ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 1.90 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਵੰਡੇ
Published : Apr 30, 2022, 9:05 pm IST
Updated : Apr 30, 2022, 9:05 pm IST
SHARE ARTICLE
Baljit Kaur
Baljit Kaur

ਭਵਿੱਖ ਵਿੱਚ ਸਾਰੇ ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਮਿਲੇਗਾ ਵਜੀਫਾ: ਡਾ. ਬਲਜੀਤ ਕੌਰ

 

ਚੰਡੀਗੜ: ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੋਸਟ-ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਦੀ ਰਾਸ਼ੀ ਵੰਡ ਦਿੱਤੀ ਹੈ ਅਤੇ ਇਹ ਰਾਸੀ ਪਹਿਲਾਂ ਹੀ ਸਿੱਧੇ ਭੁਗਤਾਨ ਪ੍ਰਣਾਲੀ (ਡੀ.ਬੀ.ਟੀ.) ਸਕੀਮ ਅਧੀਨ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਦੇ ਦਿਨ ਹੀ ਉੱਚ ਅਧਿਕਾਰੀਆਂ ਨੂੰ ਮਾਰਚ 2022 ਤੱਕ ਬਕਾਇਆ ਪਏ ਵਜ਼ੀਫਿਆਂ ਦੀ ਵੰਡ ਨੂੰ ਹਰ ਹੀਲੇ ਨਿਪਟਾਉਣ ਦੇ ਨਿਰਦੇਸ ਦਿੱਤੇ ਸਨ।

Baljit KaurBaljit Kaur

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ਨੂੰ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਲਾਹੇਵੰਦ ਦੱਸਦਿਆਂ ਕਿਹਾ ਕਿ ਹੁਣ 179.54 ਕਰੋੜ ਰੁਪਏ ਦੀ ਰਾਸ਼ੀ 1,90,197 ਲਾਭਪਾਤਰੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਗਈ ਹੈ। ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਯੋਗ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਸਮੇਂ ਸਿਰ ਵਜੀਫਾ ਮਿਲਣਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।

 

baljit kaur
Baljit kaur

ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਤਰਜੀਹੀ ਖੇਤਰ ਨੂੰ ਸੁਰਜੀਤ ਕਰਨ ਲਈ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ ਵਿੱਚ ਅਪਣਾਇਆ ਜਾਵੇਗਾ ਅਤੇ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਉਣ ਲਈ ਪਹਿਲਾਂ ਹੀ ਸਮਝੌਤਿਆਂ ’ਤੇ ਦਸਤਖਤ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਤਕਨੀਕਾਂ ਲੈ ਕੇ ਆਵਾਂਗੇ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement