
ਸਾਰੇ ਕੈਦੀਆਂ ਨੂੰ ਸੈਕਟਰ 16 ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਚੰਡੀਗੜ੍ਹ- ਦੇਸ਼ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਵਿਚਾਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਕੋਰੋਨਾ ਨੇ ਦਸਤਕ ਦਿੱਤੀ ਹੈ। ਬੁੜੈਲ ਜੇਲ੍ਹ ਵਿਚ 22 ਕੈਦੀ ਪਾਜ਼ੀਟਿਵ ਪਾਏ ਗਏ ਹਨ। ਸਾਰੇ ਕੈਦੀਆਂ ਨੂੰ ਸੈਕਟਰ 16 ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
Jail
ਜੇਲ੍ਹ ਦੇ ਸਟਾਫ਼ ਦੇ ਵੀ ਹੁਣ ਪ੍ਰਸ਼ਾਸਨ ਵੱਲੋਂ ਟੈੱਸਟ ਕਰਵਾਏ ਜਾਣਗੇ। ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ’ਚ ਵਾਇਰਸ ਦੇ ਰੀਕਾਰਡ 3,86,452 ਮਾਮਲੇ ਦਰਜ ਕੀਤੇ ਗਏ ਹਨ, ਜਿਸ ਤੋਂ ਬਾਅਦ ਕੁਲ ਮਾਮਲੇ 1,87,62,976 ਹੋ ਗਏ ਹਨ।
corona