
ਟੀਕਾਕਰਨ ਨਾਲ ਵਾਇਰਸ ਦੇ ਫੈਲਾਅ ਨੂੰ ਰੋਕਣ ਅਤੇ ਟੀਕੇ ਲੁਆ ਚੁੱਕੇ ਵਿਅਕਤੀਆਂ ਨੂੰ ਸੁਰੱਖਿਅਤ ਰੱਖਣ ਵਿਚ ਸਹਾਈ ਹੋਵੇਗਾ।
ਚੰਡੀਗੜ੍ਹ: ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੰਪਲਾਈਜ਼ ਸਟੇਟ ਇੰਸ਼ੋਰੈਂਸ ਕਾਰਪੋਰੇਸ਼ਨ (ਈ.ਐਸ.ਆਈ.ਸੀ.) ਵੱਲੋਂ 18-45 ਸਾਲ ਉਮਰ ਵਰਗ ਦੇ ਸਾਰੇ ਰਜਿਸਟਰਡ ਲਾਭਪਾਤਰੀਆਂ ਦੇ ਮੁਫ਼ਤ ਟੀਕਾਕਰਨ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।
Captain Amarinder Singh
ਕੇਂਦਰੀ ਕਿਰਤ ਮੰਤਰੀ ਸੰਤੋਸ਼ ਕੁਮਾਰ ਗੰਗਵਾੜ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਮੁਲਕ ਦੇ ਸਨਅਤੀ ਕਾਮਿਆਂ ਦੇ ਟੀਕਾਕਰਨ ਲਈ ਮਹੱਤਵਪੂਰਨ ਕਦਮ ਸਾਬਤ ਹੋਵੇਗਾ ਜੋ ਭਾਰਤ ਸਰਕਾਰ ਦੇ ਕੋਵਿਡ-19 ਵਿਰੁੱਧ ਬਾਲਗ ਆਬਾਦੀ ਦੇ ਟੀਕਾਕਰਨ ਲਈ ਭਾਰਤ ਸਰਕਾਰ ਦੀ ਯੋਜਨਾ ਦਾ ਵੀ ਹਿੱਸਾ ਹੈ। ਭਾਰਤ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰਾਂ ਦੇ ਮੌਜੂਦਾ ਗੰਭੀਰ ਸਥਿਤੀ ਨਾਲ ਨਿਪਟਣ ਲਈ ਹਰ ਸੰਭਵ ਕਦਮ ਯਤਨ ਕਰਨ ਵਿਚ ਰੁੱਝੇ ਹੋਣ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਇਹ ਸੁਝਾਅ ਵਡੇਰੇ ਜਨਤਕ ਹਿੱਤ ਵਿਚ ਬਹੁਤ ਲਾਭਕਾਰੀ ਸਿੱਧ ਹੋਵੇਗਾ।
Corona Vaccine
ਸਿਹਤ ਮਾਹਿਰਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਟੀਕਾਕਰਨ ਨਾਲ ਵਾਇਰਸ ਦੇ ਫੈਲਾਅ ਨੂੰ ਰੋਕਣ ਅਤੇ ਟੀਕੇ ਲੁਆ ਚੁੱਕੇ ਵਿਅਕਤੀਆਂ ਨੂੰ ਸੁਰੱਖਿਅਤ ਰੱਖਣ ਵਿਚ ਸਹਾਈ ਹੋਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਫੈਸਲੇ ਮੁਤਾਬਕ 45 ਸਾਲ ਤੋਂ ਵੱਧ ਉਮਰ ਵਰਗ ਵਿਚ ਸਾਰੇ ਵਿਅਕਤੀਆਂ ਲਈ ਵੈਕਸੀਨ ਭਾਵੇਂ ਕੇਂਦਰ ਸਰਕਾਰ ਮੁਹੱਈਆ ਕਰਵਾਏਗੀ ਪਰ 18-45 ਸਾਲ ਦੇ ਉਮਰ ਵਰਗ ਦੇ ਟੀਕਾਕਰਨ ਦੀ ਵਿਵਸਥਾ ਸੂਬਾ ਸਰਕਾਰ ਅਤੇ ਪ੍ਰਾਈਵੇਟ ਏਜੰਸੀਆਂ ਨੂੰ ਕਰਨੀ ਹੋਵੇਗੀ।
Corona vaccine