ਪੰਜਾਬ ਦੇ ਹਲਾਤਾਂ ਬਾਰੇ ਸੁਨੀਲ ਜਾਖੜ ਨਾਲ ਗੱਲਬਾਤ
Published : Apr 30, 2020, 6:46 pm IST
Updated : Apr 30, 2020, 6:46 pm IST
SHARE ARTICLE
file photo
file photo

ਪੰਜਾਬ ਸਰਕਾਰ ਵੱਲੋਂ ਪਿਛਲੇ ਕਈ ਦਿਨਾਂ ਤੋਂ ਕੋਰੋਨਾਵਾਇਰਸ ਦੀ ਮਹਾਂਮਾਰੀ ਬਾਬਤ ਫੰਡ ਦੀ ਮੰਗ ਕੀਤੀ ਜਾ ਰਹੀ ਹੈ।

ਪੰਜਾਬ :ਪੰਜਾਬ ਸਰਕਾਰ ਵੱਲੋਂ ਪਿਛਲੇ ਕਈ ਦਿਨਾਂ ਤੋਂ ਕੋਰੋਨਾਵਾਇਰਸ ਦੀ ਮਹਾਂਮਾਰੀ ਬਾਬਤ ਫੰਡ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਦੇ ਸੰਬੰਧ ਵਿਚ ਕਾਂਗਰਸ ਪਾਰਟੀ ਵੱਲੋਂ ਇਸ ਵਿਤਕਰੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਸ਼ਬਦੀ ਤਕਰਾਰ ਚੱਲ ਰਹੀ ਹੈ।

PhotoPhoto

ਸਪੋਕਸਮੈਨ ਨੇ ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨਾਲ ਇਸ ਸੰਬੰਧ ਵਿਚ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਹਰ ਸਾਲ ਕੁਦਰਤੀ ਆਫ਼ਤਾਂ ਲਈ ਕੇਂਦਰ ਸਰਕਾਰ ਵੱਲੋਂ 75% ਅਤੇ ਪੰਜਾਬ ਸਰਕਾਰ ਵੱਲੋਂ 25% ਫੰਡ ਜਾਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 40 ਦਿਨਾਂ ਤੋਂ ਕਰਫ਼ਿਊ ਕਾਰਨ ਪੰਜਾਬ ਸਰਕਾਰ ਕੋਲ ਕੋਈ ਆਮਦਨ ਨਹੀਂ ਆਈ ਅਤੇ ਇਸ ਦੇ ਬਾਵਜੂਦ 6000 ਕਰੋੜ ਰੁਪਏ ਹਰ ਮਹੀਨਾ ਖਰਚ ਹੈ।

PhotoPhoto

ਜਿਸ ਵਿਚ ਪਾਵਰ ਕਾਰਪੋਰੇਸ਼ਨ, ਪੈਨਸ਼ਨਾਂ, ਤਨਖ਼ਾਹਾਂ ਅਤੇ ਹੋਰ ਵੱਡੇ ਖਰਚੇ ਹੋ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਦਾ ਕੇਂਦਰ ਕੋਲੋਂ 4400 ਕਰੋੜ ਰੁਪਏ ਲੈਣ ਦਾ ਹੱਕ ਹੈ। ਉਨ੍ਹਾਂ ਦੱਸਿਆ ਕਿ ਇਹ ਪੈਸਾ ਨਾ ਮਿਲਣ ਕਾਰਨ ਪੰਜਾਬ ਸਰਕਾਰ ਨੂੰ ਵਾਧੂ ਖਰਚੇ ਪੈ ਰਹੇ ਹਨ।

PhotoPhoto


ਸੁਨੀਲ ਜਾਖੜ ਨੇ ਅਕਾਲੀ ਦਲ ਦੀ ਆਲੋਚਨਾ ਕਰਦਿਆਂ ਕਿਹਾ ਕਿ ਅਕਾਲੀ ਪਾਰਟੀ ਨੇ ਪੰਜਾਬ ਦਾ ਖਜ਼ਾਨਾ ਖਾਲੀ ਕਰ ਦਿੱਤਾ ਸੀ ਅਤੇ ਪੰਜਾਬ ਸਿਰ ਕਰੋੜਾਂ ਦਾ ਕਰਜ਼ਾ ਚੜ੍ਹਾ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਹਿਤੈਸ਼ੀ ਹੋਣ ਦੀ ਥਾਂ ਕੇਂਦਰ ਨਾਲ ਖੜ੍ਹਾ ਹੈ।

PhotoPhoto

ਜਾਖੜ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਲਾਕਡਾਊਨ ਦੀ ਸ਼ਰੂਆਤ ਵਿਚ ਪੰਜਾਬ ਨੂੰ 10,800 ਟਨ ਦਾਲ ਦੇਣ ਦਾ ਵਾਅਦਾ ਕੀਤਾ ਸੀ, ਪਰ ਹੁਣ ਤੱਕ 26,40 ਟਨ ਦਾਲ ਆਈ ਹੈ ਅਤੇ ਜਨ ਧਨ ਵਾਲੇ ਖਾਤਿਆਂ ਵਿਚ 40 ਦਿਨਾਂ ਲਈ ਸਿਰਫ਼ 500 ਰੁਪਇਆ ਪ੍ਰਤੀ ਖਾਤਾ ਆਇਆ ਹੈ।  ਉਨ੍ਹਾਂ ਦੱਸਿਆ ਕਿ ਇਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਰਾਸ਼ਨ ਕਾਰਡ ਧਾਰਕਾਂ ਨੂੰ 6 ਮਹੀਨੇ ਦਾ ਰਾਸ਼ਨ ਮੁਹੱਈਆ ਕਰਾ ਦਿੱਤਾ ਹੈ।

ਸੁਨੀਲ ਜਾਖੜ ਨੇ ਬਿਆਨ ਕੀਤਾ ਕਿ ਇਸ ਸਭ ਦੇ ਬਾਵਜੂਦ ਵੀ ਬਾਦਲ ਪਰਿਵਾਰ ਪੰਜਾਬ ਨਾਲ ਖੜ੍ਹਨ ਦੀ ਥਾਂ ਪੰਜਾਬ ਸਰਕਾਰ ਦਾ ਵਿਰੋਧ ਕਰ ਰਹੀ ਹੈ। ਅਕਾਲੀ ਦਲ ਅਤੇ ਬੀਜੇਪੀ ਝੂਠ ਨਾਲ ਢੰਗ ਸਾਰ ਰਹੀ ਹੈ।

ਇਹ ਦੋਵੇਂ ਭਾਈਵਾਲ ਪਾਰਟੀਆਂ ਪੰਜਾਬ ਦੇ ਵਿਰੋਧ ਵਿਚ ਖੜ੍ਹੀਆਂ ਹਨ। ਉਨ੍ਹਾਂ ਆਪਣੇ ਪਿਛਲੇ ਸਮੇਂ ਦੀ ਗੱਲ ਬਿਆਨ ਕਰਦਿਆਂ ਕਿਹਾ ਕਿ ਜਦੋਂ ਕੇਂਦਰ ਵਿਚ ਕਾਂਗਰਸ ਪਾਰਟੀ ਅਤੇ ਪੰਜਾਬ ਵਿਚ ਬਾਦਲ ਦਲ ਦੀ ਸਰਕਾਰ ਸੀ ਉਦੋਂ ਅਸੀਂ 2200 ਕਰੋੜ ਦਾ ਪੈਕੇਜ ਪੰਜਾਬ ਲਈ ਲਿਆ ਸੀ, ਪਰ ਅੱਜ ਇਹ ਦੋਵੇਂ ਪਾਰਟੀਆਂ ਪੰਜਾਬ ਦੀ ਮਦਦ ਲਈ ਹੱਥ ਘੁੱਟੀ ਬੈਠੀਆਂ ਹਨ।

ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਵੱਧ ਹੱਕਾਂ ਦੀ ਮੰਗ ਨੂੰ ਹੁਣ ਭੁੱਲ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੋਰੋਨਾਵਾਇਰਸ ਤੋਂ ਬਾਅਦ ਆਪਣੇ ਸਾਰੇ ਚੋਣ ਦਾਅਵਿਆਂ ਦੀ ਜਵਾਬਦੇਹ ਹੋਵੇਗੀ।ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦਾ ਕੋਈ ਵੀ ਲੋੜਵੰਦ ਵਿਅਕਤੀ ਸਾਡੇ ਨਾਲ ਸੰਪਰਕ ਕਰ ਸਕਦਾ ਹੈ ਅਤੇ ਪੰਜਾਬ ਸਰਕਾਰ ਹਰ ਤਰ੍ਹਾਂ ਦੀ ਮਦਦ ਲਈ ਤਤਪਰ ਰਹੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement