
ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ
ਤਰਨਤਾਰਨ - ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਵੇਈਂ ਪੂਈਂ ਨਜ਼ਦੀਕ ਅੱਜ ਤੜਕਸਾਰ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੇ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਦਰਸ਼ਨ ਕਰਨ ਉਪਰੰਤ ਵਾਪਸ ਆਪਣੇ ਪਿੰਡ ਜਾ ਰਹੇ ਸਨ ਤਾਂ ਅਚਾਨਕ ਇਕ ਟਿੱਪਰ ਦੇ ਨਾਲ ਐਕਸੀਡੈਂਟ ਦੌਰਾਨ ਤਿੰਨਾਂ ਨੌਜਵਾਨਾਂ ਦੀ ਮੌਤ ਹੋ ਗਈ। ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਮਰਨ ਵਾਲੇ ਨੌਜਵਾਨਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਤਰਸੇਮ ਲਾਲ (17), ਮਨੀ ਸਿੰਘ (20) ਪੁੱਤਰ ਜਸਬੀਰ ਸਿੰਘ, ਅਰਸ਼ਦੀਪ ਸਿੰਘ ਪੁੱਤਰ ਸੋਨੂੰ ਠੇਕੇਦਾਰ ਵਾਸੀ ਪਿੰਡ ਫਤਿਆਬਾਦ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐੱਸ.ਪੀ. ਅਰੁਣ ਸ਼ਰਮਾ ਸਮੇਤ ਪੁਲਸ ਪਾਰਟੀ ਮੌਕੇ ਤੇ ਪੁੱਜ ਗਏ। ਇਸ ਹਾਦਸੇ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਅਧੀਨ ਆਉਂਦੀ ਪੁਲਿਸ ਚੌਕੀ ਫਤਿਆਬਾਦ ਦੀ ਪੁਲਿਸ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।