ਦੁਬਈ ਵਿਖੇ ਪੰਜਾਬੀ ਕਾਮੇ ਦੀ ਹਾਦਸੇ 'ਚ ਮੌਤ
Published : Apr 30, 2020, 10:00 am IST
Updated : Apr 30, 2020, 10:07 am IST
SHARE ARTICLE
File Photo
File Photo

ਕੰਪਨੀ ਨੇ ਕਿਹਾ, ਕੋਰੋਨਾ ਪਾਜ਼ੇਟਿਵ ਹੋਣ ਕਾਰਨ ਲਾਸ਼ ਨਹੀਂ ਭੇਜੀ ਜਾ ਸਕਦੀ ਭਾਰਤ

ਮਾਛੀਵਾੜਾ, 29 ਅਪ੍ਰੈਲ (ਭੂਸ਼ਣ ਜੈਨ): ਮਾਛੀਵਾੜਾ ਨੇੜਲੇ ਪਿੰਡ ਬਲੀਏਵਾਲ ਦੇ ਨਿਵਾਸੀ ਬਲਵਿੰਦਰ ਸਿੰਘ (37) ਜੋ ਕਿ ਦੁਬਈ ਵਿਖੇ ਇਕ ਕੰਪਨੀ 'ਚ ਕੰਮ ਕਰਦਾ ਸੀ ਉਸ  ਦੀ ਉਥੇ ਇਕ ਹਾਦਸੇ 'ਚ ਮੌਤ ਹੋ ਗਈ ਅਤੇ ਕੰਪਨੀ ਵਲੋਂ ਉਸ ਦੀ ਲਾਸ਼ ਭਾਰਤ ਭੇਜਣ ਤੋਂ ਇੰਨਕਾਰ ਕਰ ਦਿਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪਿਛਲੇ 6 ਸਾਲਾਂ ਤੋਂ ਦੁਬਈ ਵਿਖੇ ਅਲ ਹਮਦ ਕੰਪਨੀ 'ਚ ਕੰਮ ਕਰਦਾ ਸੀ ਅਤੇ ਲੰਘੀ 16 ਅਪ੍ਰੈਲ ਨੂੰ ਉਹ ਕਰੀਬ 100 ਫੁੱਟ ਤੋਂ ਵੱਧ ਉਚਾਈ 'ਤੇ ਇਕ ਮਸ਼ੀਨ ਰਾਹੀਂ ਇਮਾਰਤ 'ਚ ਕੰਮ ਕਰ ਰਿਹਾ ਸੀ ਕਿ ਅਚਾਨਕ ਮਸ਼ੀਨ ਦੀ ਤਾਰ ਟੁੱਟ ਗਈ ਅਤੇ ਉਹ ਜ਼ਮੀਨ 'ਤੇ ਆ ਗਿਰਿਆ।

File photoFile photo

ਇਸ ਹਾਦਸੇ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀ ਲਾਸ਼ ਨੂੰ ਭਾਰਤ ਭੇਜਣ 'ਚ ਮੋਰਚਰੀ 'ਚ ਰਖਵਾ ਦਿਤਾ ਗਿਆ। ਮ੍ਰਿਤਕਾ ਬਲਵਿੰਦਰ ਸਿੰਘ ਦੀ ਪਤਨੀ ਰਾਜਵਿੰਦਰ ਕੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਪਹਿਲਾਂ ਤਾਂ ਕੰਪਨੀ ਵਲੋਂ ਇਹ ਕਿਹਾ ਜਾਂਦਾ ਰਿਹਾ ਕਿ ਉਸ ਦੀ ਲਾਸ਼ ਅੰਤਮ ਸਸਕਾਰ ਲਈ ਭਾਰਤ ਭੇਜ ਦਿਤਾ ਜਾਵੇਗਾ ਅਤੇ ਹੁਣ ਕੰਪਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਮ੍ਰਿਤਕ ਦੀ ਲਾਸ਼ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਜੋ ਕਿ ਪਾਜ਼ੇਟਿਵ ਆਇਆ ਹੈ ਜਿਸ ਕਾਰਨ ਉਸ ਦੀ ਲਾਸ਼ ਨੂੰ ਭਾਰਤ ਨਹੀਂ ਭੇਜਿਆ ਜਾ ਸਕਦਾ।

ਪਰਵਾਰਕ ਮੈਂਬਰਾਂ ਨੇ ਕਿਹਾ ਕਿ ਬਲਵਿੰਦਰ ਸਿੰਘ ਦੀ ਮੌਤ ਤਾਂ ਹਾਦਸੇ 'ਚ ਹੋਈ ਹੈ ਫਿਰ ਉਸ ਦਾ ਟੈਸਟ ਕੋਰੋਨਾ ਪਾਜ਼ੇਟਿਵ ਕਿਵੇਂ ਆ ਸਕਦਾ ਹੈ।
ਪਰਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਲਵਿੰਦਰ ਸਿੰਘ ਦੀ ਲਾਸ਼ ਨੂੰ ਪਿੰਡ ਅੰਤਮ ਸਸਕਾਰ ਲਈ ਭੇਜਿਆ ਜਾਵੇ। ਇਸ ਸਬੰਧੀ ਪਰਵਾਰਕ ਮੈਂਬਰਾਂ ਵਲੋਂ ਬਲਵੰਤ ਸਿੰਘ ਰਾਮੂਵਾਲੀਆ ਨਾਲ ਲਾਸ਼ ਨੂੰ ਭਾਰਤ ਲਿਆਉਣ ਲਈ ਸੰਪਰਕ ਕੀਤਾ ਗਿਆ ਹੈ ਜਿਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪੂਰੀ ਕੋਸ਼ਿਸ਼ ਕਰਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement