Accident News: 2 ਮੋਟਰਸਾਈਕਲਾਂ ਦੀ ਸਿੱਧੀ ਟੱਕਰ ਦੌਰਾਨ ਨੌਜਵਾਨ ਦੀ ਮੌਤ; ਦੋ ਬੱਚਿਆਂ ਦਾ ਪਿਤਾ ਸੀ ਮ੍ਰਿਤਕ
Published : Apr 30, 2024, 10:38 am IST
Updated : Apr 30, 2024, 10:38 am IST
SHARE ARTICLE
File Image
File Image

ਮ੍ਰਿਤਕ ਦੀ ਪਛਾਣ ਹਰਦੀਪ ਸਿੰਘ (30) ਵਾਸੀ ਕੋਟਲਾ ਅਜਨੇਰ ਵਜੋਂ ਹੋਈ ਹੈ। ਹਰਦੀਪ ਸਿੰਘ ਐਲੂਮੀਨੀਅਮ ਦਾ ਕੰਮ ਕਰਦਾ ਸੀ।

Accident News: ਖੰਨਾ ਦੇ ਲਲਹੇੜੀ ਰੋਡ 'ਤੇ ਦੋ ਮੋਟਰਸਾਈਕਲਾਂ ਵਿਚਾਲੇ ਸਿੱਧੀ ਟੱਕਰ ਹੋ ਗਈ। ਇਸ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜੇ ਦੀ ਹਾਲਤ ਨੂੰ ਦੇਖਦੇ ਹੋਏ ਖੰਨਾ ਤੋਂ ਚੰਡੀਗੜ੍ਹ ਰੈਫਰ ਕਰਨਾ ਪਿਆ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ (30) ਵਾਸੀ ਕੋਟਲਾ ਅਜਨੇਰ ਵਜੋਂ ਹੋਈ ਹੈ। ਹਰਦੀਪ ਸਿੰਘ ਐਲੂਮੀਨੀਅਮ ਦਾ ਕੰਮ ਕਰਦਾ ਸੀ।

ਸੋਮਵਾਰ ਸ਼ਾਮ ਨੂੰ ਉਹ ਮੋਟਰਸਾਈਕਲ 'ਤੇ ਲਲਹੇੜੀ ਰੋਡ ਤੋਂ ਅਪਣੇ ਪਿੰਡ ਕੋਟਲਾ ਅਜਨੇਰ ਨੂੰ ਜਾ ਰਿਹਾ ਸੀ। ਸ਼ਹੀਦ ਬਾਬਾ ਬਲੀਆਣਾ ਸਿੰਘ ਦੇ ਧਾਰਮਿਕ ਅਸਥਾਨ ਨੇੜੇ ਸਾਹਮਣੇ ਤੋਂ ਆ ਰਹੇ ਪਲਸਰ ਬਾਈਕ ਚਾਲਕ ਨੇ ਤੇਜ਼ ਰਫਤਾਰ ਕਾਰ ਚਲਾ ਕੇ ਸਿੱਧੀ ਟੱਕਰ ਮਾਰ ਦਿਤੀ। ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ।

ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ ਹਰਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿਤਾ, ਜਦਕਿ ਦੂਜੇ ਜ਼ਖਮੀ ਅਮਨਦੀਪ ਸਿੰਘ ਨੂੰ ਨੰਦੀ ਕਲੋਨੀ ਖੰਨਾ ਰੈਫਰ ਕਰ ਦਿਤਾ ਗਿਆ। ਇਸ ਮਗਰੋਂ ਅਮਨਦੀਪ ਨੂੰ ਸੈਕਟਰ-32 ਦੇ ਸਰਕਾਰੀ ਹਸਪਤਾਲ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ।

ਹਰਦੀਪ ਸਿੰਘ ਦੇ ਪਿਤਾ ਭਿੰਦਰਪਾਲ ਸਿੰਘ ਸ਼ੈੱਡ ਬਣਾਉਣ ਦਾ ਕੰਮ ਕਰਦੇ ਸੀ। ਕਰੀਬ ਦੋ ਸਾਲ ਪਹਿਲਾਂ ਹਰਦੀਪ ਦੇ ਪਿਤਾ ਦੀ ਵੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਹੁਣ ਇਸ ਹਾਦਸੇ ਨੇ ਪਰਿਵਾਰ ਦੇ ਇਕ ਹੋਰ ਮੈਂਬਰ ਦੀ ਜਾਨ ਲੈ ਲਈ। ਹਰਦੀਪ ਸਿੰਘ ਅਪਣੇ ਪਿੱਛੇ ਪਤਨੀ, 5 ਅਤੇ 2 ਸਾਲ ਦੇ ਬੇਟੇ ਛੱਡ ਗਿਆ ਹੈ। ਹਾਦਸੇ ਦੀ ਜਾਂਚ ਕਰ ਰਹੇ ਏਐਸਆਈ ਮੁਖਤਿਆਰ ਸਿੰਘ ਨੇ ਦਸਿਆ ਕਿ ਪੁਲੀਸ ਨੇ ਹਰਦੀਪ ਸਿੰਘ ਦੇ ਵੱਡੇ ਭਰਾ ਮਨਦੀਪ ਸਿੰਘ ਦੀ ਸ਼ਿਕਾਇਤ ’ਤੇ ਮੋਟਰਸਾਈਕਲ ਚਾਲਕ ਅਮਨਦੀਪ ਸਿੰਘ ਵਾਸੀ ਨੰਦੀ ਕਲੋਨੀ ਖੰਨਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

 (For more Punjabi news apart from death of youth during a direct collision between 2 motorcycles, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement