Amritsar News : ਅੰਮ੍ਰਿਤਸਰ ’ਚ ਪੇਂਟਿੰਗ ਦੀ ਦੁਕਾਨ ’ਚ ਲੱਗੀ ਭਿਆਨਕ ਅੱਗ, ਫਟਿਆ ਸਿਲੰਡਰ 

By : BALJINDERK

Published : Apr 30, 2024, 4:31 pm IST
Updated : Apr 30, 2024, 4:31 pm IST
SHARE ARTICLE
 terrible fire broke out in painting shop
terrible fire broke out in painting shop

Amritsar News : ਸਾਰਾ ਸਮਾਨ ਸੜ ਕੇ ਹੋਇਆ ਸੁਆਹ, ਅੱਗ ’ਤੇ ਕਾਬੂ ਪਾਉਣ ਲਈ 6-7 ਫਾਇਰ ਬ੍ਰਿਗੇਡ ਗੱਡੀਆਂ ਪਹੁੰਚੀਆਂ 

Amritsar News : ਅੰਮ੍ਰਿਤਸਰ ਦੇ ਵਿੱਚ ਰੇਲਵੇ ਸਟੇਸ਼ਨ ਦੇ ਬਿਲਕੁਲ ਸਾਹਮਣੇ ਲਿੰਕ ਰੋਡ ਦੇ ਉੱਪਰ ਇੱਕ ਪੇਟਿੰਗ ਦੀ ਦੁਕਾਨ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਮੌਕੇ ’ਤੇ ਪਹੁੰਚੀਆਂ। ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਭਿਆਨਕ ਸੀ ਕਿ ਉਸ ਉੱਤੇ ਜਲਦੀ ਕਾਬੂ ਨਹੀਂ ਪਿਆ।

 ਇਹ ਵੀ ਪੜੋ:Rupnagar News : ਰੂਪਨਗਰ ਦੀ ਪਟਵਾਰੀ ਬਣੀ ਧੀ ਨੇ ਪੂਰਾ ਕੀਤਾ ਵਾਅਦਾ

ਫਾਇਰ ਬ੍ਰਿਗੇਡ ਅਧਿਕਾਰੀਆਂ ਮੁਤਾਬਕ ਅਅੱਗ ’ਤੇ ਕਾਬੂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਫ਼ਾਇਰ ਬ੍ਰਿਗੇਡ ਦੀਆਂ 7 ਤੋਂ 8 ਗੱਡੀਆਂ ਅੱਗ ’ਤੇ ਕਾਬੂ  ਪਾਉਣ ਦੀ ਕੋਸ਼ਿਸ਼ ਕੀਤੀ। ਦੁਕਾਨ ’ਚ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਇਨੀ ਜ਼ਬਰਦਸਤ ਸੀ ਕਿ ਅੰਦਰ ਪਿਆ ਇੱਕ ਸਿਲੰਡਰ ਵੀ ਬਲਾਸਟ ਹੋਇਆ ਹੈ। ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਣ ਤੋਂ ਬਾਅਦ ਪੁਲਿਸ ਵੀ ਮੌਕੇ ’ਤੇ ਪਹੁੰਚੀ। ਇਸ ਮੌਕੇ ਫ਼ਾਇਰ ਬ੍ਰਿਗੇਡ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਗ ਸਵੇਰੇ ਕਰੀਬ 9.30 ਵਜੇ ਲੱਗੀ ਅਤੇ ਸੂਚਨਾ ਮਿਲਣ ਦੇ ਬਾਅਦ ਮੌਕੇ ’ਤੇ ਪਹੁੰਚੀ ਟੀਮ ਅੱਗ ਬੁਝਾਉਣ ਵਿੱਚ ਜੁਟ ਗਈ। 

ਇਹ ਵੀ ਪੜੋ:Financial changes First may : ਕੱਲ੍ਹ ਤੋਂ ਹੋਣ ਜਾ ਰਹੇ ਕਈ ਬਦਲਾਅ, ਤੁਹਾਡੇ ਬਜਟ ’ਤੇ ਪਵੇਗਾ ਸਿੱਧਾ ਅਸਰ

ਉਨ੍ਹਾਂ ਨੇ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਕਿ ਅੰਦਰ ਰੱਖਿਆ ਇੱਕ ਸਿੰਲਡਰ ਵੀ ਬਲਾਸਟ ਹੋ ਗਿਆ ਹੈ। ਉਥੇ ਹੀ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਗ ਲੱਗਣ ਕਾਰਨ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਜ਼ਿਆਦਾ ਕਰੀਬ ਨਾ ਆਉਣ, ਕਿਉਂਕਿ ਅੱਗ ਕਾਫ਼ੀ ਫੈਲ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਦੀਆਂ 5 ਟੀਮਾਂ ਤੈਨਾਤ ਕੀਤੀਆਂ ਹਨ ਤਾਂ ਕਿ ਲੋਕਾਂ ਨੂੰ ਸਮਝਾਇਆ ਜਾ ਸਕੇ ਅਤੇ ਅੱਗ ਤੋਂ ਦੂਰ ਰੱਖਿਆ ਜਾ ਸਕੇ। 

ਇਹ ਵੀ ਪੜੋ:Chhattigarh Encounter : ਛੱਤੀਸਗੜ੍ਹ ਦੇ ਅਬੂਝਮਾਦ 'ਚ ਪੁਲਿਸ ਤੇ ਮਾਓਵਾਦੀਆਂ ਵਿਚਾਲੇ ਮੁਕਾਬਲਾ, 7 ਮਾਓਵਾਦੀਆਂ ਦੀਆਂ ਲਾਸ਼ਾਂ ਬਰਾਮਦ

(For more news apart from   terrible fire broke out in painting shop in Amritsar, cylinder burst News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement