
ਮੁਖਵਿੰਦਰ ਛੀਨਾ ਬਣੇ ਨਵੇਂ IG, ਦੀਪਕ ਪਰਿਕ SSP ਅਤੇ ਵਜ਼ੀਰ ਸਿੰਘ ਨੂੰ ਮਿਲਿਆ SP ਦਾ ਚਾਰਜ
ਪਟਿਆਲਾ : ਪਟਿਆਲਾ ਵਿਚ ਹੋਏ ਘਟਨਾਕ੍ਰਮ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ ਪਟਿਆਲਾ ਦੇ ਆਈਜੀ ਰਾਕੇਸ਼ ਅਗਰਵਾਲ ਅਤੇ ਐੱਸਐੱਸਪੀ ਨਾਨਕ ਸਿੰਘ ਨੂੰ ਹਟਾ ਦਿੱਤਾ ਹੈ।
Mukhwinder Singh Chhina IG
ਹੁਣ ਮੁਖਵਿੰਦਰ ਸਿੰਘ ਛੀਨਾ ਨਵੇਂ ਆਈਜੀ ਅਤੇ ਦੀਪਕ ਪਰਿਕ ਨਵੇਂ ਐਸਐਸਪੀ ਹੋਣਗੇ। ਇਸ ਤੋਂ ਇਲਾਵਾ ਸਿਟੀ ਐਸਪੀ ਨੂੰ ਹਟਾ ਕੇ ਵਜ਼ੀਰ ਸਿੰਘ ਖਹਿਰਾ ਨੂੰ ਐਸਪੀ ਲਗਾਇਆ ਗਿਆ ਹੈ। ਡੀਐਸਪੀ ਅਸ਼ੋਕ ਕੁਮਾਰ ਨੂੰ ਵੀ ਹਟਾ ਦਿੱਤਾ ਗਿਆ ਹੈ।
Deepak Parik SSP
ਇਸ ਪੂਰੇ ਮਾਮਲੇ ਨੂੰ ਲੈ ਕੇ ਸੀਐਮ ਭਗਵੰਤ ਮਾਨ ਵੀ ਡੀਜੀਪੀ ਵੀਕੇ ਭਾਵਰਾ ਤੋਂ ਨਾਰਾਜ਼ ਹਨ। ਉਧਰ ਕਾਲੀ ਮਾਤਾ ਦੇ ਮੰਦਰ 'ਤੇ ਹਮਲੇ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਹਿੰਦੂ ਸੰਗਠਨਾਂ ਨੇ ਅੱਜ ਪਟਿਆਲਾ 'ਚ ਬੰਦ ਦਾ ਸੱਦਾ ਦਿੱਤਾ ਸੀ।
Wazir Singh SP
ਹਾਲਾਤ ਹੋਰ ਵਿਗੜਨ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਅੱਜ ਸਵੇਰੇ 9.30 ਵਜੇ ਤੋਂ ਸ਼ਾਮ 6 ਵਜੇ ਤੱਕ ਸ਼ਹਿਰ ਵਿੱਚ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਜਾਣਕਾਰੀ ਅਨੁਸਾਰ ਡੋਂਗਲ ਤੋਂ ਵੀ ਇੰਟਰਨੈੱਟ ਨਹੀਂ ਚੱਲੇਗਾ। ਪਟਿਆਲਾ ਵਿੱਚ ਸੁਰੱਖਿਆ ਲਈ ਡੇਢ ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।