
ਪੰਜਾਬ 'ਚ ਕਣਕ ਦੀ ਖ਼ਰੀਦ ਦਾ 100 ਲੱਖ ਮੀਟਰਕ ਟਨ ਦਾ ਅੰਕੜਾ ਪਾਰ, ਸੂਬੇ ਭਰ ਵਿਚ ਸੰਗਰੂਰ ਮੋਹਰੀ : ਆਸ਼ੂ
ਚੰਡੀਗੜ੍ਹ, 29 ਅਪ੍ਰੈਲ (ਭੁੱਲਰ) : ਪੰਜਾਬ ਨੇ ਬਹੁਤ ਸਾਰੀਆਂ ਚੁਣੌਤੀਆਂ ਖਾਸਕਰ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਦੇ ਬਾਵਜੂਦ ਕਣਕ ਦੀ ਖ਼ਰੀਦ ਦੇ 100 ਲੱਖ ਮੀਟਿ੍ਕ ਟਨ ਟੀਚੇ ਨੂੰ ਸਫਲਤਾਪੂਰਵਕ ਪਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦਸਿਆ ਕਿ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋਣ ਤੋਂ ਬਾਅਦ 19 ਦਿਨਾਂ ਦਰਮਿਆਨ ਕੁੱਲ ਖ਼ਰੀਦ ਕਾਰਜਾਂ ਦਾ ਲਗਭਗ 77 ਫ਼ੀਸਦ ਕੰਮ ਮੁਕੰਮਲ ਕਰ ਲਿਆ ਗਿਆ ਹੈ | ਕਣਕ ਦੀ ਕੁੱਲ 130 ਲੱਖ ਮੀਟਰਕ ਟਨ ਆਮਦ ਦਾ ਅਨੁਮਾਨ ਸੀ, ਸੂਬਾ ਮੰਡੀਆਂ ਵਿਚ ਹੁਣ ਤਕ 101.86 ਲੱਖ ਮੀਟਰਕ ਟਨ ਦੀ ਆਮਦ ਦਰਜ ਕੀਤੀ ਗਈ ਹੈ ਜਿਸ ਵਿਚੋਂ ਚਲ ਰਹੇ