨਣੇ ਚਾਹੀਦੇ ਹਨ।

ਮਾਸਕ ਨੂੰ ਇਸ ਢੰਗ ਨਾਲ ਪਹਿਨਿਆ ਜਾਵੇ ਕਿ ਜਿਸ ਨਾਲ  ਨੱਕ ਦੇ ਨਾਲ ਨਾਲ ਮੂੰਹ ਨੂੰ ਵੀ ਕਵਰ ਰਹੇ। ਕੱਪੜੇ ਦੇ ਮਾਸਕ ਨੂੰ ਵਰਤੋਂ ਬਾਅਦ ਰੋਜ਼ ਸਾਬਣ ਅਤੇ ਪਾਣੀ ਨਾਲ ਧੋਣਾ ਚਾਹੀਦਾ ਹੈ।ਹੱਥ ਧੋਣ ਅਤੇ ਰੋਗਾਣੂ-ਮੁਕਤ ਕਰਨ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਵਿਸਥਾਰ ਨਾਲ ਦੱਸਦਿਆਂ ਉਨ੍ਹਾਂ ਕਿਹਾ ਕਿ ਕਾਰਜ ਵਾਲੀ ਥਾਂ 'ਤੇ ਲੋੜੀਂਦੀ ਮਾਤਰਾ ਵਿਚ ਪਾਣੀ ਅਤੇ ਸਾਬਣ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ।

ਮਨਰੇਗਾ ਵਰਕਰਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਜਦੋਂ ਵੀ ਹੱਥ ਧੋਣ ਦਾ ਮੌਕਾ ਮਿਲੇ,  ਉਹ ਘੱਟੋ-ਘੱਟ ਹੱਥਾਂ ਨੂੰ 40 ਸੈਕਿੰਡ ਤੱਕ ਚੰਗੀ ਤਰ੍ਹਾਂ ਧੋਣ, ਨਾਲ ਹੀ ਉਹ ਹਥੇਲੀ, ਹੱਥ ਦਾ ਪਿਛਲਾ ਪਾਸਾ, ਉਂਗਲਾਂ ਅਤੇ ਅੰਗੂਠੇ ਵਿਚਕਾਰ ਵੀ ਚੰਗੀ ਤਰ੍ਹਾਂ ਸਾਬਣ ਤੇ ਪਾਣੀ ਨਾਲ ਹੱਥ ਸਾਫ਼ ਕਰਨ। ਹਰ ਦੋ ਘੰਟੇ ਬਾਅਦ ਹੱਥ ਧੋਣ ਦੀ ਸਿਫਾਰਸ਼ ਗਈ ਹੈ। ਉੱਪਰ ਦੱਸੇ ਅਨੁਸਾਰ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਅਤੇ ਕੰਮ ਕਰਨ ਤੋਂ ਬਾਅਦ ਹੱਥ ਲਾਜ਼ਮੀ ਤੌਰ 'ਤੇ ਸਾਬਣ ਅਤੇ ਪਾਣੀ ਨਾਲ ਧੋਣੇ ਚਾਹੀਦੇ ਹਨ।


ਉਨ੍ਹਾਂ ਕਿਹਾ ਕਿ ਜੇ ਕੋਈ ਮਨਰੇਗਾ ਕਰਮਚਾਰੀ ਤੇਜ਼ ਬੁਖਾਰ/ਖੰਘ/ਛਿੱਕ/ ਸਾਹ ਲੈਣ ਵਿੱਚ ਮੁਸ਼ਕਲ ਮਹਿਸੂਸ ਕਰੇ, ਤਾਂ ਉਹ ਖੁਦ ਸੁਪਰਵਾਈਜ਼ਰ ਨੂੰ ਇਸ ਦੀ ਜਾਣਕਾਰੀ ਦੇਵੇ ਅਤੇ ਸਮੇਂ ਸਿਰ ਬੀਮਾਰੀ ਦਾ ਪਤਾ ਲਗਾਉਣ ਅਤੇ ਇਲਾਜ ਲਈ ਤੁਰੰਤ ਡਾਕਟਰੀ ਸਲਾਹ ਲਵੇ। ਮਨਰੇਗਾ ਕਰਮਚਾਰੀਆਂ ਨੂੰ ਇੱਕ ਦੂਜੇ ਤੋਂ ਇਨਫੈਕਸ਼ਨ ਨੂੰ ਰੋਕਣ ਲਈ ਉਹਨਾਂ ਨੂੰ ਇਕ ਦੂਜੇ ਨਾਲ ਦੁਪਹਿਰ ਦੇ ਖਾਣੇ/ਸਨੈਕਸ ਇੱਕਠਿਆਂ ਨਹੀਂ ਖਾਣੇ ਚਾਹੀਦੇ।


ਜੇ ਕੋਈ ਕੰਮ ਦੌਰਾਨ ਸੰਪਰਕ ਵਿੱਚ ਆਉਣ ਕਰਕੇ ਕੋਵਿਡ-19 ਤੋਂ ਪੀੜਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਕਿਸੇ ਨੂੰ ਹੈਲਪਲਾਈਨ ਨੰਬਰ 104 / ਸਟੇਟ ਕੰਟਰੋਲ ਰੂਮ ਨੰਬਰ 01722920074/ 08872090029/01755128793/01755127793 ਨੂੰ ਰਿਪੋਰਟ ਕਰਨੀ ਚਾਹੀਦੀ ਹੈ, ਤਾਂ ਜੋ ਬੀਮਾਰੀ ਦਾ ਸਹੀ ਕਾਰਨ ਪਤਾ ਲੱਗ ਸਕੇ ਤੇ ਪੀੜਤ ਦੀ ਅਗਲੇਰੀ ਕਾਰਵਾਈ ਲਈ ਡਾਕਟਰ ਦੀ ਸਹਾਇਤਾ ਕੀਤੀ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement