ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਮੁੱਖ ਮੰਤਰੀ ਨੇ 18-45 ਉਮਰ ਗਰੁੱਪ ਦਾ ਟੀਕਾਕਰਨ ਕੀਤਾ ਮੁਲਤਵੀ
Published : Apr 30, 2021, 6:27 pm IST
Updated : Apr 30, 2021, 6:47 pm IST
SHARE ARTICLE
vaccine
vaccine

ਸਪਲਾਈ ਨਾ ਹੋਣ ਕਾਰਨ ਪ੍ਰਾਈਵੇਟ ਸਿਹਤ ਸੇਵਾਵਾਂ ਵੱਲੋਂ ਭਲਕੇ ਤੋਂ ਸਾਰੇ ਟੀਕਾਕਰਨ ਰੋਕੇ

ਚੰਡੀਗੜ੍ਹ: ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੇ ਟੀਕਾਕਰਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਜਿਹੜੀ ਪਹਿਲੀ ਮਈ ਨੂੰ ਸ਼ੁਰੂ ਹੋਣੀ ਸੀ। ਇਸ ਤੋਂ ਇਲਾਵਾ ਭਲਕੇ ਸ਼ਨਿਚਰਵਾਰ ਤੋਂ ਪ੍ਰਾਈਵੇਟ ਸਿਹਤ ਸੇਵਾਵਾਂ ਵਿਖੇ ਟੀਕਾਕਰਨ ਮੁਲਤਵੀ ਰਹੇਗਾ।ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਵੈਕਸੀਨ ਉਪਲੱਬਧ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੀ ਟੀਕਾਕਰਨ ਮੁਹਿੰਮ ਆਪਣੇ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਸ਼ੁਰੂ ਨਹੀਂ ਕੀਤੀ ਜਾ ਸਕੇਗੀ।

cmcm

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਪ੍ਰਾਈਵੇਟ ਸਿਹਤ ਸੰਸਥਾਵਾਂ ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਬਕਾਇਆ ਪਈ ਅਣਵਰਤੀ ਵੈਕਸੀਨ ਭਾਰਤ ਸਰਕਾਰ ਨੂੰ ਵਾਪਸ ਕੀਤੇ ਜਾਣ ਨਾਲ ਇਨ੍ਹਾਂ ਸੰਸਥਾਵਾਂ ਕੋਲ ਭਲਕੇ ਤੋਂ 45 ਸਾਲ ਤੋਂ ਵੱਧ ਵਰਗ ਲਈ ਲਗਾਈ ਜਾਣ ਵਾਲੀ ਖੁਰਾਕ ਨਹੀਂ ਬਚੀ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੇ ਵੀ ਟੀਕਾਕਰਨ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵੈਕਸੀਨ ਦਾ ਘਾਟ ਦਾ ਮੁੱਦਾ ਕੇਂਦਰ ਕੋਲ ਉਠਾਇਆ ਹੈ ਕਿਉਂਕਿ ਸਥਿਤੀ ਬਹੁਤ ਨਾਜ਼ੁਕ ਹੈ।

Corona vaccineCorona vaccine

ਕੋਵਿਡ ਵੈਕਸੀਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੱਦੀ ਵਰਚੁਅਲ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ 2 ਲੱਖ ਖੁਰਾਕਾਂ ਮਿਲੀਆਂ ਸਨ ਪਰ ਇਹ 45 ਸਾਲ ਤੋਂ ਵੱਧ ਉਮਰ ਵਰਗ ਦੀਆਂ ਦੋ ਦਿਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਵੀ ਨਾਕਾਫੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪਹਿਲ ਦੇ ਆਧਾਰ 'ਤੇ 45 ਸਾਲ ਤੋਂ ਵੱਧ ਵਾਲਿਆਂ ਵਾਸਤੇ ਕੇਂਦਰ ਤੋਂ ਵੈਕਸੀਨ ਦੀ ਸਪਲਾਈ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਡਾ. ਗਗਨਦੀਪ ਕੰਗ ਦੇ ਮਾਹਿਰਾਂ ਦੇ ਗਰੁੱਪ ਦੀ ਅੰਤਰਿਮ ਰਿਪੋਰਟ ਦੇ ਆਧਾਰ 'ਤੇ ਤੀਜੇ ਪੜਾਅ ਦੇ ਟੀਕਾਕਰਨ ਦੀ ਰਣਨੀਤੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Covid vaccineCovid vaccine

ਮੀਟਿੰਗ ਵਿੱਚ ਦੱਸਿਆ ਗਿਆ ਕਿ ਸੀਰਮ ਇੰਸਟੀਚਿਊਟ ਕੋਲ 26 ਅਪਰੈਲ ਨੂੰ 18-45 ਸਾਲ ਉਮਰ ਵਰਗ ਲਈ ਕੋਵੀਸ਼ੀਲਡ ਦੀਆਂ 30 ਲੱਖ ਖੁਰਾਕਾਂ ਦਾ ਆਰਡਰ ਦਿੱਤਾ ਗਿਆ ਸੀ ਪਰ ਉਨ੍ਹਾਂ ਪਾਸੋਂ ਜਵਾਬ ਆਇਆ ਕਿ ਵੈਕਸੀਨ ਦੀ ਉਪਲੱਬਧਤਾ ਦਾ ਪਤਾ ਚਾਰ ਹਫਤਿਆਂ ਦੇ ਅੰਦਰ ਲੱਗੇਗਾ। ਅੱਗੇ ਦੱਸਿਆ ਗਿਆ ਕਿ ਸੀਰਮ ਇੰਸਟੀਚਿਊਟ ਨੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਅਗਲੇ 3-4 ਮਹੀਨਿਆਂ ਲਈ ਮੰਗ ਦੱਸੀ ਜਾਵੇ ਅਤੇ ਇਸ ਲਈ ਐਡਵਾਂਸ ਭੁਗਤਾਨ ਕਰਨਾ ਹੋਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਨੂੰ ਇਹ ਸਪਲਾਈ ਹਰੇਕ ਮਹੀਨੇ ਪੜਾਵਾਂ ਵਿੱਚ ਮਿਲੇਗੀ।

ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਸਭ ਤੋਂ ਵੱਧ ਪ੍ਰਭਾਵਿਤ ਛੇ ਜ਼ਿਲ੍ਹਿਆਂ ਵਿੱਚੋਂ ਮੁਹਾਲੀ, ਜਲੰਧਰ ਤੇ ਲੁਧਿਆਣਾ ਵਿਖੇ ਟੀਕਾਕਰਨ ਲਈ ਚੰਗੇ ਯਤਨ ਕੀਤੇ ਜਾ ਰਹੇ ਹਨ ਜਦੋਂ ਕਿ ਅੰਮ੍ਰਿਤਸਰ, ਬਠਿੰਡਾ ਤੇ ਪਟਿਆਲਾ ਮਿੱਥੇ ਟੀਚਿਆਂ ਤੋਂ ਪਿੱਛੇ ਚੱਲ ਰਹੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਤਿੰਨੇ ਜ਼ਿਲ੍ਹਿਆਂ ਨੂੰ ਯਤਨ ਤੇਜ਼ ਕਰਨ ਲਈ ਆਖਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement