Lok Sabha Election: ਨਾਲੇ ਬੰਦੀ ਸਿੰਘਾਂ ਦੀ ਰਿਹਾਈ ਦੀ ਦੁਹਾਈ ਦੇ ਰਹੇ ਤੇ ਦੂਜੇ ਪਾਸੇ ਬੰਦੀ ਸਿੰਘਾਂ ਵਿਰੁਧ ਉਮੀਦਵਾਰ ਉਤਾਰਿਆ: ਤਰਸੇਮ ਸਿੰਘ
Published : Apr 30, 2024, 8:41 am IST
Updated : Apr 30, 2024, 8:41 am IST
SHARE ARTICLE
File Photo
File Photo

ਕਿਹਾ, ਵਿਰਸਾ ਸਿੰਘ ਵਲਟੋਹਾ ਸਾਡੇ ਲਈ ਕੋਈ ਵੱਡੀ ਚੁਨੌਤੀ ਨਹੀਂ 

Lok Sabha Elections 2024: ਅੰਮ੍ਰਿਤਸਰ (ਪਰਮਿੰਦਰਜੀਤ) : ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਨਜ਼ਰਬੰਦ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜਣ ਦੇ ਐਲਾਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹ ਸਿਮਰਨਜੀਤ ਸਿੰਘ ਮਾਨ ਤੇ ਹਰਪਾਲ ਸਿੰਘ ਬਲੇਰ ਦੇ ਧਨਵਾਦੀ ਹਨ ਕਿ ਜਿਨ੍ਹਾਂ ਕੌਮ ਦੇ ਵਡੇਰੇ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਦਾ ਫ਼ੈਸਲਾ ਲਿਆ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਦੇ ਵੋਟਰ ਪਾਰਟੀ ਤੋਂ ਉਪਰ ਉਠ ਕੇ ਸੱਚ ਦਾ ਸਾਥ ਦੇਣ।

ਤਰਸੇਮ ਸਿੰਘ ਨੇ ਰਵਾਇਤੀ ਵਿਰੋਧੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਬਾਰੇ ਕਿਹਾ ਕਿ ਮੈਦਾਨ ਖੁਲ੍ਹਾ ਹੈ ਆ ਜਾਣ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਸਾਡੇ ਲਈ ਕੋਈ ਵਡੀ ਚਨੌਤੀ ਨਹੀ ਹਨ। ਦੁਖ ਹੈ ਕਿ ਉਹ ਘਟੀਆ ਚਾਲਾਂ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਬੰਦੀ ਸਿੰਘਾਂ ਦੀ ਰਿਹਾਈ ਦੀ ਦੁਹਾਈ ਦਿਤੀ ਜਾ ਰਹੀ ਹੈ ਤੇ ਦੂਜ਼ੇ ਪਾਸੇ ਬੰਦੀ ਸਿੰਘਾਂ ਵਿਰੁਧ ਚੋਣ ਮੈਦਾਨ ਵਿਚ ਉਮੀਦਵਾਰ ਉਤਰਿਆ ਜਾ ਰਿਹਾ ਹੈ। ਪੰਥ ਦੇ ਵਡੇਰੇ ਹਿਤਾ ਨੂੰ ਧਿਆਨ ਵਿਚ ਰਖ ਕੇ ਅਕਾਲੀ ਦਲ ਬਾਦਲ ਨੂੰ ਅਪਣਾ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਣਾ ਹੀ ਨਹੀ ਸੀ ਚਾਹੀਦਾ।

ਉਨ੍ਹਾਂ ਕਿਹਾ ਕਿ ਵਲਟੋਹਾ ਸਾਫ਼ ਸੁਥਰੀ ਰਾਜਨੀਤੀ ਕਰਨ। ਉਨ੍ਹਾਂ ਕਿਹਾ ਕਿ ਅਸੀ ਅੱਜ ਚੋਣ ਮੁਹਿੰਮ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਅਰਦਾਸ ਕਰ ਕੇ ਕਰਨਗੇ। ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੇ ਵੀ ਸਿਮਰਨਜੀਤ ਸਿੰਘ ਮਾਨ ਦਾ ਧਨਵਾਦ ਕਰਦਿਆਂ ਕਿਹਾ ਕਿ ਮਾਨ ਨੇ ਹਰਪਾਲ ਸਿੰਘ ਬਲੇਰ ਨੂੰ ਖਡੂਰ ਸਾਹਿਬ ਤੋਂ ਚੋਣ ਮੈਦਾਨ ਵਿਚ ਉਤਾਰਿਆ ਸੀ ਪਰ ਅੰਮ੍ਰਿਤਪਾਲ ਸਿੰਘ ਵਲੋਂ ਚੋਣ ਲੜਣ ਦੇ ਐਲਾਨ ਤੋਂ ਬਾਅਦ ਅਪਣਾ ਉਮੀਦਵਾਰ ਵਾਪਸ ਲੈ ਲਿਆ। 

ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ ਤੇ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੇ ਨਾਲ ਨਾਲ ਪੰਜਾਬ ਭਰ ਵਿਚ ਜਿਥੇ ਵੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਚੋਣ ਲੜ ਰਹੇ ਹਨ ਨੂੰ ਜਿਤਾਇਆ ਜਾਵੇ। ਇਸ ਮੌਕੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਉਮੀਦਵਾਰ ਇਮਾਨ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਥਕ ਵਿਚਾਰ ਰਖਣ ਵਾਲੀਆਂ ਧਿਰਾਂ ਇਕ ਮੰਚ ’ਤੇ ਆਈਆਂ ਹਨ।

ਉਨ੍ਹਾਂ ਕਿਹਾ ਕਿ ਦਿੱਲੀ ਪੰਜਾਬ ਤੇ ਲਗਾਤਾਰ ਜ਼ੁਲਮ ਕਰ ਰਹੀ ਹੈ। ਉਨ੍ਹਾਂ ਘੱਟ ਗਿਣਤੀ ਕੌਮਾਂ ਨੂੰ ਇੱਕਠੇ ਹੋ ਕੇ ਘੱਟ ਗਿਣਤੀਆਂ ’ਤੇ ਹੁੰਦੇ ਜਬਰ ਨੂੰ ਰੋਕਣ ਦੀ ਅਪੀਲ ਕੀਤੀ। ਇਸ ਮੌਕੇ ਅਕਾਲੀ ਦਲ ਦੇ ਜਰਨਲ ਸਕੱਤਰ ਉਪਕਾਰ ਸਿੰਘ ਸੰਧੂ, ਹਰਪਾਲ ਸਿੰਘ ਬਲੇਰ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾ ਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਭੁਪਿੰਦਰ ਸਿੰਘ 6 ਜੂਨ ਦੇ ਨਾਲ ਨਾਲ ਰਵੀਸੇਰ ਸਿੰਘ ਵੀ ਹਾਜ਼ਰ ਸਨ। ਦਸਣਯੋਗ ਹੈ ਕਿ ਅੱਜ ਸਵੇਰੇ ਤੜਕਸਾਰ ਸ. ਵਿਰਸਾ ਸਿੰਘ ਵਲਟੋਹਾ ਨੇ  ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨਾਲ ਮੁਲਾਕਾਤ ਕਰ ਕੇ ਸਮਰਥਨ ਵੀ ਮੰਗਿਆ। 

 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement