Punjab News : ਲੁਧਿਆਣਾ 'ਚ ਨਬਾਲਿਗ ਨਾਲ ਤਿੰਨ ਨੌਜਵਾਨਾਂ ਨੇ ਕੀਤਾ ਜਬਰ ਜਨਾਹ

By : BALJINDERK

Published : Apr 30, 2024, 12:49 pm IST
Updated : Apr 30, 2024, 2:18 pm IST
SHARE ARTICLE
youths raped
youths raped

Punjab News : ਘਰਦਿਆਂ ਤੋਂ ਨਰਾਜ਼ ਹੋ ਨੌਕਰੀ ਦੇ ਬਹਾਨੇ ਚਲੇ ਗਈ ਸੀ ਲੜਕੀ , ਪਰਿਵਾਰ ਨੇ 16 ਅਪ੍ਰੈਲ ਨੂੰ ਕਰਵਾਈ ਸੀ ਸ਼ਿਕਾਇਤ ਦਰਜ

Punjab News : ਲੁਧਿਆਣਾ ’ਚ ਇੱਕ ਨਾਬਾਲਿਗ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। 15 ਸਾਲਾ ਲੜਕੀ ਘਰੇਲੂ ਝਗੜੇ ਕਾਰਨ ਪਰਿਵਾਰ ਤੋਂ ਨਾਰਾਜ਼ ਹੋ ਕੇ ਘਰੋਂ ਚਲੇ ਗਈ ਸੀ। ਜਦੋਂ ਉਹ ਲੁਧਿਆਣਾ ਦੇ ਢੰਡਾਰੀ ਰੇਲਵੇ ਸਟੇਸ਼ਨ 'ਤੇ ਪਹੁੰਚੀ ਤਾਂ ਇਕ ਨੌਜਵਾਨ ਨੇ ਉਸ ਨਾਲ ਗੱਲਬਾਤ ਕਰ ਲਈ।

ਇਹ ਵੀ ਪੜੋ:Muktsar News : ਗਿੱਦੜਬਾਹਾ ’ਚ ਸਾਬਕਾ ਕਬੱਡੀ ਖਿਡਾਰੀ ਕਿਸਾਨ ਦੀ ਤੂੜੀ ਬਣਾਉਂਦੇ ਸਮੇਂ ਹੋਈ ਮੌਤ 

ਦੱਸਿਆ ਜਾਂਦਾ ਹੈ ਕਿ ਨੌਜਵਾਨ ਲੜਕੀ ਨੂੰ ਆਪਣੇ ਕਮਰੇ ’ਚ ਲੈ ਗਿਆ। ਉਸ ਨੂੰ 20 ਦਿਨਾਂ ਤੱਕ ਆਪਣੇ ਕੋਲ ਰੱਖਿਆ ਜਿੱਥੇ ਤਿੰਨ ਨੌਜਵਾਨਾਂ ਨੇ ਉਸ ਨਾਲ ਜਬਰ ਜਨਾਹ ਕੀਤਾ। ਕੰਮ ਨਾ ਮਿਲਣ ਨੂੰ ਲੈ ਕੇ ਜਦੋਂ ਲੜਕੀ ਦੀ ਦੋਸ਼ੀ ਨੌਜਵਾਨ ਨਾਲ ਲੜਾਈ ਹੋ ਗਈ ਤਾਂ ਦੋਸ਼ੀ ਨੌਜਵਾਨ ਲੜਕੀ ਨੂੰ ਉਸ ਦੇ ਘਰ ਦੇ ਕੋਲ ਛੱਡ ਕੇ ਭੱਜ ਗਿਆ। ਇਸ ਬਾਰੇ ਹੈਬੋਵਾਲ ਥਾਣੇ ਦੀ ਜਗਤਪੁਰੀ ਚੌਕੀ ਦੀ ਪੁਲਿਸ ਨੇ ਮੁਲਜ਼ਮ ਦੀ ਪਛਾਣ ਕਰ ਲਈ ਹੈ।

ਇਹ ਵੀ ਪੜੋ:Canada News :ਓਂਟਾਰੀਓ ਦੇ ਸਕੂਲਾਂ ’ਚ ਪਾੜ੍ਹੇ ਨਹੀਂ ਕਰ ਸਕਣਗੇ ਮੋਬਾਈਲ ਫੋਨ ਦੀ ਵਰਤੋਂ  

ਜਾਣਕਾਰੀ ਦਿੰਦਿਆਂ ਜਗਤਪੁਰੀ ਪੁਲਿਸ ਚੌਕੀ ਦੇ ਇੰਚਾਰਜ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਲੜਕੀ ਆਪਣੇ ਜਾਣ-ਪਛਾਣ ਵਾਲੇ ਇਕ ਨੌਜਵਾਨ ਨਾਲ ਗੱਲ ਕਰਦੀ ਸੀ। ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਝਿੜਕਿਆ ਅਤੇ ਉਹ ਗੁੱਸੇ ’ਚ ਆ ਕੇ ਘਰੋਂ ਚਲੀ ਗਈ। ਉਹ 8 ਅਪ੍ਰੈਲ ਨੂੰ ਘਰੋਂ ਚਲੀ ਗਈ ਸੀ। ਉਸ ਦੇ ਪਰਿਵਾਰਕ ਮੈਂਬਰ 16 ਅਪਰੈਲ ਨੂੰ ਪੁਲਿਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਉਣ ਆਏ ਸਨ। ਜਿਸ ਤੋਂ ਬਾਅਦ ਪੁਲਿਸ ਨੇ ਨੌਜਵਾਨ ਦੀ ਭਾਲ ਕੀਤੀ। 25 ਅਪ੍ਰੈਲ ਨੂੰ ਬਦਮਾਸ਼ ਲੜਕੀ ਨੂੰ ਮੱਲੀ ਫ਼ਾਰਮ ਹਾਊਸ ਨੇੜੇ ਛੱਡ ਕੇ ਫ਼ਰਾਰ ਹੋ ਗਏ।

ਇਹ ਵੀ ਪੜੋ:Batala News : ਦੁਕਾਨ ’ਚ ਅੱਗ ਲੱਗਣ ਨਾਲ ਮਾਲਕ ਦੀ ਦਮ ਘੁਟਣ ਨਾਲ ਮੌਤ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ  

ਦੂਜੇ ਪਾਸੇ ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਪਰਿਵਾਰ ਤੋਂ ਨਾਰਾਜ਼ ਹੋ ਕੇ ਘਰੋਂ ਚਲੀ ਗਈ ਸੀ। ਉਹ ਢੰਡਾਰੀ ਰੇਲਵੇ ਸਟੇਸ਼ਨ 'ਤੇ ਬੈਠੀ ਸੀ। ਉਸ ਸਮੇਂ ਉਸ ਦੀ ਮੁਲਾਕਾਤ ਸੁਖਵੀਰ ਨਾਂ ਦੇ ਲੜਕੇ ਨਾਲ ਹੋਈ। ਸੁਖਵੀਰ ਉਸ ਨੂੰ ਕੋਈ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਆਪਣੇ ਕਮਰੇ ਵਿਚ ਲੈ ਗਿਆ। ਜਿੱਥੇ ਸੁਖਵੀਰ ਦੇ ਦੋ ਦੋਸਤ ਸੋਨੂੰ ਅਤੇ ਦੀਪਕ ਪਹਿਲਾਂ ਹੀ ਮੌਜੂਦ ਸਨ। ਤਿੰਨਾਂ ਨੌਜਵਾਨਾਂ ਨੇ ਇਕ-ਇਕ ਕਰਕੇ ਉਸ ਨਾਲ ਜਬਰ ਜਨਾਹ ਕੀਤਾ। ਮੁਲਜ਼ਮ ਸੁਖਵੀਰ ਮੁੱਲਾਪੁਰ ਦਾ ਰਹਿਣ ਵਾਲਾ ਹੈ ਅਤੇ ਵਿਆਹਿਆ ਹੋਇਆ ਹੈ, ਜਦਕਿ ਬਾਕੀ ਸੋਨੀ ਅਤੇ ਦੀਪਕ ਪਰਵਾਸੀ ਹਨ।

ਇਹ ਵੀ ਪੜੋ:Punjab Crime News: ਕਪੂਰਥਲਾ 'ਚ 70 ਸਾਲਾ ਬਜ਼ੁਰਗ ਨੇ ਨਾਬਾਲਿਗ ਨਾਲ ਕੀਤਾ ਜ਼ਬਰ ਜਨਾਹ  

ਦੱਸ ਦੇਈਏ ਕਿ ਤਿੰਨੋਂ ਮੁਲਜ਼ਮ 24 ਅਪ੍ਰੈਲ ਤੱਕ ਉਸ ਨਾਲ ਬਲਾਤਕਾਰ ਕਰਦੇ ਰਹੇ। ਜਦੋਂ ਲੜਕੀ ਨੇ ਰੌਲਾ ਪਾ ਕੇ ਆਪਣੇ ਪਰਿਵਾਰ ਕੋਲ ਜਾਣ ਦੀ ਜ਼ਿੱਦ ਕੀਤੀ ਤਾਂ ਤਿੰਨੇ ਨੌਜਵਾਨ ਉਸ ਨੂੰ ਹੈਬੋਵਾਲ ਇਲਾਕੇ ’ਚ ਛੱਡ ਕੇ ਭੱਜ ਗਏ। ਪੁਲਿਸ ਨੇ ਸੁਖਵੀਰ, ਸੋਨੂੰ ਅਤੇ ਦੀਪਕ ਵਾਸੀ ਢੰਡਾਰੀ ਖ਼ਿਲਾਫ਼ ਆਈਪੀਸੀ 376-ਡੀ, ਆਈਪੀਸੀ 06 ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

(For more news apart from Three youths raped minor in Ludhiana  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement