ਹਿਮਾਚਲ ਦੇ ਸਾਬਕਾ CM ਪ੍ਰੇਮ ਕੁਮਾਰ ਧੂਮਲ ਤੇ ਮੰਤਰੀ ਅਨੁਰਾਗ ਠਾਕੁਰ ਨੇ ਸੁਖਬੀਰ ਬਾਦਲ ਨਾਲ ਸਾਂਝਾ ਕੀਤਾ ਦੁੱਖ

By : GAGANDEEP

Published : Apr 30, 2023, 6:36 pm IST
Updated : Apr 30, 2023, 6:36 pm IST
SHARE ARTICLE
photo
photo

ਟਸਰਦਾਰ ਬਾਦਲ ਆਪਣੇ ਆਪ ਵਿਚ ਇਕ ਸੰਸਥਾ ਸਨ ਜਿਹਨਾਂ ਨੇ ਦੇਸ਼ ਦੇ ਅਣਗਿਣਤ ਲੋਕਾਂ ਦਾ ਮਾਰਗ ਦਰਸ਼ਨ ਕੀਤਾਟ

 

ਬਾਦਲ (ਸ੍ਰੀ ਮੁਕਤਸਰ ਸਾਹਿਬ): ਕੇਂਦਰੀ ਮੰਤਰੀ ਸ੍ਰੀ ਅਨੁਰਾਗ ਠਾਕੁਰ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਪ੍ਰੇਮ ਕੁਮਾਰ ਧੂਮਲ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਅੱਜ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਪਹੁੰਚ ਕੇ ਉਹਨਾਂ ਕੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।  ਅਨੁਰਾਗ ਠਾਕੁਰ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਵਿਚ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇਸ਼ ਦੇ ਸਭ ਤੋਂ ਵੱਡੇ ਸਿਆਸਤਦਾਨ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਸਿਰਫ ਪਰਿਵਾਰ ਜਾਂ ਪੰਜਾਬ ਹੀ ਨਹੀਂ ਬਲਕਿ ਦੇਸ਼ ਨੂੰ ਬਹੁਤ ਵੱਡਾ ਘਾਟਾ ਪਿਆ  ਹੈ। ਉਹਨਾਂ ਕਿਹਾ ਕਿ ਸਰਦਾਰ ਬਾਦਲ ਆਪਣੇ ਆਪ ਵਿਚ ਇਕ ਸੰਸਥਾ ਸਨ ਜਿਹਨਾਂ ਨੇ ਦੇਸ਼ ਦੇ ਅਣਗਿਣਤ ਲੋਕਾਂ ਦਾ ਮਾਰਗ ਦਰਸ਼ਨ ਕੀਤਾ ਤੇ ਉਹਨਾਂ ਨੂੰ ਸਮਾਜ ਦੀ ਭਲਾਈ ਵਾਸਤੇ ਕੰਮ ਕਰਨ ਲਈ ਪ੍ਰੇਰਿਤ ਕੀਤਾ। 

ਉਹਨਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ, ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਸਾਬਕਾ ਰਾਜ ਸਭਾ ਮੈਂਬਰ ਸਰਦਾਰ ਤਰਲੋਚਨ ਸਿੰਘ, ਪੰਜਾਬ ਦੇ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਨਵਜੋਤ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਅਸ਼ਵਨੀ ਸੇਖੜੀ, ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਹਰਵਿੰਦਰ ਸਿੰਘ ਲਾਡੀ,  ਨਵਤੇਜ ਸਿੰਘ ਚੀਮਾ, ਸੁਰਜੀਤ ਧੀਮਾਨ, ਗੁਰਬਿੰਦਰ ਸਿੰਘ ਅਟਵਾਲ,  ਸੁਨੀਲ ਦੱਤ, ਆਰ ਐਸ ਐਸ ਪੰਜਾਬ ਦੇ ਆਗੂ ਨਰੇਂਦਰ ਸ਼ਰਮਾ ਤੇ ਇਕਬਾਲ ਸਿੰਘ, ਪੰਜਾਬ ਤੇ ਦਿੱਲੀ ਤੋਂ ਸੀਨੀਅਰ ਆਈ ਏ ਐਸ ਅਧਿਕਾਰੀਆਂ, ਅਮਰੀਕਾ ਦੇ ਉੱਘੇ ਧਨਾਢ ਵਪਾਰੀ ਦਰਸ਼ਨ ਸਿੰਘ ਧਾਲੀਵਾਲ, ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਸਰਦਾਰ ਸਤਨਾਮ ਸਿੰਘ ਕਲੇਰ, ਸੰਤ ਸਤਵਿੰਦਰ ਸਿੰਘ ਹੀਰਾ ਤੇ ਸੰਤ ਸਰਵਣ ਦਾਸ ਜੀ ਸ੍ਰੀ ਖੁਰਾਲਗੜ੍ਹ ਸਾਹਿਬ ਹੁਸ਼ਿਆਰਪੁਰ ਤੋਂ ਅਨੇਕਾਂ ਸੰਤਾਂ ਦੇ ਨਾਲ ਨਾਲ ਬਾਬਾ ਅਮਰਜੀਤ ਸਿੰਘ ਜੀ ਹਰਖੋਵਾਲ ਵਾਲੇ, ਬਾਬਾ ਪਰਦੀਪ ਜੀ ਬੱਧਨੀ ਵਾਲੇ, ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲੇ, ਬਾਬਾ ਕੇਸ਼ੋਰਾਮ ਜੀ ਕੋਟਸ਼ਮੀਰ ਵਾਲੇ, ਬਾਬਾ ਸੇਵਾ ਨੰਦ ਕਿਓਲ ਵਾਲੇ, ਬਾਬਾ ਸੁਖਦੇਵ ਪ੍ਰਕਾਸ਼ ਮਹਿਮਾ ਸਰਜਾ ਜੀ, ਬਾਬਾ ਕੁੰਭ ਦਾਸ ਜੀ ਡੇਰਾ ਲੰਗ, ਬਾਬਾ ਦਰਸ਼ਨ ਦਾਸ ਜੀ ਡੇਰਾ ਡੱਬਵਾਲੀ ਵਾਲੇ, ਮਹੰਤ ਜੈ ਰਾਮ ਜੀ ਡੱਬਵਾਲੀ ਵਾਲੇ, ਬਾਬਾ ਸਰਮੁੱਖ ਦਾਸ ਜੀ ਰੱਲਾ ਵਾਲੇ, ਸੰਤ ਮਹਾਂਪੁਰਖ ਡੇਰਾ ਬੱਲਾਂ ਗਿੱਲ ਪੱਤੀ ਵਾਲੇ ਤੇ ਹਰਿਆਣਾ ਦੇ ਸਾਬਕਾ ਮੰਤਰੀ ਕੈਪਟਨ ਅਭਿਮਨਯੂ ਨੇ ਵੀ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement