ਪਟਿਆਲਾ ਘਟਨਾਕ੍ਰਮ: ਅਦਾਲਤ ਨੇ ਹਰੀਸ਼ ਸਿੰਗਲਾ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
Published : Apr 30, 2022, 4:27 pm IST
Updated : Apr 30, 2022, 5:37 pm IST
SHARE ARTICLE
Harish Singla
Harish Singla

ਸਰਕਾਰੀ ਵਕੀਲ ਨੇ ਅਦਾਲਤ ਵਿਚ 4 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਸੀ।


ਪਟਿਆਲਾ: ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਅਦਾਲਤ ਨੇ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹਰੀਸ਼ ਸਿੰਗਲਾ ਨੇ ‘ਖਾਲਿਸਤਾਨ ਵਿਰੋਧੀ ਮਾਰਚ’ ਦੀ ਅਗਵਾਈ ਕੀਤੀ ਸੀ। ਸਰਕਾਰੀ ਵਕੀਲ ਨੇ ਅਦਾਲਤ ਵਿਚ 4 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਸੀ।

Patiala IncidentPatiala Incident

ਉਹਨਾਂ ਦਲੀਲ ਦਿੱਤੀ ਕਿ ਹਰੀਸ਼ ਸਿੰਗਲਾ ਨੂੰ ਮਾਰਚ ਕੱਢਣ ਲਈ ਕਿਸ ਨੇ ਕਿਹਾ? ਇਸ ਵਿਚ ਕੌਣ-ਕੌਣ ਸ਼ਾਮਲ ਹੈ। ਇਸ ਦੀਆਂ ਤਾਰਾਂ ਕਿਸ ਨਾਲ ਜੁੜੀਆਂ ਹੋਈਆਂ ਹਨ? ਇਸ ਬਾਰੇ ਪੁੱਛਗਿੱਛ ਕਰਨ ਲਈ ਸਮਾਂ ਚਾਹੀਦਾ ਹੈ। ਹਾਲਾਂਕਿ ਸਿੰਗਲਾ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ। ਜਿਸ ਤੋਂ ਬਾਅਦ ਅਦਾਲਤ ਨੇ ਸਿਰਫ਼ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ।

Harish SinglaHarish Singla

ਹਰੀਸ਼ ਸਿੰਗਲਾ ਦੇ ਵਕੀਲ ਆਸ਼ੂ ਸ਼ਰਮਾ ਨੇ ਦੱਸਿਆ ਕਿ ਸਿੰਗਲਾ ਖਿਲਾਫ਼ 353, 186, 153 ਏ,  506, 148, 149, 120 ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਰੀਸ਼ ਸਿੰਗਲਾ ਨੂੰ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।  ਜ਼ਿਕਰਯੋਗ ਹੈ ਕਿ ਹਰੀਸ਼ ਸਿੰਗਲਾ ਦੇ ਰੋਸ ਮਾਰਚ ਤੋਂ ਬਾਅਦ ਹੋਈ ਹਿੰਸਾ ਤੋਂ ਬਾਅਦ ਸ਼ਿਵ ਸੈਨਾ ਬਾਲ ਠਾਕਰੇ ਤੋਂ ਉਸ ਨੂੰ ਬਰਖਾਸਤ ਕਰ ਦਿੱਤਾ ਹੈ। ਸ਼ਿਵ ਸੈਨਾ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਪਾਰਟੀ ਤੋਂ ਕੋਈ ਮਨਜ਼ੂਰੀ ਨਹੀਂ ਲਈ ਗਈ ਸੀ। ਹਾਲਾਂਕਿ ਸਿੰਗਲਾ ਨੇ ਅਪਣੀ ਮੁਅੱਤਲੀ ਨੂੰ ਗਲਤ ਕਰਾਰ ਦਿੰਦੇ ਹੋਏ ਕਿਹਾ ਕਿ ਉਸ ਨੂੰ ਸਿਰਫ ਊਧਵ ਠਾਕਰੇ ਹੀ ਮੁਅੱਤਲ ਕਰ ਸਕਦੇ ਹਨ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement