PSEB Result News: ਵਿਦਿਆਰਥੀਆਂ ਦੀ ਉਡੀਕ ਖ਼ਤਮ; PSEB ਨੇ ਐਲਾਨੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ
Published : Apr 30, 2024, 4:30 pm IST
Updated : Apr 30, 2024, 5:44 pm IST
SHARE ARTICLE
PSEB Punjab Board 8th and 12th Result 2024 out
PSEB Punjab Board 8th and 12th Result 2024 out

ਵਿਦਿਆਰਥੀ ਅਪਣੇ ਨਤੀਜੇ ਆਨਲਾਈਨ ਦੇਖ ਸਕਣਗੇ

PSEB Result News: 8ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖਬਰ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵਲੋਂ ਅਕਾਦਮਿਕ ਵਰ੍ਹੇ 2023-24 ਦੌਰਾਨ ਸੂਬੇ ਵਿਚ ਸਥਿਤ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿਚ 8ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਲਈਆਂ ਗਈਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨ ਦਿਤੇ ਗਏ।

8ਵੀਂ ਜਮਾਤ ਦੇ ਨਤੀਜੇ

8ਵੀਂ ਜਮਾਤ ਵਿਚ ਬਠਿੰਡਾ ਦੀ ਹਰਨੂਰਪ੍ਰੀਤ ਕੌਰ ਨੇ 100% ਅੰਕ ਹਾਸਲ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ ਜਦਕਿ ਅੰਮ੍ਰਿਤਸਰ ਦੀ ਗੁਰਲੀਨ ਕੌਰ ਨੇ 99.67 ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ। ਸੰਗਰੂਰ ਦੇ ਅਰਮਾਨਦੀਪ ਸਿੰਘ ਨੇ 99.50 ਫ਼ੀ ਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।

Photo

12ਵੀਂ ਜਮਾਤ ਦੇ ਨਤੀਜੇ

12ਵੀਂ ਜਮਾਤ ਵਿਚ ਇਸ ਵਾਰ ਮੁੰਡਿਆਂ ਨੇ ਬਾਜ਼ੀ ਮਾਰੀ ਹੈ। ਪਹਿਲੇ ਤਿੰਨ ਸਥਾਨਾਂ ਉਤੇ ਲੜਕੇ ਰਹੇ ਹਨ। ਏਕਮਪ੍ਰੀਤ ਸਿੰਘ (ਲੁਧਿਆਣਾ) ਨੇ 100% ਅੰਕਾਂ ਨਾਲ ਪਹਿਲਾ ਸਥਾਨ, ਰਵੀਉਦੈ ਸਿੰਘ (ਸ੍ਰੀ ਮੁਕਤਸਰ ਸਾਹਿਬ) ਨੇ100% ਅੰਕਾਂ ਨਾਲ ਦੂਜਾ ਸਥਾਨ ਅਤੇ ਅਸ਼ਵਨੀ (ਬਠਿੰਡਾ) ਨੇ 99.80% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਬਾਰਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਦੀ ਪਾਸ ਫੀ ਸਦੀ 93.04 ਫੀ ਸਦੀ ਰਹੀ। ਜਦਕਿ ਜ਼ਿਲ੍ਹੇ ਵਾਰ ਪਾਸ ਪ੍ਰਤੀਸ਼ਤਾਂ ਵਿਚ ਅੰਮ੍ਰਿਤਸਰ ਜ਼ਿਲ੍ਹਾ 97.27 ਫੀ ਸਦੀ ਨਾਲ ਪਹਿਲੇ ਸਥਾਨ ਉਤੇ ਰਿਹਾ ਹੈ।

Photo

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਦਿਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, "ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਐਲਾਨੇ ਗਏ...ਅੱਠਵੀਂ ਜਮਾਤ ਦੇ ਨਤੀਜਿਆਂ 'ਚੋਂ ਜ਼ਿਲ੍ਹਾ ਬਠਿੰਡਾ ਦੀ ਹਰਨੂਰਪ੍ਰੀਤ ਕੌਰ ਨੇ ਪਹਿਲਾ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਗੁਰਲੀਨ ਕੌਰ ਨੇ ਦੂਜਾ ਅਤੇ ਜ਼ਿਲ੍ਹਾ ਸੰਗਰੂਰ ਦੇ ਅਰਮਾਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 12ਵੀਂ ਜਮਾਤ ਦੇ ਨਤੀਜਿਆਂ 'ਚੋਂ ਲੁਧਿਆਣਾ ਦੇ ਏਕਮਪ੍ਰੀਤ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਦੇ ਰਵੀਉਦੈ ਸਿੰਘ ਨੇ ਦੂਜਾ ਅਤੇ ਬਠਿੰਡਾ ਦੇ ਅਸ਼ਵਨੀ ਨੇ ਤੀਜਾ ਸਥਾਨ ਹਾਸਲ ਕੀਤਾ। ਸਾਰੇ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਮੇਰੇ ਵਲੋਂ ਵਧਾਈਆਂ ਤੇ ਸ਼ੁੱਭਕਾਮਨਾਵਾਂ"।

ਪੰਜਾਬ ਬੋਰਡ 8ਵੀਂ ਅਤੇ 12ਵੀਂ ਦੇ ਨਤੀਜੇ 2024 ਸਬੰਧੀ ਬੋਰਡ ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ, ਦੋਵੇਂ ਨਤੀਜੇ ਐਲਾਨੇ ਜਾਣ ਤੋਂ ਬਾਅਦ, ਵਿਦਿਆਰਥੀ ਅਪਣੇ ਨਤੀਜੇ ਆਨਲਾਈਨ ਦੇਖ ਸਕਣਗੇ। ਵਿਦਿਆਰਥੀ ਅਤੇ ਮਾਪੇ ਮੰਗਲਵਾਰ ਨੂੰ PSEB ਦੁਆਰਾ ਰਸਮੀ ਘੋਸ਼ਣਾ ਤੋਂ ਬਾਅਦ, ਅਗਲੇ ਦਿਨ ਭਾਵ 1 ਮਈ ਨੂੰ ਨਤੀਜੇ ਦੇਖ ਸਕਣਗੇ। ਨਤੀਜਿਆਂ ਲਈ ਆਨਲਾਈਨ ਲਿੰਕ ਅਗਲੇ 1 ਮਈ ਨੂੰ ਕਿਰਿਆਸ਼ੀਲ ਹੋ ਜਾਵੇਗਾ।

ਇਸ ਲਿੰਕ ਨੂੰ PSEB ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਨਤੀਜੇ ਭਾਗ ਵਿਚ ਸਰਗਰਮ ਕੀਤਾ ਜਾਵੇਗਾ। ਵਿਦਿਆਰਥੀ ਇਸ ਲਿੰਕ ਰਾਹੀਂ ਅਪਣਾ ਨਤੀਜਾ ਦੇਖ ਸਕਣਗੇ। ਦੱਸ ਦੇਈਏ ਕਿ ਪੰਜਾਬ ਬੋਰਡ ਦੀਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ 30 ਮਾਰਚ 2024 ਤਕ ਲਈਆਂ ਗਈਆਂ ਸਨ। ਦੂਜੇ ਪਾਸੇ ਅੱਠਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 7 ਮਾਰਚ ਤੋਂ 27 ਮਾਰਚ ਤਕ ਹੋਈਆਂ ਸਨ। ਦੋਵੇਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ।

Tags: pseb

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement