
ਬੈਂਸ ਭਰਾਵਾਂ ਨੇ ਪਾਰਟੀ ਵਰਕਰਾਂ ਸਮੇਤ ਭਾਜਪਾ ਨੂੰ ਸਮਰਥਨ ਦਿੱਤਾ
ਜਲੰਧਰ - ਲੋਕ ਇਸਨਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਜਲੰਧਰ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਅੱਜ ਉਹਨਾਂ ਨੇ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਜਿਸ ਦੌਰਾਨ ਉਹਨਾਂ ਨੇ ਇਹ ਐਲਾਨ ਕੀਤਾ ਹੈ। ਬੈਂਸ ਭਰਾਵਾਂ ਨੇ ਪਾਰਟੀ ਵਰਕਰਾਂ ਸਮੇਤ ਭਾਜਪਾ ਨੂੰ ਸਮਰਥਨ ਦਿੱਤਾ ਪਰ ਇਸ ਮੌਕੇ ਉਹਨਾਂ ਨੇ ਭਰਾ ਬਲਵਿੰਦਰ ਸਿੰਘ ਬੈਂਸ ਉਨ੍ਹਾਂ ਨਾਲ ਨਜ਼ਰ ਨਹੀਂ ਆਏ।
ਜ਼ਿਕਰਯੋਗ ਹੈ ਕਿ ਅੱਜ ਸਵੇਰ ਤੋਂ ਹੀ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਬੈਂਸ ਭਰਾ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਦੋਵੇਂ ਪਾਰਟੀ ਦੇ ਕੇਂਦਰੀ ਆਗੂਆਂ ਦੇ ਸੰਪਰਕ ਵਿੱਚ ਹਨ ਅਤੇ ਗੱਲਬਾਤ ਜਾਰੀ ਹੈ ਪਰ ਹੁਣ ਜਲੰਧਰ ਵਿਚ ਸਿਮਰਜੀਤ ਸਿੰਘ ਬੈਂਸ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਸਿਰਫ਼ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ ਤੇ ਉਹਨਾਂ ਵੱਲੋਂ ਭਾਜਪਾ ਵਿਚ ਸ਼ਾਮਲ ਹੋਣ ਦੀ ਕੋਈ ਗੱਲ ਨਹੀਂ ਕਹੀ ਗਈ।