ਮੋਤੀ ਮਹਿਲ ਕੋਲ ਪੁੱਜਣ ਲੱਗੇ ਟਰੈਕਟਰ, ਕਿਸਾਨਾਂ ਵਲੋਂ ਵਿਸ਼ਾਲ ਮਾਰਚ ਅੱਜ
Published : Apr 30, 2021, 10:23 am IST
Updated : Apr 30, 2021, 10:35 am IST
SHARE ARTICLE
Farmers Protest
Farmers Protest

ਪਟਿਆਲਾ ਸ਼ਹਿਰ ਵਿਚ 400-500 ਟਰੈਕਟਰ ਪਹੁੰਚ ਚੁੱਕੇ ਹਨ ਜਿਨ੍ਹਾਂ ਦੀ ਗਿਣਤੀ ਗਿਆਰਾਂ ਵਜੇ ਟਰੈਕਟਰ ਰੈਲੀ ਸ਼ੁਰੂ ਹੋਣ ਵੇਲੇ ਹਜ਼ਾਰਾਂ ਤਕ ਪਹੁੰਚਣ ਦੀ ਸੰਭਾਵਨਾ ਹੈ।

ਪਟਿਆਲਾ (ਜਸਪਾਲ ਸਿੰਘ ਢਿੱਲੋਂ) : ਰੋਡ ਕਿਸਾਨ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਵਾਈ.ਪੀ.ਐਸ ਚੌਕ ਵਿਖੇ ਧਰਨਾ ਜਿਥੇ 36ਵੇਂ ਦਿਨ ਵੀ ਜਾਰੀ ਰਿਹਾ। ਉਥੇ ਹੀ ਹੁਣ ਜੰਮੂ-ਕੱਟੜਾ ਹਾਈ-ਵੇਅ ਵਿਚ ਜ਼ਮੀਨਾਂ ਆਉਣ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ ਦੇ ਵਾਜਬ ਮੁਲ ਨਾ ਮਿਲਣ ਕਾਰਨ ਸ਼ਹਿਰ ਵਿਚ ਅੱਜ  ਟ੍ਰੈਕਟਰ ਮਾਰਚ ਕਰਨ ਦਾ ਵੀ ਐਲਾਨ ਕਰ ਦਿਤਾ ਹੈ।

Captain Amarinder SinghCaptain Amarinder Singh

ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿਚ ਭਰੋਸਾ ਦਿਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ ਪ੍ਰੰਤੂ ਹਾਲੇ ਤਕ ਕੋਈ ਵੀ ਮੰਗ ਪੂਰੀ ਨਾ ਹੋਣ ਦੇ ਰੋਸ ਵਜੋਂ ਇਹ ਸੰਘਰਸ਼ ਆਰੰਭਿਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿਤੀ ਕਿ ਜਦੋਂ ਤਕ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Photo

ਇਸ ਮੌਕੇ ਸੰਬੋਧਨ ਕਰਦਿਆਂ ਰੋਡ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕੋਆਰਡੀਨੇਟਰ ਹਰਮਨਪ੍ਰੀਤ ਸਿੰਘ ਡਿੱਕੀ ਜੇਜੀ ਨੇ ਦਸਿਆ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਭਾਰਤਮਾਲਾ ਪ੍ਰਾਜੈਕਟ ਦੇ ਨਾਮ ਹੇਠ ਪੰਜਾਬ ਦੇ ਕਿਸਾਨਾਂ ਦੀਆਂ ਬੇਹੱਦ ਕੀਮਤੀ ਤੇ ਉਪਜਾਊ ਜ਼ਮੀਨਾਂ ਕੌਡੀਆਂ ਦੇ ਭਾਅ ਅਤੇ ਬਿਨਾਂ ਸਹਿਮਤੀ ਤੋਂ ਖੋਹਣ ਵਿਰੁਧ ਪੰਜਾਬ ਦੇ ਕਿਸਾਨਾਂ ਵਲੋਂ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਸੰਘਰਸ਼ ਕੀਤਾ ਜਾ ਰਿਹਾ ਹੈ।

Photo

ਧਿਕਾਰੀਆਂ ਨਾਲ ਹੋਈਆਂ ਦੋ ਮੀਟਿੰਗਾਂ ਵਿਚ ਕਿਸਾਨਾਂ ਨੂੰ ਵਾਰ ਵਾਰ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਵਾ ਕੇ ਕਿਸਾਨਾਂ ਦੀਆਂ ਸੱਭ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ, ਪਰ 36 ਦਿਨ ਲੰਘਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਇਸ ਕੰਮ ਵਿਚ ਅਸਫਲ ਰਹੇ ਹਨ ਜਿਸ ਤੋਂ ਬਾਅਦ ਭੜਕੇ ਕਿਸਾਨਾਂ ਨੇ 30 ਅਪ੍ਰੈਲ ਨੂੰ ਪਟਿਆਲਾ ਸ਼ਹਿਰ ਨੂੰ ਟਰੈਕਟਰ ਰੈਲੀ ਕਰ ਕੇ ਜਾਮ ਕਰਨ ਦਾ ਐਲਾਨ ਕੀਤਾ ਹੈ।

Captain Amarinder singhCaptain Amarinder singh

ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿਚ 400-500 ਟਰੈਕਟਰ ਪਹੁੰਚ ਚੁੱਕੇ ਹਨ ਜਿਨ੍ਹਾਂ ਦੀ ਗਿਣਤੀ ਸ਼ੁਕਰਵਾਰ ਦੀ ਸਵੇਰ ਗਿਆਰਾਂ ਵਜੇ ਟਰੈਕਟਰ ਰੈਲੀ ਸ਼ੁਰੂ ਹੋਣ ਵੇਲੇ ਹਜ਼ਾਰਾਂ ਤਕ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਦਸਿਆ ਕਿ ਵਾਈਪੀਐਸ ਚੌਕ ਤੋਂ ਟਰੈਕਟਰ ਰੈਲੀ ਸ਼ੁਰੂ ਕਰ ਕੇ ਖੰਡਾ ਚੌਕ ਅਤੇ ਥਾਪਰ ਕਾਲਜ ਆਦਿ ਵਾਲੀ ਸਾਈਡ ਤੋਂ ਘੁੰਮਦੇ ਹੋਏ ਸਾਰੇ ਪਟਿਆਲਾ ਸ਼ਹਿਰ ਵਿਚ ਮਾਰਚ ਕਰਨ ਤੋਂ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ਦਾ ਪੱਕੇ ਤੌਰ ’ਤੇ ਘਿਰਾਉ ਕੀਤਾ ਜਾਵੇਗਾ।

ਇਸ ਮੌਕੇ ਪ੍ਰਧਾਨ ਜਗਜੀਤ ਸਿੰਘ ਗਲੋਲੀ, ਨਿਰੰਕਾਰ ਸਿੰਘ ਸੰਧੂ ਸ਼ਤਰਾਣਾ, ਯਾਦਵਿੰਦਰ ਸਿੰਘ, ਗੁਰਦਿਆਲ ਸਿੰਘ ਬੁੱਟਰ, ਗੁਰਜੀਤ ਸਿੰਘ ਗਿੱਲ, ਪਰਗਟ ਸਿੰਘ ਬਰਾਸ, ਸਤਨ ਸਿੰਘ ਸਰਪੰਚ, ਰਾਜਵਿੰਦਰ ਸਿੰਘ ਹੁੰਦਲ, ਜਗਤਾਰ ਸਿੰਘ ਬਰਾਸ, ਰਣਜੀਤ ਸਿੰਘ ਬਰਾਸ ਤੇ ਕੁਲਦੀਪ ਸਿੰਘ ਅਤਾਲਾ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement