
ਸਿਹਤ ਵਿਭਾਗ ਪੰਜਾਬ ਵਲੋਂ ਕਾਰਵਾਈ ਕਰਦਿਆਂ ਮੁਢਲਾ ਸਿਹਤ ਕੇਂਦਰ ਪਾਤੜਾਂ ਵਿਖੇ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰ ਕਰਮਜੀਤ ਸਿੰਘ ਨੂੰ ਡਿਊਟੀ
ਪਾਤੜਾਂ, 29 ਅਪ੍ਰੈਲ (ਬਲਵਿੰਦਰ ਸਿੰਘ ਕਾਹਨਗੜ੍ਹ): ਸਿਹਤ ਵਿਭਾਗ ਪੰਜਾਬ ਵਲੋਂ ਕਾਰਵਾਈ ਕਰਦਿਆਂ ਮੁਢਲਾ ਸਿਹਤ ਕੇਂਦਰ ਪਾਤੜਾਂ ਵਿਖੇ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰ ਕਰਮਜੀਤ ਸਿੰਘ ਨੂੰ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਉਤੇ ਮੁਅੱਤਲ ਕੀਤਾ ਗਿਆ ਹੈ। ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਦੇਖਦਿਆਂ ਜਿੱਥੇ ਪੰਜਾਬ ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਪੂਰੀ ਚੌਂਕਸੀ ਵਰਤਦਿਆਂ ਦਿਨ ਰਾਤ ਪੂਰੀ ਮਿਹਨਤ ਅਤੇ ਲਗਨ ਨਾਲ ਡਿਊਟੀ ਨਿਭਾਈ ਜਾ ਰਹੀ ਹੈ।
ਉੱਥੇ ਹੀ ਮੁਢਲਾ ਸਿਹਤ ਕੇਂਦਰ ਪਾਤੜਾਂ ਵਿਖੇ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰ ਕਰਮਜੀਤ ਸਿੰਘ ਵਲੋਂ ਅਪਣੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਹੀ ਵਰਤਾਰਾ ਨਾ ਹੋਣ ਕਰ ਕੇ ਅਤੇ ਅਪਣੀ ਡਿਊਟੀ ਪ੍ਰਤੀ ਲਾਪਰਵਾਹੀ ਵਰਤਨ ਦੇ ਦੋਸ਼ਾਂ ਤਹਿਤ ਉਨ੍ਹਾਂ ਨੂੰ ਸਿਹਤ ਵਿਭਾਗ ਪੰਜਾਬ ਵੱਲੋਂ ਮੁਅੱਤਲ ਕਰ ਕੇ ਸਿਵਲ ਸਰਜਨ ਦਫ਼ਤਰ ਪਟਿਆਲਾ ਵਿਖੇ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।