ਛੇ ਆਈ.ਏ.ਐਸ. ਅਧਿਕਾਰੀਆਂ ਵਲੋਂ ਸੂਬਾ ਭਰ 'ਚ ਵੱਖ-ਵੱਖ ਮੰਡੀਆਂ ਦਾ ਦੌਰਾ
Published : Apr 30, 2020, 9:57 am IST
Updated : Apr 30, 2020, 9:57 am IST
SHARE ARTICLE
File Photo
File Photo

ਅੱਜ ਸੌਂਪਣਗੇ ਅਧਿਕਾਰੀ ਸਰਕਾਰ ਨੂੰ ਰੀਪੋਰਟ

ਚੰਡੀਗੜ੍ਹ, 29 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਕਣਕ ਦੀ ਖਰੀਦ ਦੇ ਪ੍ਰਬੰਧਾਂ ਬਾਰੇ ਕਿਸਾਨਾਂ ਅਤੇ ਆੜ੍ਹਤੀਆਂ ਕੋਲ ਪਹੁੰਚ ਕਰਕੇ ਫੀਡਬੈਕ ਲੈਣ ਲਈ ਛੇ ਆਈ.ਏ.ਐਸ. ਅਧਿਕਾਰੀਆਂ ਨੇ ਸੂਬੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ ਤਾਂ ਕਿ ਫਸਲ ਦੀ ਖਰੀਦ ਅਤੇ ਲਿਫਟਿੰਗ ਦੇ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ।

ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੂੰ ਭਲਕੇ (ਵੀਰਵਾਰ) ਤੱਕ ਆਪਣੀ ਰਿਪੋਰਟ ਸੌਂਪਣ ਲਈ ਆਖਿਆ ਗਿਆ ਹੈ। ਇਨ੍ਹਾਂ ਦੀ ਫੀਡਬੈਕ ਦੇ ਆਧਾਰ 'ਤੇ ਇਕ ਵਿਸਥਾਰਤ ਰਿਪੋਰਟ ਸੂਬਾ ਸਰਕਾਰ ਨੂੰ ਸੌਂਪੀ ਜਾਵੇਗੀ ਤਾਂ ਕਿ ਕਣਕ ਦੀ ਖਰੀਦ ਦੇ ਚੱਲ ਰਹੇ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾ ਸਕੇ।

ਇਹ ਜ਼ਿਕਰਯੋਗ ਹੈ ਕਿ ਇਨ੍ਹਾਂ ਅਧਿਕਾਰੀਆਂ ਨੂੰ 28-29 ਅਪ੍ਰੈਲ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਰਫਿਊ ਪਾਸ ਪ੍ਰਣਾਲੀ ਦੇ ਅਮਲੀਕਰਨ, ਮੰਡੀਆਂ ਵਿੱਚ ਪਿੰਡ ਵਾਰ ਕਣਕ ਦੇ ਪਹੁੰਚਣ, ਕਣਕ ਦੀ ਗੁਣਵੱਤਾ ਦਾ ਨਿਰੀਖਣ ਕਰਨ ਅਤੇ ਕੋਵਿਡ-19 ਦੇ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ।

ਇਸੇ ਦੌਰਾਨ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਜਿਨ੍ਹਾਂ ਨੇ 28 ਅਪ੍ਰੈਲ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਕਾਰਜਾਂ ਤੋਂ ਇਲਾਵਾ ਸਮਾਜਿਕ ਦੂਰੀ ਸਮੇਤ ਸਿਹਤ ਪ੍ਰੋਟੋਕੋਲ ਦੀ ਪਾਲਣਾ ਸਬੰਧੀ ਜਾਇਜ਼ਾ ਲਿਆ ਸੀ, ਨੇ ਦੱਸਿਆ ਕਿ ਕੋਵਿਡ-19 ਕਾਰਨ ਮੰਡੀਆਂ ਵਿੱਚ ਕਣਕ ਦੀ ਪੜਾਅਵਾਰ ਪਹੁੰਚ ਦੇ ਬਾਵਜੂਦ ਖਰੀਦ ਕਾਰਜਾਂ ਦੀ ਸਥਿਤੀ ਤਸੱਲੀਬਖਸ਼ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement