Lok Sabha Elections 2024 : ਪਾਰਟੀ ’ਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ 

By : BALJINDERK

Published : Apr 30, 2024, 7:24 pm IST
Updated : Apr 30, 2024, 7:24 pm IST
SHARE ARTICLE
ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ਵਿੱਚ ਸ਼ਾਮਲ
ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ਵਿੱਚ ਸ਼ਾਮਲ

Lok Sabha Elections 2024 : ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ਵਿੱਚ ਸ਼ਾਮਲ

Lok Sabha Elections 2024 : ਚੰਡੀਗੜ੍ਹ- ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ’ਚ ਮਾਣਮੱਤੀਆਂ ਸ਼ਖਸੀਅਤਾਂ ਵੱਲੋਂ ਘਰ ਵਾਪਸੀ ਨਾਲ ਪੰਜਾਬ ਕਾਂਗਰਸ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਅੱਜ ਪੰਜਾਬ ਪੁਲਿਸ ਦੇ ਸਾਬਕਾ ਐਡੀਸ਼ਨਲ ਡਾਇਰੈਕਟਰ ਜਨਰਲ, ਗੁਰਿੰਦਰ ਸਿੰਘ ਢਿੱਲੋਂ ਨੇ ਦਿੱਲੀ ’ਚ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾਵਾਂ ਵਲੋਂ ਆਯੋਜਿਤ ਕੀਤੇ ਇੱਕ ਸਮਾਰੋਹ ਦੌਰਾਨ ਅਧਿਕਾਰਤ ਤੌਰ 'ਤੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦਾ ਪੱਲਾ ਫੜਿਆ।  ਗੁਰਿੰਦਰ ਸਿੰਘ ਢਿੱਲੋਂ ਨੇ ਕੁੱਝ ਦਿਨ ਪਹਿਲਾਂ ਪੰਜਾਬ ਪੁਲਿਸ ਤੋਂ ਸਵੈਇੱਛਤ ਸੇਵਾਮੁਕਤੀ ਲਈ ਸੀ। ਆਪਣੀ ਪਤਨੀ ਸਮੇਤ ਢਿੱਲੋਂ ਪਾਰਟੀ ’ਚ ਸ਼ਾਮਿਲ ਹੋਏ ਅਤੇ ਉਹਨਾਂ ਨੇ ਸਮਾਜ ਸੇਵਾ ਦੇ ਇੱਕ ਨਵੇਂ ਪੜਾਅ ਵੱਲ ਕਦਮ ਵਧਾਏ ਹਨ। ਇਹ ਕਦਮ ਕਾਂਗਰਸ ਲਈ ਮਹੱਤਵਪੂਰਨ ਸਾਬਿਤ ਹੋਣਗੇ।

ਇਹ ਵੀ ਪੜੋ:Punjab News : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਸੜਕ ਹਾਦਸੇ ਦਾ ਹੋਏ ਸ਼ਿਕਾਰ, ਡਰਾਈਵਰ ਦੀ ਮੌਤ 

ਇਸ ਤੋਂ ਇਲਾਵਾ, ਪੰਜਾਬ ਕਾਂਗਰਸ ਨੇ ਵੀ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਵਾਰਤਾ ਦੌਰਾਨ ਕਈ ਹੋਰ ਉੱਘੀਆਂ ਰਾਜਨੀਤਿਕ ਸ਼ਖਸੀਅਤਾਂ ਸਮੇਤ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦਾ ਆਪਣੀ ਪਾਰਟੀ ’ਚ ਵਾਪਸੀ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਹਾਜ਼ਰ ਸਨ। ਪਾਰਟੀ ਦਾ ਸ਼ੁਕਰਾਨਾ ਕਰਦਿਆਂ ਢਿੱਲੋਂ ਕਿਹਾ ਕਿ, "ਕਾਨੂੰਨ ਲਾਗੂ ਕਰਨ ਵਾਲੇ "ਅਫ਼ਸਰ" ਵਜੋਂ ਮੈਂ ਆਪਣੇ ਜੀਵਨ ਦੇ ਲਗਭਗ ਦੋ ਦਹਾਕੇ ਪੰਜਾਬ ਦੀ ਸੇਵਾ ’ਚ ਸਮਰਪਿਤ ਕੀਤੇ ਹਨ। ਰਾਹੁਲ ਗਾਂਧੀ ਜੀ ਦੇ ਨਿਰਦੇਸ਼ਾਂ ਅਤੇ ਕਾਂਗਰਸ ਪਾਰਟੀ ਨਾਲ ਰਲ ਕੇ ਮੈਂ ਆਪਣੇ ਦੇਸ਼ ਦੀ ਸੇਵਾ ’ਚ ਯੋਗਦਾਨ ਪਾਉਣ ਲਈ ਇੱਕ ਨਵੇਂ ਸਫ਼ਰ ਦੀ ਸ਼ੁਰੂਆਤ ਕਰ ਰਿਹਾ ਹਾਂ। " ਢਿੱਲੋਂ ਨੇ ਭਾਰਤ ਜੋੜੋ ਯਾਤਰਾ ਦੇ ਪੰਜਾਬ ਪੜਾਅ ਅਤੇ ਹਰਿਮੰਦਰ ਸਾਹਿਬ ਦੀ ਯਾਤਰਾ ਵਰਗੇ ਮੌਕਿਆਂ ਦੌਰਾਨ ਰਾਹੁਲ ਗਾਂਧੀ ਨਾਲ ਆਪਣੀਆਂ ਮੁਲਾਕਾਤਾਂ ਦਾ ਜ਼ਿਕਰ ਕੀਤਾ ਅਤੇ ਢਿੱਲੋਂ ਨੇ ਕਿਹਾ ਕਿ ਉਹਨਾਂ ਮੁਲਾਕਾਤਾਂ ਨੇ ਮੈਨੂੰ ਕਾਫ਼ੀ ਪ੍ਰਭਾਵਿਤ ਕੀਤਾ ਸੀ। ਖੁਸ਼ਹਾਲ ਦੇਸ਼ ਲਈ ਕਾਂਗਰਸ ਪਾਰਟੀ ਦੇ ਦ੍ਰਿਸ਼ਟੀਕੋਣ ਨੂੰ ਵੇਖ ਕੇ ਹੀ ਉਹ ਪਾਰਟੀ ’ਚ ਸ਼ਾਮਿਲ ਹੋਏ ਹਨ।

ਇਹ ਵੀ ਪੜੋ:Sidhu moosewala News : ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਯੂਪੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਬੁਲੰਦਸ਼ਹਿਰ ਤੋਂ ਫੜੇ 3 ਮਲਜ਼ਮ 

ਰਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਕਿਹਾ, "ਮੈਂ ਹਮੇਸ਼ਾ ਹੀ ਕਾਂਗਰਸ ਪਰਿਵਾਰ ਦਾ ਅਨਿੱਖੜਵਾਂ ਅੰਗ ਰਿਹਾ ਹਾਂ ਅਤੇ ਸਮੇਂ ਸਮੇਂ ਮੈਂ ਪਾਰਟੀ ਦੀ ਵਿਚਾਰਧਾਰਾ ਨੂੰ ਬੁਲੰਦ ਕਰਦਾ ਰਿਹਾ ਹਾਂ। ਬੇਇਨਸਾਫ਼ੀ ਅਤੇ ਤਾਨਾਸ਼ਾਹੀ ਵਿਰੁੱਧ ਚਲ ਰਹੀ ਇਸ ਲੜਾਈ ’ਚ ਮੈਨੂੰ ਸ਼ਾਮਲ ਕਰਨ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਅਸੀਂ ਪੰਜਾਬ ’ਚੋਂ 'ਆਪ' ਅਤੇ ਰਾਸ਼ਟਰੀ ਪੱਧਰ 'ਤੇ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।"

ਇਹ ਵੀ ਪੜੋ:Punjab News : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਸੜਕ ਹਾਦਸੇ ਦਾ ਹੋਏ ਸ਼ਿਕਾਰ, ਡਰਾਈਵਰ ਦੀ ਮੌਤ  

ਇਸ ਮੌਕੇ ਰਜਿੰਦਰ ਸਿੰਘ ਰਾਜਾ ਬੀਰਕਲਾਂ, ਹਰਮਨਪ੍ਰੀਤ ਸਿੰਘ (ਡਿੱਕੀ ਜੇਜੀ), ਮਾਰਕੀਟ ਕਮੇਟੀ ਸੰਗਰੂਰ ਦੇ ਸਾਬਕਾ ਚੇਅਰਮੈਨ ਡਾ. ਅਵਤਾਰ ਸਿੰਘ ਸ਼ੇਰੋਂ, ਜ਼ਿਲ੍ਹਾ ਕਿਸਾਨ ਸੈੱਲ ਸੰਗਰੂਰ ਦੇ ਸਾਬਕਾ ਪ੍ਰਧਾਨ ਅਤੇ ਸਹਿਕਾਰੀ ਸਭਾ ਸ਼ੇਰੋਂ ਦੇ ਪ੍ਰਧਾਨ ਡਾ. ਨਰੇਸ਼ ਸ਼ਰਮਾ ਬੁੱਧੀਜੀਵੀ, ਸੰਗਰੂਰ ਦੇ ਪ੍ਰਧਾਨ ਡਾ. ਨਵੀਨ ਕੁਮਾਰ ਬੰਟੀ, ਸੁਨਾਮ ਦੇ ਸਾਬਕਾ MC. ਸਰਦਾਰ ਬਲਕਾਰ ਸਿੰਘ, ਸੇਵਾਮੁਕਤ ਪੁਲਿਸ ਇੰਸਪੈਕਟਰ ਬਲਜੀਤ ਸਿੰਘ ਢੀਂਡਸਾ, ਤਰੰਜੀ ਖੇੜਾ ਦੇ ਸਰਪੰਚ ਡਾ. ਮਲਕੀਤ ਸਿੰਘ ਟੋਹਲਾਵਾਲ, ਕਿਸਾਨ ਸੈੱਲ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਡਾ. ਅਤੇ ਬਲਵਿੰਦਰ ਸਿੰਘ ਧਾਲੀਵਾਲ ਬੀਰਕਲਾਂ ਨੇ ਵੀ ਇਸ ਸ਼ੁਭ ਮੌਕੇ 'ਤੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਦਾ ਵਾਅਦਾ ਕੀਤਾ।

(For more news apart from joining of leaders in party Punjab Congress got strength News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement