
ਮਾਪਿਆਂ ਦਾ ਰੋ ਰੋ ਬੁਰਾ ਹਾਲ
ਭੁੱਲਥ (ਅੰਮ੍ਰਿਤਪਾਲ ਬਾਜਵਾ) ਅੱਜ ਦੋ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾਣਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।
Gurpreet Singh Gopi's parents
ਅਜਿਹੀ ਹੀ ਖਬਰ ਅਮਰੀਕਾ ਤੋਂ ਆਈ ਹੈ। ਜਿਥੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਹੀ ਅਚਾਨਕ ਮੌਤ ਹੋ ਗਈ। ਨੌਜਵਾਨ ਪੰਜਾਬ ਦੇ ਬੇਗੋਵਾਲ ਦੇ ਨਜ਼ਦੀਕੀ ਪੈਂਦੇ ਪਿੰਡ Mand Kulla ( ਜਿਲਾ ਕਪੂਰਥਲਾ ਦਾ ਰਹਿਣ ਵਾਲਾ ਸੀ।
Gurpreet Singh Gopi's Mother
ਨੌਜਵਾਨ ਦੀ ਅਮਰੀਕਾ ਵਿੱਚ ਅਚਾਨਕ ਮੌਤ ਹੋ ਜਾਣ ਨਾਲ ਪਿੰਡ ਮੰਡ ਕੁੱਲਾ ਵਿਖੇ ਸੋਗ ਦੀ ਲਹਿਰ ਫ਼ੈਲ ਗਈ। ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਕਰੀਬ ਤਿੰਨ ਸਾਲ ਪਹਿਲਾਂ ਅਮਰੀਕਾ ਵਿਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ।
Gurpreet Singh Gopi's parents
ਮ੍ਰਿਤਕ ਨੌਜਵਾਨ ਗੁਰਪ੍ਰੀਤ ਦਾ ਪਿਤਾ ਪਿੰਡ ਵਿੱਚ ਦੁੱਧ ਵੇਚਣ ਦਾ ਕੰਮ ਕਰਕੇ ਘਰ ਦਾ ਗੁਜ਼ਾਰਾ ਕਰਦਾ ਹੈ। ਘਰ ਦੀ ਤੰਗੀ ਨੂੰ ਦੇਖਦੇ ਹੋਏ ਲੱਖਾਂ ਰੁਪਏ ਖਰਚ ਕਰ ਪੁੱਤ ਨੂੰ ਕੰਮ ਕਾਰ ਲਈ ਅਮਰੀਕਾ ਭੇਜਿਆ ਸੀ ਤਾਂ ਕਿ ਉਹ ਬੁਢਾਪੇ ਦਾ ਸਹਾਰਾ ਬਣੇਗਾ ਪਰ ਵਾਹਿਗੁਰੂ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ।
Gurpreet Singh Gopi's Father