
Punjab News : ਦਸੂਹਾ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ ਜੰਡਿਆਲਾ ਨੇੜੇ ਵਾਪਰਿਆ ਹਾਦਸਾ
Punjab News : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਦਸੂਹਾ ਅੱਜ ਜਦੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ ਤਾਂ ਜਦੋਂ ਉਹ ਜੰਡਿਆਲਾ ਨਜ਼ਦੀਕ ਅੰਮ੍ਰਿਤਸਰ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਮਨਜੀਤ ਸਿੰਘ ਦਸੂਹਾ ਵੀ ਗੰਭੀਰ ਜ਼ਖ਼ਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਲੱਤ ਅਤੇ ਚੂਲੇ 'ਤੇ ਫਰੈਕਚਰ ਹੋ ਗਿਆ ਹੈ। ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਵਿੱਚ ਉਨ੍ਹਾਂ ਦੀ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਡਰਾਈਵਰ ਦਵਿੰਦਰਪਾਲ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜੋ:Amritsar News : ਅੰਮ੍ਰਿਤਸਰ ’ਚ ਪੇਂਟਿੰਗ ਦੀ ਦੁਕਾਨ ’ਚ ਲੱਗੀ ਭਿਆਨਕ ਅੱਗ, ਫਟਿਆ ਸਿਲੰਡਰ
(For more news apart from National leader of Shiromani Akali Dal Manjit Singh Dasuha, victim of road accident, driver dies News in Punjabi, stay tuned to Rozana Spokesman)