
ਰੋਜ਼ਾਨਾ ਸਪੋਕਸਮੈਨ ਦੀ ਮੈਨੇਜਿੰਗ ਐਡੀਟਰ ਨਿਮਰਤ ਕੌਰ ਨੇ ਚੰਡੀਗੜ੍ਹ ਦੀ ਮਸ਼ਹੂਰ ਕੰਪਨੀ 'ਨਿੱਕ ਬੇਕਰਜ਼' ਦੇ ਮਾਲਕ ਨਿੱਕ ਨਾਲ ਗੱਲਬਾਤ ਕੀਤੀ।
ਚੰਡੀਗੜ੍ਹ: ਰੋਜ਼ਾਨਾ ਸਪੋਕਸਮੈਨ ਦੀ ਮੈਨੇਜਿੰਗ ਐਡੀਟਰ ਨਿਮਰਤ ਕੌਰ ਨੇ ਚੰਡੀਗੜ੍ਹ ਦੀ ਮਸ਼ਹੂਰ ਕੰਪਨੀ 'ਨਿੱਕ ਬੇਕਰਜ਼' ਦੇ ਮਾਲਕ ਨਿੱਕ ਨਾਲ ਗੱਲਬਾਤ ਕੀਤੀ। ਇਸ ਦੌਰਾਨ ਨਿੱਕ ਨਾਲ ਉਦਯੋਗ ਦੇ ਤਾਜ਼ਾ ਹਾਲਾਤਾਂ ਬਾਰੇ ਗੱਲਬਾਤ ਕੀਤੀ ਗਈ। ਨਿੱਕ ਨੇ ਕਿਹਾ ਕਿ ਇਹ ਸਮਾਂ ਸਾਰਿਆਂ ਲਈ ਬਹੁਤ ਮੁਸ਼ਕਿਲ ਹੈ।
Photo
ਉਹਨਾਂ ਦੱਸਿਆ ਕਿ ਫਿਲਹਾਲ ਉਹਨਾਂ ਦੀ ਕੰਪਨੀ ਵੱਲੋਂ ਜ਼ਰੂਰੀ ਚੀਜ਼ਾਂ ਦੀ ਹੀ ਵਿਕਰੀ ਕੀਤੀ ਜਾ ਰਹੀ ਹੈ, ਜਿਸ ਦੀ ਸਰਕਾਰ ਵੱਲੋਂ ਉਹਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਵੇਚੀਆਂ ਜਾ ਰਹੀਆਂ ਚੀਜ਼ਾਂ ਉਹਨਾਂ ਦੀ ਕੁੱਲ ਵਿਕਰੀ ਦਾ ਸਿਰਫ 5 ਫੀਸਦੀ ਹਿੱਸਾ ਹਨ। ਉਹਨਾਂ ਦੱਸਿਆ ਕਿ ਇਸ ਦੌਰਾਨ ਉਹਨਾਂ ਦੀ ਪਹਿਲ ਵਰਕਰਾਂ ਅਤੇ ਗਾਹਕਾਂ ਦੀ ਸੁਰੱਖਿਆ ਹੈ।
Photo
ਉਹਨਾਂ ਨੇ ਰੋਜ਼ਾਨਾ ਸਪੋਕਸਮੈਨ ਨੂੰ ਦੱਸਿਆ ਕਿ ਨਿੱਕ ਬੇਕਰਜ਼ ਵਿਚ ਕੁੱਲ 800 ਦੇ ਕਰੀਬ ਲੋਕ ਕੰਮ ਕਰਦੇ ਹਨ ਪਰ ਲੌਕਡਾਊਨ ਤੇ ਕੋਰੋਨਾ ਵਾਇਰਸ ਦੇ ਚਲਦਿਆਂ ਉਹਨਾਂ ਦੇ ਕਰੀਬ 60 ਕਰਮਚਾਰੀ ਹੀ ਕੰਮ 'ਤੇ ਆ ਰਹੇ ਹਨ। ਜੋ ਕਿ ਕੁੱਲ ਸਟਾਫ ਦੇ 10 ਪ੍ਰਤੀਸ਼ਤ ਦੇ ਕਰੀਬ ਹਨ। ਉਹਨਾਂ ਦੱਸਿਆ ਕਿ ਕੰਪਨੀ ਕੰਮ 'ਤੇ ਆ ਰਹੇ ਵਰਕਰਾਂ ਨੂੰ ਤਨਖਾਹ ਦੇ ਰਹੀ ਹੈ ਪਰ ਜਿਹੜੇ ਵਰਕਰ ਘਰ ਬੈਠੇ ਹਨ ਉਹਨਾਂ ਦੀ ਤਨਖ਼ਾਹ ਬਾਰੇ ਵੀ ਚਰਚਾ ਕੀਤੀ ਜਾ ਰਹੀ ਹੈ।
Photo
ਨਿੱਕ ਨੇ ਦੱਸਿਆ ਕਿ ਉਹਨਾਂ ਦੀ ਸਰਕਾਰ ਨਾਲ ਵੀ ਗੱਲਬਾਤ ਜਾਰੀ ਹੈ ਤੇ ਉਹਨਾਂ ਵੱਲੋਂ ਫਿਲਹਾਲ ਕੋਈ ਨੋਟਿਸ ਨਹੀਂ ਆਇਆ। ਉਹਨਾਂ ਦੱਸਿਆ ਕਿ ਉਹਨਾਂ ਦੇ ਵਰਕਰ ਪੂਰੀ ਸਫਾਈ ਅਤੇ ਸੁਰੱਖਿਆ ਨਾਲ ਖਾਣਾ ਬਣਾ ਰਹੇ ਹਨ ਤੇ ਉਹਨਾਂ ਨੂੰ ਆਉਣ-ਜਾਣ ਲਈ ਕਰਫਿਊ ਪਾਸ ਜਾਰੀ ਕਰਵਾਏ ਗਏ ਹਨ।
Photo
ਉਹਨਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਸੁਰੱਖਿਆ ਲਈ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਲਈ ਆਉਣ ਵਾਲਾ ਖਰਚਾ ਵੀ ਕਾਫੀ ਵਧ ਗਿਆ ਹੈ।
ਉਹਨਾਂ ਦੱਸਿਆ ਕਿ ਉਹਨਾਂ ਦੀ ਹੁਣ ਸਿਰਫ ਇਹੀ ਇੱਛਾ ਹੈ ਕਿ ਸਾਰਾ ਕੰਮ ਪਹਿਲਾਂ ਦੀ ਤਰ੍ਹਾਂ ਹੀ ਸ਼ੁਰੂ ਹੋ ਜਾਵੇ। ਉਹਨਾਂ ਕਿਹਾ ਕਿ ਸਰਕਾਰ ਉਹਨਾਂ ਦੀ ਸਰਕਾਰ ਨੂੰ ਅਪੀਲ ਹੈ ਕਿ ਉਹ ਅਰਥਵਿਵਥਾ ਨੂੰ ਖੋਲਣ ਦੀ ਤਿਆਰੀ ਕਰਨ ਨਹੀਂ ਦਾ ਉਦਯੋਗ ਦੀ ਹਾਲਤ ਖ਼ਰਾਬ ਹੋ ਸਕਦੀ ਹੈ।
Photo
ਉਹਨਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਵਿਚ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਨਿੱਕ ਨੇ ਦੱਸਿਆ ਕਿ ਉਹਨਾਂ ਨੂੰ ਬਚਪਨ ਤੋਂ ਖਾਣ-ਪੀਣ ਤੇ ਖਾਣਾ ਬਣਾਉਣ ਦਾ ਸ਼ੌਂਕ ਸੀ। ਇਸ ਤੋਂ ਬਾਅਦ ਉਹਨਾਂ ਨੂੰ ਉਹਨਾਂ ਦੇ ਪਿਤਾ ਨੇ ਗਾਈਡ ਕੀਤਾ ਤੇ ਇਸ ਤੋਂ ਬਾਅਦ ਉਹਨਾਂ ਨੇ ਅਪਣੇ ਭਵਿੱਖ ਵਿਚ ਕੁਕਿੰਗ ਕਰਨ ਬਾਰੇ ਸੋਚਿਆ, ਇਸ ਦੌਰਾਨ ਉਹਨਾਂ ਨੇ ਅਪਣੇ ਮਾਤਾ ਤੇ ਇੰਟਰਨੈੱਟ ਦੀ ਸਹਾਇਤਾ ਲਈ। ਇਸ ਦੌਰਾਨ ਉਹਨਾਂ ਨੂੰ ਪਰਿਵਾਰ ਦਾ ਸਹਿਯੋਗ ਵੀ ਮਿਲਿਆ।
ਉਹਨਾਂ ਦੱਸਿਆ ਕਿ ਜ਼ਿੰਦਗੀ ਵਿਚ ਸਭ ਤੋਂ ਪਹਿਲਾਂ ਉਹਨਾਂ ਨੇ ਫਰੂਟ ਕੇਕ ਬਣਾਇਆ ਸੀ। ਉਹਨਾਂ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਕੋਈ ਕੰਮ ਕਰਨ ਲਈ ਜਨੂਨ ਹੋਣਾ ਬਹੁਤ ਜ਼ਰੂਰੀ ਹੈ। ਉਹਨਾਂ ਦੱਸਿਆ ਕਿ ਜਦੋਂ ਵੀ ਉਹ ਕੋਈ ਨਵੀਂ ਚੀਜ਼ ਬਣਾਉਂਦੇ ਹਨ ਤਾਂ ਸਭ ਤੋਂ ਪਹਿਲਾਂ ਅਪਣੇ ਪਰਿਵਾਰ ਨੂੰ ਟੇਸਟ ਕਰਵਾਉਂਦੇ ਹਨ ਤੇ ਉਹਨਾਂ ਦੀ ਸਲਾਹ ਲੈਂਦੇ ਹਨ।