ਕੋਰੋਨਾ ਤੋਂ ਬੇਖ਼ੌਫ ਲੋਕ! ਵਿਆਹ ’ਚ ਕੀਤਾ 150 ਤੋਂ ਜ਼ਿਆਦਾ ਦਾ ਇਕੱਠ, ਪੁਲਿਸ ਵੱਲੋਂ FIR ਦਰਜ
Published : Apr 30, 2021, 1:37 pm IST
Updated : Apr 30, 2021, 1:37 pm IST
SHARE ARTICLE
Violation of Covid guidelines in marriage
Violation of Covid guidelines in marriage

ਏਸੀਪੀ ਨੇ ਕੀਤੀ ਅਪੀਲ, ‘ਆਪਣੇ ਪਰਿਵਾਰ ਲਈ ਨਹੀਂ ਤਾਂ ਦੇਸ਼ ਲਈ ਹੀ ਸੁਧਰ ਜਾਓ’

ਲੁਧਿਆਣਾ (ਰਾਜਵਿੰਦਰ ਸਿੰਘ) : ਕੋਰੋਨਾ ਵਾਇਰਸ ਦੇ ਚਲਦਿਆਂ ਇਕ ਪਾਸੇ ਜਿੱਥੇ ਸੂਬਾ ਸਰਕਾਰ ਵੱਲੋਂ ਸਖ਼ਤੀ ਦਿਖਾਈ ਜਾ ਰਹੀ ਹੈ ਤਾਂ ਦੂਜੇ ਪਾਸੇ ਕਈ ਥਾਈਂ ਲੋਕ ਅਜੇ ਵੀ ਅਣਗਹਿਲੀ ਵਰਤ ਰਹੇ ਹਨ। ਬੀਤੇ ਦਿਨ ਲੁਧਿਆਣਾ ਵਿਚ ਇਕ ਵਿਆਹ ਦੌਰਾਨ 150 ਤੋਂ ਜ਼ਿਆਦਾ ਵਿਅਕਤੀਆਂ ਦਾ ਇਕੱਠ ਦੇਖਣ ਨੂੰ ਮਿਲਿਆ। ਇਸ ਦੌਰਾਨ ਜ਼ਿਆਦਾਤਰ ਲੋਕ ਬਿਨਾਂ ਮਾਸਕ ਤੋਂ ਨਜ਼ਰ ਆਏ।

Violation of Covid guidelinesViolation of Covid guidelines

ਵਿਆਹ ਵਿਚ ਜਦੋਂ ਮੀਡੀਆ ਵਾਲੇ ਪਹੁੰਚੇ ਤਾਂ ਲੋਕ ਕੈਮਰਿਆਂ ਨੂੰ ਦੇਖ ਕੇ ਭੱਜਦੇ ਨਜ਼ਰ ਆਏ। ਇਸ ਸਬੰਧੀ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਪੁਲਿਸ ਨੇ ਕਾਰਵਾਈ ਕਰਦਿਆਂ ਲੜਕੀ ਅਤੇ ਲੜਕੇ ਦੇ ਪਰਿਵਾਰ ਖ਼ਿਲਾਫ਼ ਐਫਆਈਆਰ ਦਰਜ ਕੀਤੀ। ਇਸ ਦੌਰਾਨ ਏਸੀਪੀ ਵਰਿਆ ਸਿੰਘ ਨੇ ਲੋਕਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।

Violation of Covid guidelinesViolation of Covid guidelines

ਉਹਨਾਂ ਕਿਹਾ ਜੇਕਰ ਅਪਣੇ ਪਰਿਵਾਰ ਲਈ ਨਹੀਂ ਤਾਂ ਦੇਸ਼ ਲਈ ਹੀ ਸੁਧਰ ਜਾਓ। ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਮਹਾਂਮਾਰੀ ਦਾ ਖਤਰਾ ਵਧਦਾ ਜਾ ਰਿਹਾ ਹੈ। ਲੁਧਿਆਣਾ ਵਿਚ ਬੀਤੇ 24 ਘੰਟਿਆਂ ਦੌਰਾਨ 1350 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਤੋਂ ਇਲਾਵਾ 18 ਲੋਕਾਂ ਨੇ ਕੋਰੋਨਾ ਕਾਰਨ ਦਮ ਤੋੜਿਆ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement