ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ

By : GAGANDEEP

Published : Apr 30, 2023, 12:11 pm IST
Updated : Apr 30, 2023, 2:49 pm IST
SHARE ARTICLE
photo
photo

ਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ

 

ਬਠਿੰਡਾ : ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਨੌਜਵਾਨ ਚੜ੍ਹ ਰਹੇ ਹਨ।

 

ਅਜਿਹਾ ਹੀ ਮਾਮਲਾ ਬਠਿੰਡਾ ਦੇ ਪਿੰਡ ਮਾਇਸਰਖਾਨਾ ਤੋਂ ਸਾਹਮਣੇ ਆਇਆ ਹੈ। ਮੌੜ ਬਲਾਕ ਦੇ ਪਿੰਡ ਮਾਇਸਰਖਾਨਾ ਦਾ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਵੰਤ ਸਿੰਘ (24) ਪੁੱਤਰ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ  ਨੌਜਵਾਨ ਬੀਤੇ ਦਿਨ ਚਿੱਟੇ ਦਾ ਟੀਕਾ ਲਗਾਉਣ ਤੋਂ ਬਾਅਦ ਬੇਹੋਸ਼ ਹੋ ਗਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਵਿਚ ਦਾਖਲ ਕਰਵਾਇਆ ਜਿੱਥੇ ਉਸ ਦੀ ਮੌਤ ਹੋ ਗਈ। ਕੋਟਫੱਤਾ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ 'ਤੇ ਪਿੰਡ ਮਾਇਸਰਖਾਨਾ ਦੇ ਹੀ ਇਕ ਵਿਅਕਤੀ ਤੇ ਧਾਰਾ 304 ਤਹਿਤ ਮਾਮਲਾ ਦਰਜ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement