
ਨਾਇਰਾ ਦੀ ਮਾਂ ਰਵਜੋਤ ਗਰੇਵਾਲ ਫਤਿਹਗੜ੍ਹ ਸਾਹਿਬ ਦੀ ਐਸਐਸਪੀ ਹੈ ਅਤੇ ਉਸ ਦੇ ਪਿਤਾ ਨਵਨੀਤ ਬੈਂਸ ਲੁਧਿਆਣਾ ਦਿਹਾਤੀ ਪੁਲਿਸ ਦੇ ਐਸਐਸਪੀ ਹਨ।
Punjab News: ਪੰਜਾਬ ਵਿਚ ਤਾਇਨਾਤ ਆਈਪੀਐਸ ਜੋੜੇ ਦੀ 4 ਸਾਲਾ ਇਕਲੌਤੀ ਧੀ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਮ੍ਰਿਤਕ ਲੜਕੀ ਦਾ ਨਾਂ ਨਾਇਰਾ ਸੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਲੜਕੀ ਦੇ ਗਲੇ ਵਿਚ ਖਾਣਾ ਫਸ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਨਾਇਰਾ ਦੀ ਮਾਂ ਰਵਜੋਤ ਗਰੇਵਾਲ ਫਤਿਹਗੜ੍ਹ ਸਾਹਿਬ ਦੀ ਐਸਐਸਪੀ ਹੈ ਅਤੇ ਉਸ ਦੇ ਪਿਤਾ ਨਵਨੀਤ ਬੈਂਸ ਲੁਧਿਆਣਾ ਦਿਹਾਤੀ ਪੁਲਿਸ ਦੇ ਐਸਐਸਪੀ ਹਨ।ਆਈਪੀਐਸ ਜੋੜੇ ਦੇ ਪਰਿਵਾਰ ਦੇ ਨੇੜਲੇ ਲੋਕਾਂ ਮੁਤਾਬਕ ਖਾਣਾ ਖਾਂਦੇ ਸਮੇਂ ਨਾਇਰਾ ਦੀ ਫੂਡ ਪਾਈਪ ਅਤੇ ਵਿੰਡ ਪਾਈਪ ਵਿਚ ਖਾਣਾ ਫਸ ਗਿਆ। ਜਿਸ ਕਾਰਨ ਉਸ ਨੂੰ ਸਾਹ ਲੈਣ ਵਿਚ ਦਿੱਕਤ ਆਉਣ ਲੱਗੀ। ਉਸ ਦੀ ਹਾਲਤ ਨੂੰ ਦੇਖਦੇ ਹੋਏ ਪਰਿਵਾਰਕ ਮੈਂਬਰ ਉਸ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਲੈ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।
ਆਈਪੀਐਸ ਜੋੜਾ ਮੁਹਾਲੀ ਵਿਚ ਰਹਿੰਦਾ ਹੈ। ਲੜਕੀ ਨਾਇਰਾ ਦਾ ਅੰਤਿਮ ਸਸਕਾਰ ਮੁਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-7 ਦੇ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ ਹੈ। ਸੰਸਕਾਰ ਸਮੇਂ ਡੀਜੀਪੀ ਗੌਰਵ ਯਾਦਵ, ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਲੁਧਿਆਣਾ ਦੇ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਨਾਲ ਐਸਐਸਪੀ ਮੁਹਾਲੀ ਡਾਕਟਰ ਸੰਦੀਪ ਗਰਗ ਅਤੇ ਡੀਸੀ ਮੁਹਾਲੀ ਆਸ਼ਿਕਾ ਜੈਨ ਅਤੇ ਹੋਰ ਕਈ ਅਧਿਕਾਰੀ ਮੌਜੂਦ ਸਨ।
ਖ਼ਬਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਅਤੇ ਕਈ ਹੋਰ ਸਿਆਸਤਦਾਨਾਂ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆਈਪੀਐਸ ਜੋੜੇ ਦੀ ਧੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਆਈਪੀਐਸ ਜੋੜੇ ਨੂੰ ਫੋਨ ਕਰਕੇ ਦੁੱਖ ਪ੍ਰਗਟ ਕੀਤਾ।
(For more Punjabi news apart from Death of only daughter of IPS Ravjot Grewal and Navneet Bains, stay tuned to Rozana Spokesman)