
ਸਮਾਜ ਸੇਵੀ ਸੰਸਥਾਵਾਂ ਨੇ ਪਿਤਾ ਨੂੰ ਫੜ੍ਹ ਕੇ ਕੀਤਾ ਪੁਲਿਸ ਹਵਾਲੇ
ਬਠਿੰਡਾ : ਕਸਬਾ ਰਾਮਪੁਰਾ ਫੂਲ ਦੇ ਪਿੰਡ ਰਾਮਪੁਰਾ ਤੋਂ ਇੱਕ ਬੇਰਹਿਮ ਪਿਤਾ ਦੀ ਵੀਡੀਓ ਸੋਸ਼ਲ ਮੀਡੀਆ ਤੇਜ਼ੀ ਨਾਲ ਫੈਲ ਰਹੀ ਹੈ। ਇਹ ਬੱਚੀ ਜੋ ਕਰੀਬ ਅੱਠ ਸਾਲ ਦੀ ਹੈ । ਲਕੜੀ ਮਨਪ੍ਰੀਤ ਦੀ ਉਸ ਦੇ ਪਿਤਾ ਨਿਰਮਲ ਸਿੰਘ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਇੰਨਾ ਹੀ ਨਹੀਂ ਸਗੋਂ ਬੱਚੀ ਦੇ ਗਲ਼ ਵਿੱਚ ਪਰਨਾ ਪਾ ਕੇ ਉਸ ਦਾ ਗਲਾ ਘੁੱਟਣ ਦੀ ਵੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਸਾਰੇ ਘਟਨਾਕ੍ਰਮ ਦੀ ਕੋਈ ਵਿਅਕਤੀ ਹੱਸਦਾ ਹੋਇਆ ਵੀਡੀਓ ਰਿਕਾਰਡਿੰਗ ਕਰਦਾ ਹੈ।
viral video picture
ਇਹ ਸਾਰਾ ਕੁਝ ਵੀਡੀਓ ਵਿਚ ਸਾਫ ਦੇਖਿਆ ਅਤੇ ਸੁਣਿਆ ਜਾ ਸਕਦਾ ਹੈ। ਸਹਾਰਾ ਜਨਸੇਵਾ ਦੇ ਸੰਦੀਪ ਵਰਮਾ ਵੱਲੋਂ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੂੰ ਜਾਣਕਾਰੀ ਦਿਤੀ ਗਈ ਅਤੇ ਨਿਰਮਲ ਸਿੰਘ ਨੂੰ ਗ੍ਰਿਫਤਾਰ ਕਰਵਾਇਆ ਗਿਆ ਹੈ। ਨਿਰਮਲ ਸਿੰਘ ਜੋ ਮੌਕੇ ਤੋਂ ਫ਼ਰਾਰ ਹੋਣ ਦੀ ਫਿਰਾਕ ਵਿੱਚ ਸੀ, ਉਸ ਨੇ ਪੁਲਿਸ ਦੀ ਹਿਰਾਸਤ ਵਿੱਚ ਮੰਨਿਆ ਕਿ ਉਸ ਵੱਲੋਂ ਇਹ ਕੁੱਟਮਾਰ ਉਸ ਦੀ ਪਤਨੀ ਦੇ ਕਹਿਣ 'ਤੇ ਕੀਤੀ ਗਈ ਸੀ।
viral video picture
ਉਧਰ ਨਿਰਮਲ ਸਿੰਘ ਦੀ ਪਤਨੀ ਰਾਜਵਿੰਦਰ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਹੈ ਕਿ ਨਿਰਮਲ ਸਿੰਘ ਨੇ ਉਸ ਨੂੰ ਦੋ ਮਹੀਨੇ ਪਹਿਲਾਂ ਹੀ ਘਰੋਂ ਕੱਢ ਦਿੱਤਾ ਸੀ ਅਤੇ ਬੇਟੀ ਮਨਪ੍ਰੀਤ ਨੂੰ ਨਾਲ ਨਹੀਂ ਸੀ ਜਾਣ ਦਿੱਤਾ।
viral video picture
ਇਸ ਤੋਂ ਇਲਾਵਾ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨਿਰਮਲ ਸਿੰਘ ਨੇ ਕਿਸੇ ਗ਼ੈਰ ਔਰਤ ਨੂੰ ਆਪਣੇ ਘਰ ਵਿੱਚ ਰੱਖਿਆ ਹੋਇਆ ਹੈ। ਫਿਲਹਾਲ ਪੁਲਿਸ ਨੇ ਨਿਰਮਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
bathinda police
ਇਸ ਮੌਕੇ ਪੁਲਿਸ ਅਧਿਕਾਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਣਕਾਰੀ ਮਿਲਣ 'ਤੇ ਉਕਤ ਨਿਰਮਲ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਸੀ। ਇਸ ਬਾਰੇ ਪਤਾ ਲੱਗਾ ਹੈ ਕਿ ਬੱਚੀ ਦੀ ਮਾਂ ਨੂੰ ਵੀ ਕੁੱਟ ਕੇ ਘਰੋਂ ਬਾਹਰ ਕੱਢ ਦਿਤਾ ਗਿਆ ਸੀ ਅਤੇ ਉਹ ਇੱਕ ਮਹੀਨੇ ਤੋਂ ਆਪਣੀ ਭੈਣ ਕੋਲ ਨਾਭੇ ਰਹਿ ਰਹੀ ਹੈ।
bathinda police
ਬੱਚੀ ਦੀ ਕੁੱਟਮਾਰ ਵਾਲੀ ਵੀਡੀਓ ਵਾਇਰਲ ਹੋਣ ਮਗਰੋਂ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਸੀ ਅਤੇ ਉਸ ਵਿਰੁੱਧ ਐਫ.ਆਈ.ਆਰ. ਵੀ ਦਰਜ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਮਲ ਸਿੰਘ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਕਿਸੇ ਗੱਲੋਂ ਗੁੱਸੇ ਵਿਚ ਆ ਕੇ ਆਪਣੀ ਬੱਚੀ ਦੀ ਕੁੱਟਮਾਰ ਕੀਤੀ ਹੈ। ਬੱਚੀ ਨੂੰ ਫਿਲਹਾਲ ਉਸ ਦੀ ਮਾਂ ਦੇ ਹਵਾਲੇ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।