
4 ਤੱਕ ਨਿਆਂਇਕ ਹਿਰਾਸਤ 'ਚ ਹਨੀ
ਜਲੰਧਰ : ਰੇਤ ਮਾਈਨਿੰਗ ਮਾਮਲੇ ਵਿੱਚ ਮਨੀ ਲਾਂਡਰਿੰਗ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਚੁੰਗਲ ਵਿੱਚ ਫਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਸ਼ਨੀਵਾਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਅਦਾਲਤ ਨੇ ਜ਼ਮਾਨਤ ਲਈ ਫੈਸਲੇ ਦੀ ਤਰੀਕ 2 ਮਈ ਕਰ ਦਿੱਤੀ ਹੈ।
Bhupinder Honey
ਦੋਵਾਂ ਧਿਰਾਂ ਦੇ ਵਕੀਲ ਜ਼ਿਲ੍ਹਾ ਅਦਾਲਤ ਜਲੰਧਰ ਵਿੱਚ ਹੀ ਸਥਾਪਤ ਵਿਸ਼ੇਸ਼ ਅਦਾਲਤ ਵਿੱਚ ਪੁੱਜੇ। ਅਦਾਲਤ ਨੇ ਈਡੀ ਅਤੇ ਭੁਪਿੰਦਰ ਸਿੰਘ ਹਨੀ ਦੋਵਾਂ ਦੀਆਂ ਫਾਈਲਾਂ ਵੀ ਤਲਬ ਕੀਤੀਆਂ ਪਰ ਕੋਈ ਫੈਸਲਾ ਦੇਣ ਦੀ ਬਜਾਏ ਅਗਲੀ ਤਰੀਕ ਦੇ ਦਿੱਤੀ। ਹੁਣ ਹਨੀ ਦੀ ਜ਼ਮਾਨਤ ਪਟੀਸ਼ਨ 'ਤੇ 2 ਮਈ ਨੂੰ ਸੁਣਵਾਈ ਹੋਵੇਗੀ ਅਤੇ ਉਸੇ ਦਿਨ ਹੀ ਪਤਾ ਲੱਗ ਜਾਵੇਗਾ ਕਿ ਉਸ ਨੂੰ ਜ਼ਮਾਨਤ ਦੇਣੀ ਹੈ ਜਾਂ ਫਿਰ ਉਸ ਨੂੰ ਜੇਲ੍ਹ 'ਚ ਰਹਿਣਾ ਪਵੇਗਾ।
Bhupinder Honey
ਕੋਰਟ ਵਿਚ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਪਟੀਸ਼ਨ 20 ਅਪਰੈਲ ਨੂੰ ਪੇਸ਼ ਕੀਤੀ ਗਈ ਸੀ, ਜਿਸ ’ਤੇ ਅਦਾਲਤ ਨੇ ਸੁਣਵਾਈ ਲਈ 27 ਅਪਰੈਲ ਦੀ ਤਰੀਕ ਤੈਅ ਕੀਤੀ ਸੀ। ਨਿਸ਼ਚਿਤ ਮਿਤੀ 'ਤੇ ਜ਼ਮਾਨਤ ਪਟੀਸ਼ਨ 'ਤੇ ਦੋਵੇਂ ਵਕੀਲ ਪੇਸ਼ ਹੋਏ ਅਤੇ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਪਰ ਅਦਾਲਤ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੀ ਤਰੀਕ 30 ਅਪ੍ਰੈਲ ਤੱਕ ਵਧਾ ਦਿੱਤੀ। ਹਨੀ 4 ਮਈ ਤੱਕ ਨਿਆਂਇਕ ਹਿਰਾਸਤ ਵਿੱਚ ਹੈ।
Bhupinder Honey