ਖ਼ਬਰਾਂ |

ਤਾਜ਼ਾ |

ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਸਰਕਾਰੀ ਨੌਕਰੀ ਹਾਸਲ ਹੋਈ : ਅਨੁਭਵ ਸਿੰਗਲਾ 

By : KOMALJEET

Published : Apr 30, 2023, 9:05 pm IST
Updated : Apr 30, 2023, 9:05 pm IST
SHARE ARTICLE
Representational Image
Representational Image

ਨਵ-ਨਿਯੁਕਤ ਐਸ.ਡੀ.ਓ. ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਜਲ ਸਪਲਾਈ ਤੇ ਸੀਵਰੇਜ ਬੋਰਡ ਵਿੱਚ ਬਤੌਰ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਦੀ ਸਰਕਾਰੀ ਨੌਕਰੀ ਹਾਸਲ ਹੋਈ ਹੈ। ਇਹ ਗੱਲ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਦੇ ਵਾਸੀ ਅਨੁਭਵ ਸਿੰਗਲਾ ਨੇ ਕਹੀ।

ਨਵ-ਨਿਯੁਕਤ ਐਸ.ਡੀ.ਓ. ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਮੁਕੰਮਲ ਹੋਈ ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ, ਜਿਸ ਕਾਰਨ ਉਸਨੂੰ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਇਹ ਨੌਕਰੀ ਹਾਸਲ ਹੋਈ ਹੈ।ਉਸਨੇ ਕਿਹਾ ਕਿ ਉਹ ਅਤੇ ਉਸਦਾ ਪਰਿਵਾਰ ਬਹੁਤ ਖੁਸ਼ ਹੈ ਕਿਉਂਕਿ ਉਸ ਨੂੰ ਆਪਣੇ ਸੂਬੇ ਵਿੱਚ ਹੀ ਨੌਕਰੀ ਮਿਲ ਗਈ ਹੈ।

ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਯੋਗ ਨੌਜਵਾਨਾਂ ਨੂੰ ਪੱਕਾ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇੱਕ ਸਾਲ ਵਿੱਚ 29 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦੇਣੀਆਂ ਸੂਬੇ ਦੇ ਨੌਜਵਾਨਾਂ ਲਈ ਬੇਹੱਦ ਖੁਸ਼ੀ ਵਾਲੀ ਗੱਲ ਹੈ। ਉਸਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੀ ਭਲਾਈ ਤੇ ਦੁਰ ਦਰਸ਼ੀ ਵਾਲੀ ਸੋਚ ਨੂੰ ਸਲਾਮ ਕਰਦਾ ਹਾਂ, ਜਿਸ ਕਾਰਨ ਅੱਜ ਸੂਬੇ ਦੇ ਨੌਜਵਾਨ ਸਰਕਾਰੀ ਨੌਕਰੀਆਂ ਹਾਸਲ ਕਰਨ ਵਿੱਚ ਕਾਮਯਾਬ ਹੋ ਰਹੇ ਹਨ।

ਉਸਨੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰੋਜ਼ੀ ਰੋਟੀ ਲਈ ਵਿਦੇਸ਼ ਜਾਣ ਦਾ ਖਿਆਲ ਛੱਡ ਦੇਣ ਅਤੇ ਇਥੇ ਹੀ ਮਿਹਨਤ ਕਰਨ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਹਨਤ ਅਤੇ ਮੈਰਿਟ ਨੂੰ ਸਰਕਾਰੀ ਨੌਕਰੀਆਂ ਵਿੱਚ ਤਰਜੀਹ ਦੇ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement