
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਸ਼ੁਭਕਾਮਾਨਾਵਾਂ
PSEB Result News : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਜਿੱਥੇ 12ਵੀਂ ਜਮਾਤ ਵਿੱਚ ਮੁੰਡਿਆਂ ਨੇ ਚੋਟੀ ਦੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ, ਉੱਥੇ ਹੀ 8ਵੀਂ ਜਮਾਤ ਵਿੱਚ ਕੁੜੀਆਂ ਨੇ ਜਿੱਤ ਹਾਸਲ ਕੀਤੀ ਹੈ। ਹਾਲਾਂਕਿ ਲੜਕੀਆਂ ਮੈਰਿਟ ਵਿੱਚ ਅੱਗੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਸ਼ੁਭਕਾਮਾਨਾਵਾਂ
ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਅਤੇ 12ਵੀਂ ਜਮਾਤ ਦੇ ਅੱਜ ਐਲਾਨੇ ਗਏ ਨਤੀਜਿਆਂ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ; ਅੱਠਵੀਂ ਜਮਾਤ ਦੇ ਨਤੀਜਿਆਂ 'ਚੋਂ ਜ਼ਿਲ੍ਹਾ ਬਠਿੰਡਾ ਦੀ ਹਰਨੂਰਪ੍ਰੀਤ ਕੌਰ ਨੇ ਪਹਿਲਾ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਗੁਰਲੀਨ ਕੌਰ ਨੇ ਦੂਜਾ ਅਤੇ ਜ਼ਿਲ੍ਹਾ ਸੰਗਰੂਰ ਦੇ ਅਰਮਾਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ...
12ਵੀਂ ਜਮਾਤ ਦੇ ਨਤੀਜਿਆਂ 'ਚੋਂ ਲੁਧਿਆਣਾ ਦੇ ਏਕਮਪ੍ਰੀਤ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਦੇ ਰਵੀਉਦੈ ਸਿੰਘ ਨੇ ਦੂਜਾ ਅਤੇ ਬਠਿੰਡਾ ਦੇ ਅਸ਼ਵਨੀ ਨੇ ਤੀਜਾ ਸਥਾਨ ਹਾਸਲ ਕੀਤਾ... ਸਾਰੇ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈਆਂ ਤੇ ਸ਼ੁੱਭਕਾਮਨਾਵਾਂ...
ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ 'ਤੇ ਨਤੀਜਾ ਦੇਖ ਸਕਣਗੇ। ਬੋਰਡ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬੋਰਡ ਅਧਿਕਾਰੀਆਂ ਮੁਤਾਬਕ ਨਤੀਜਾ ਵਿਦਿਆਰਥੀabcabcਆਂ ਦੀ ਤੁਰੰਤ ਜਾਣਕਾਰੀ ਲਈ ਹੈ। ਜੇਕਰ ਇਸ ਵਿੱਚ ਕੋਈ ਤਰੁੱਟੀ ਹੁੰਦੀ ਹੈ ਤਾਂ ਉਸ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ।
ਦੱਸਣਯੋਗ ਹੈ ਕਿ 12ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਦਰਮਿਆਨ ਹੋਈ ਸੀ। ਇਸ ਦੇ ਨਾਲ ਹੀ 5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਬੋਰਡ ਦਾ ਦਾਅਵਾ ਹੈ ਕਿ ਅਪ੍ਰੈਲ ਮਹੀਨੇ ਵਿੱਚ ਸਾਰੀਆਂ ਜਮਾਤਾਂ ਦੇ ਨਤੀਜੇ ਐਲਾਨ ਕੇ ਬੋਰਡ ਨੇ ਨਵਾਂ ਰਿਕਾਰਡ ਬਣਾਇਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 5ਵੀਂ ਅਤੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਸਨ।