
ਸੜਕ ਤੋਂ ਜ਼ਖ਼ਮੀ ਹਾਲਤ ਵਿਚ ਮਿਲੇ ਵਿਅਕਤੀ ਦੀ ਮੌਤ ਹੋ ਜਾਣ 'ਤੇ ਥਾਣਾ ਕੱਥੂਨੰਗਲ ਦੀ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਵਿਰੁਧ ਹਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਅੰਮ੍ਰਿਤਸਰ, 29 ਅਪ੍ਰੈਲ (ਉਪਲ): ਸੜਕ ਤੋਂ ਜ਼ਖ਼ਮੀ ਹਾਲਤ ਵਿਚ ਮਿਲੇ ਵਿਅਕਤੀ ਦੀ ਮੌਤ ਹੋ ਜਾਣ 'ਤੇ ਥਾਣਾ ਕੱਥੂਨੰਗਲ ਦੀ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਵਿਰੁਧ ਹਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਸੁਰਜੀਤ ਸਿੰਘ ਵਾਸੀ ਰਾਮਪੁਰਾ ਨੇ ਦਸਿਆ ਕਿ ਬੀਤੇ ਦਿਨੀਂ 27 ਅਪ੍ਰੈਲ ਦੀ ਰਾਤ 10 ਵਜੇ ਉਹ ਘਰ ਮੌਜੂਦ ਸੀ ਤਾਂ ਗੁਰਜੀਤ ਸਿੰਘ ਵਾਸੀ ਕੋਟਲਾ ਪ੍ਰੀਤੂ ਨੇ ਆ ਕੇ ਦਸਿਆ ਕਿ ਤੁਹਾਡਾ ਭਰਾ ਨਿਰੰਕਾਰ ਸਿੰਘ ਸੜਕ 'ਤੇ ਜ਼ਖ਼ਮੀ ਹਾਲਤ ਵਿਚ ਪਿਆ ਹੈ। ਜਿਸ ਦੇ ਚਲਦੇ ਉਹ ਮੌਕੇ ਉਤੇ ਪਹੁੰਚ ਕੇ ਅਪਣੀ ਭਰਾ ਨੂੰ ਸਥਾਨਕ ਹਸਪਤਾਲ ਵਿਖੇ ਲੈ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਸੁਰਜੀਤ ਸਿੰਘ ਨੇ ਦਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਦੀ ਭਰਾ ਦਾ ਕਤਲ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਗਈ ਹੈ।