
ਜਲੰਧਰ ਜ਼ਿਮਨੀ ਚੋਣ ਲਈ ਹਰ ਪਾਰਟੀ ਅਪਣੀ ਤਾਕਤ ਲਗਾ ਰਹੀ ਹੈ
ਜਲੰਧਰ - ਜਲੰਧਰ ਜ਼ਿਮਨੀ ਚੋਣ ਲਈ ਹਰ ਪਾਰਟੀ ਅਪਣੀ ਤਾਕਤ ਲਗਾ ਰਹੀ ਹੈ। ਸਾਰੀਆਂ ਸਿਆਸੀ ਧਿਰਾਂ ਇਕ ਦੂਜੇ ਤੋਂ ਵਧ ਚੜ੍ਹ ਕੇ ਪ੍ਰਚਾਰ ਕਰ ਰਹੀਆਂ ਹਨ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅਕਾਲੀ ਦਲ ਬਾਦਲ ਦੇ ਹੱਕ ਵਿਚ ਪ੍ਰਚਾਰ ਕਰਨ 'ਤੇ ਉਹਨਾਂ ਨੂੰ ਸਵਾਲ ਕੀਤਾ ਹੈ।
ਮੁੱਖ ਮੰਤਰੀ ਨੇ ਟਵੀਟ ਕਰ ਕੇ ਪੁੱਛਿਆ ਕਿ 'ਇੱਕ ਅਜਿਹੀ ਰਾਜਨੀਤਕ ਪਾਰਟੀ ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ… ਉਸ ਪਾਰਟੀ ਦੇ ਹੱਕ ‘ਚ SGPC ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ ??? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ??