'ਮਰਹੂਮ ਏ.ਸੀ.ਪੀ. ਕੋਹਲੀ ਦਾ ਪੁੱਤਰ ਗਰੈਜੂਏਸ਼ਨ ਤੋਂ ਬਾਅਦ ਪੁਲਿਸ 'ਚ ਸਬ ਇੰਸਪੈਕਟਰ ਬਣੇਗਾ'
Published : Apr 30, 2020, 10:15 am IST
Updated : Apr 30, 2020, 10:15 am IST
SHARE ARTICLE
File Photo
File Photo

ਮੁੱਖ ਮੰਤਰੀ ਨੇ ਕੋਵਿਡ-19 ਕਾਰਨ ਅਪਣੀ ਜਾਨ ਗਵਾਉਣ ਵਾਲੇ ਏ.ਸੀ.ਪੀ. ਅਨਿਲ ਕੋਹਲੀ ਦੇ ਛੋਟੇ ਲੜਕੇ ਨੂੰ ਉਸ ਦੀ ਗਰੈਜੂਏਸ਼ਨ ਮੁਕੰਮਲ ਹੋਣ ਤੋਂ ਬਾਅਦ

ਚੰਡੀਗੜ੍ਹ, 29 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਮੁੱਖ ਮੰਤਰੀ ਨੇ ਕੋਵਿਡ-19 ਕਾਰਨ ਅਪਣੀ ਜਾਨ ਗਵਾਉਣ ਵਾਲੇ ਏ.ਸੀ.ਪੀ. ਅਨਿਲ ਕੋਹਲੀ ਦੇ ਛੋਟੇ ਲੜਕੇ ਨੂੰ ਉਸ ਦੀ ਗਰੈਜੂਏਸ਼ਨ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਿਚ ਸਬ ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿਤੀ। 117 ਡੀ.ਐਸ.ਪੀਜ਼, 382 ਐਸ.ਐਚ.ਓਜ਼, ਏ.ਡੀ.ਜੀ.ਪੀਜ਼, ਆਈ.ਜੀਜ਼, ਐਸ.ਐਸ.ਪੀਜ਼ ਤੇ ਐਸ.ਪੀਜ਼ ਸਣੇ ਫ਼ੀਲਡ ਵਿਚ ਮੋਹਰੀ ਕਤਾਰ 'ਚ ਡਟੇ ਅਫ਼ਸਰਾਂ ਤੇ ਕਰਮਚਾਰੀਆਂ ਨਾਲ ਬੁੱਧਵਾਰ ਨੂੰ ਪਹਿਲੀ ਵੀਡੀਉ ਕਾਨਫ਼ਰੰਸ ਵਿਚ ਡੀ.ਜੀ.ਪੀ. ਦਿਨਕਰ ਗੁਪਤਾ ਨੇ ਦਸਿਆ ਕੀਤਾ ਕਿ ਏ.ਸੀ.ਪੀ. ਦੇ ਲੜਕੇ ਪਾਰਸ ਨੂੰ ਸ਼ਰਤ 'ਤੇ ਨਿਯੁਕਤੀ ਪੱਤਰ ਦੇ ਦਿਤਾ ਹੈ

File photoFile photo

ਜਿਸ ਉਤੇ ਉਸ ਨੇ ਵੀ ਸਹੀ ਪਾ ਦਿਤੀ ਹੈ ਜਿਸ ਅਨੁਸਾਰ ਉਸ ਨੂੰ ਗਰੈਜੂਏਸ਼ਨ ਮੁਕੰਮਲ ਹੋਣ 'ਤੇ ਪੰਜਾਬ ਪੁਲਿਸ ਵਿਚ ਸਬ ਇੰਸਪੈਕਟਰ ਨਿਯੁਕਤ ਕਰ ਦਿਤਾ ਜਾਵੇਗਾ। ਡੀ.ਜੀ.ਪੀ. ਨੇ ਦਸਿਆ ਕਿ ਮੁੱਖ ਮੰਤਰੀ ਕੋਵਿਡ ਵਿਰੁਧ ਜੰਗ ਵਿਚ ਡਟੇ ਪੁਲਿਸ ਕਰਮੀਆਂ ਦੀ ਸਿਹਤ ਤੇ ਭਲਾਈ ਲਈ ਅਤਿਅੰਤ ਸਹਾਇਤਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਅਪਣੇ ਕਰਮੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  ਡੀ.ਜੀ.ਪੀ. ਨੇ ਦਸਿਆ ਕਿ ਉਨ੍ਹਾਂ ਸੂਬਾ ਸਰਕਾਰ ਨੂੰ ਇਹ ਪ੍ਰਸਤਾਵ ਦਿਤਾ ਹੈ ਕਿ ਜਿਹੜਾ ਪੁਲਿਸ ਕਰਮੀ ਕੋਵਿਡ-19 ਨਾਲ ਜਾਨ ਗਵਾਉਂਦਾ ਹੈ, ਉਸ ਦੇ ਪਰਵਾਰ ਨੂੰ ਉਸ ਦੀ ਸੇਵਾ ਮੁਕਤੀ ਵਾਲੇ ਦਿਨ ਤਕ ਪੈਨਸ਼ਨ ਵਜੋਂ ਪੂਰੀ ਤਨਖ਼ਾਹ ਦਿਤੀ ਜਾਵੇ। ਡੀ.ਜੀ.ਪੀ. ਨੇ ਦਸਿਆ ਕਿ ਪੁਲਿਸ ਕਮਿਸ਼ਨਰਜ਼ ਤੇ ਐਸ.ਐਸ.ਪੀਜ਼ ਨੂੰ ਕਿਹਾ ਗਿਆ ਹੈ ਕਿ ਉਹ ਵਧੀਕ ਐਸ.ਐਚ.ਓਜ਼ ਦੀ ਸ਼ਨਾਖ਼ਤ ਕਰ ਲੈਣ ਤਾਂ ਜੋ ਇਸ ਲੰਮੀ ਚੱਲਣ ਵਾਲੀ ਲੜਾਈ ਲਈ ਲੋੜ ਵਾਸਤੇ ਮੌਜੂਦਾ ਐਸ.ਐਚ.ਓਜ਼ ਨੂੰ ਅਰਾਮ ਦਿਤਾ ਜਾ ਸਕੇ।

Location: India

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement