Ludhiana News : ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ: ਬਾਜਵਾ

By : BALJINDERK

Published : Apr 30, 2024, 7:07 pm IST
Updated : Apr 30, 2024, 7:07 pm IST
SHARE ARTICLE
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜ ਵੜਿੰਗ ਅਤੇ ਹੋਰ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜ ਵੜਿੰਗ ਅਤੇ ਹੋਰ

Ludhiana News : ਰਾਜਾ ਵੜਿੰਗ ਨੇ ਕਿਹਾ ਕਿ ਇਹ ਲੜਾਈ ਵਫ਼ਾਦਾਰਾਂ ਅਤੇ ਗ਼ੱਦਾਰਾਂ ਵਿਚਕਾਰ ਹੋਵੇਗੀ

Ludhiana News : ਚੰਡੀਗੜ੍ਹ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨ ਲਈ ਲੁਧਿਆਣਾ ’ਚ ਕਿਰਾਏ 'ਤੇ ਮਕਾਨ ਲੈਣਗੇ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਾਜਵਾ ਅਤੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਨਾਲ-ਨਾਲ ਲੁਧਿਆਣਾ ਦੇ ਲੋਕ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਮੈਂ ਇਸ ਗ਼ੱਦਾਰ (ਬਿੱਟੂ) ਦਾ ਮੁਕਾਬਲਾ ਕਰਨ ਲਈ ਲੁਧਿਆਣਾ 'ਚ ਡੇਰਾ ਲਾਉਣ ਜਾ ਰਿਹਾ ਹਾਂ। ਉਨ੍ਹਾਂ ਨੇ ਮੈਨੂੰ ਲੁਧਿਆਣਾ ਤੋਂ ਚੋਣ ਲੜਨ ਦੀ ਚੁਨੌਤੀ ਦਿੱਤੀ ਸੀ। ਹੁਣ ਮੈਂ ਰਾਜਾ ਵੜਿੰਗ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ’ਚ ਰਹਾਂਗਾ।

ਇਹ ਵੀ ਪੜੋ:Sidhu moosewala News : ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਯੂਪੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਬੁਲੰਦਸ਼ਹਿਰ ਤੋਂ ਫੜੇ 3 ਮਲਜ਼ਮ  

ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਲੁਧਿਆਣਾ ਦੀ ਲੜਾਈ ਵਫ਼ਾਦਾਰਾਂ ਅਤੇ ਗ਼ੱਦਾਰਾਂ ਵਿਚਕਾਰ ਹੋਵੇਗੀ। ਇਹ ਲੜਾਈ ਗ਼ੱਦਾਰ ਵਿਰੁੱਧ ਹੋਵੇਗੀ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਚੋਣਾਂ ਤੋਂ ਬਾਅਦ ਪੰਜਾਬ ’ਚ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੀ ਸੰਭਾਵਨਾ ਤੋਂ ਵੀ ਇਨਕਾਰ ਕੀਤਾ। ਲੋਕ ਸਭਾ ਚੋਣਾਂ ਤੋਂ ਬਾਅਦ 'ਆਪ' ਕਿਤੇ ਵੀ ਨਜ਼ਰ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਦੇ ਬਿਲਕੁਲ ਉਲਟ ਕੀਤਾ। ਬਾਜਵਾ ਨੇ ਕਿਹਾ ਕਿ ਉਹ ਪੰਜਾਬ ਦੀ ਅਗਵਾਈ ਕਰਨ ਲਈ ਨਾ ਤਾਂ ਇਮਾਨਦਾਰ ਹਨ ਅਤੇ ਨਾ ਹੀ ਸੁਹਿਰਦ ਹਨ।

ਇਹ ਵੀ ਪੜੋ:Punjab News : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਸੜਕ ਹਾਦਸੇ ਦਾ ਹੋਏ ਸ਼ਿਕਾਰ, ਡਰਾਈਵਰ ਦੀ ਮੌਤ

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮਾਨ ਦਾਅਵਾ ਕਰਦੇ ਹਨ ਕਿ ਸੰਗਰੂਰ 'ਆਪ' ਦੀ ਰਾਜਧਾਨੀ ਹੈ। ਸੰਗਰੂਰ ਦੇ ਵੋਟਰ ਧੋਖਾ ਦੇਣ ਵਾਲਿਆਂ ਨੂੰ ਸ਼ੀਸ਼ਾ ਦਿਖਾਉਣ ਲਈ ਸਮਾਂ ਨਹੀਂ ਲੈਂਦੇ। ਇਸ ਲਈ ਇਸ ਵਾਰ ਵੀ ਉਹ 'ਆਪ' ਨੂੰ ਸ਼ੀਸ਼ਾ ਦਿਖਾਕੇ ਪੰਜਾਬ ਦੇ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦਾ ਸਮਰਥਨ ਕਰਨਗੇ।

(For more news apart from ensure victory of raja Warring I will camp in Ludhiana: Bajwa  News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement