ਰਿਸ਼ਵਤਖੋਰੀ 'ਤੇ 'ਮਾਨ ਸਰਕਾਰ' ਦਾ ਸ਼ਿਕੰਜਾ: ਸਿਵਲ ਹਸਪਤਾਲ ਦਾ ਅਕਾਊਂਟੈਂਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ
Published : Apr 30, 2022, 3:23 pm IST
Updated : Apr 30, 2022, 3:23 pm IST
SHARE ARTICLE
photo
photo

ਉਕਤ ਆਰੋਪੀ ਨੂੰ ਕੋਰਟ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

 

ਫਾਜ਼ਿਲਕਾ:  ਫਾਜ਼ਿਲਕਾ ਵਿਜੀਲੈਂਸ ਵਿਭਾਗ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਲੱਗੀ ਜਦੋਂ ਸਿਹਤ ਵਿਭਾਗ ਦੇ ਕਰਮਚਾਰੀ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।  ਹਸਪਤਾਲ ਦੀ ਕੰਟੀਨ ਦੇ ਸੰਚਾਲਕ ਨੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਕਲਰਕ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

 

PHOTOPHOTO

 

ਪੁਲਿਸ ਮੁਤਾਬਕ ਰਵਿੰਦਰ ਕੁਮਾਰ ਕੋਲ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਕੰਟੀਨ ਦਾ ਠੇਕਾ ਹੈ। ਉਸ ਵੱਲੋਂ ਜਣੇਪੇ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਗਰਭਵਤੀ ਔਰਤਾਂ ਨੂੰ ਸਰਕਾਰ ਵੱਲੋਂ ਦਿੱਤਾ ਜਾਂਦਾ ਮੁਫਤ ਖਾਣਾ ਅਤੇ ਸਿਵਲ ਹਸਪਤਾਲ ਵਿਚ ਹੋਣ ਵਾਲੀਆ ਮੀਟਿੰਗਾਂ ਦੌਰਾਨ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

 

PHOTOPHOTO

 

ਇਸ ਦੇ ਬਿੱਲ ਧਰਮਵੀਰ ਅਕਾਊਂਟੈਂਟ ਸਿਵਲ ਹਸਪਤਾਲ ਫ਼ਾਜ਼ਿਲਕਾ ਵਲੋਂ ਪਾਸ ਕਰਵਾਏ ਜਾਂਦੇ ਹਨ। ਬਿੱਲਾਂ ਨੂੰ ਪਾਸ ਕਰਵਾਉਣ ਦੇ ਬਦਲੇ ਰਵਿੰਦਰ ਕੁਮਾਰ ਨੇ 30 ਹਜ਼ਾਰ ਦੀ ਰਿਸ਼ਵਤ ਮੰਗੀ ਗਈ ਸੀ। ਸੌਦਾ 25 ਹਜ਼ਾਰ ਵਿਚ ਮੁੱਕਿਆ। ਕੰਟੀਨ ਦੇ ਸੰਚਾਲਕ ਨੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਕਲਰਕ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਆਰੋਪੀ ਨੂੰ ਕੋਰਟ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

PHOTOPHOTO

Location: India, Punjab

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement