ਪਾਣੀ ਨੂੰ ਲੈ ਕੇ MP ਮਾਲਵਿੰਦਰ ਸਿੰਘ ਦਾ ਵੱਡਾ ਬਿਆਨ
Published : Apr 30, 2025, 7:55 pm IST
Updated : Apr 30, 2025, 7:55 pm IST
SHARE ARTICLE
MP Malvinder Singh's big statement regarding water
MP Malvinder Singh's big statement regarding water

ਜਿੰਨਾ ਚਿਰ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਹਨ, ਅਸੀਂ ਪੰਜਾਬ ਦੇ ਹੱਕਾਂ ਨੂੰ ਲੁੱਟਣ ਨਹੀਂ ਦੇਵਾਂਗੇ- ਕੰਗ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪਾਣੀ ਦੇ ਮੁੱਦੇ 'ਤੇ ਭਾਜਪਾ ਤੇ ਪਲਟਵਾਰ ਕੀਤਾ ਹੈ। ਕੰਗ ਨੇ ਸਵਾਲ ਕੀਤਾ ਕਿ ਬਿੱਟੂ  ਸਪੱਸ਼ਟ ਕਰਨ ਕਿ ਉਹ ਪੰਜਾਬ ਦੇ ਪੱਖ ਵਿੱਚ ਹਨ ਜਾਂ ਹਰਿਆਣਾ ਦੇ ਪੱਖ ਵਿੱਚ ਅਤੇ ਜੇਕਰ ਉਹ ਪੰਜਾਬ ਦੇ ਪੱਖ ਵਿੱਚ ਹੈ ਤਾਂ ਉਹ ਹਰਿਆਣਾ ਨੂੰ ਪਾਣੀ ਦੇਣ ਬਾਰੇ ਇੰਨਾ ਚਿੰਤਤ ਕਿਉਂ ਹਨ?

ਕੰਗ ਨੇ ਸਵਾਲ ਚੁੱਕਦਿਆਂ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਾਣੀਆਂ 'ਤੇ ਸੂਬੇ ਦੇ ਹੱਕ ਦੀ ਗੱਲ ਕੀਤੀ ਹੈ। ਜੇਕਰ ਉਨ੍ਹਾਂ ਨੂੰ ਸਲਾਹ ਦੇਣੀ ਹੀ ਹੈ ਤਾਂ ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨੂੰ ਆਪਣੇ ਪਾਣੀ ਦੀ ਵਰਤੋਂ ਸਮਝਦਾਰੀ ਨਾਲ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ ਕਿਉਂਕਿ ਹਰਿਆਣਾ ਨੂੰ ਪਹਿਲਾਂ ਹੀ ਲੋੜੀਂਦਾ ਸਾਰਾ ਪਾਣੀ ਮਿਲ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਖੁਦ ਪਾਣੀ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ,ਣ ਅਸੀਂ ਹਰਿਆਣਾ ਨੂੰ ਪਾਣੀ ਕਿੱਥੋਂ ਦੇਵਾਂਗੇ। ਫਿਰ ਵੀ, ਜੇਕਰ ਤੁਹਾਨੂੰ ਹਰਿਆਣਾ ਦੇ ਲੋਕਾਂ ਦੀ ਇੰਨੀ ਚਿੰਤਾ ਹੈ ਤਾਂ ਉਨ੍ਹਾਂ ਨੂੰ ਸਿੰਚਾਈ ਦੀ ਬਜਾਏ ਪੀਣ ਵਾਲਾ ਪਾਣੀ ਦੇ ਦਿਓ। ਜੇਕਰ ਤੁਸੀਂ ਇਸ ਤੋਂ ਵੱਧ ਪਾਣੀ ਦੇਣਾ ਚਾਹੁੰਦੇ ਹੋ ਤਾਂ ਪਾਕਿਸਤਾਨ ਦਾ ਪਾਣੀ ਜੋ ਰੋਕਿਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਕਹਿ ਕੇ ਉਸ ਨੂੰ ਹਰਿਆਣਾ ਨੂੰ ਦੇ ਦਿਓ।

ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਨ ਦੀ ਬਜਾਏ, ਬਿੱਟੂ ਨੂੰ ਆਪਣੀ ਕੇਂਦਰੀ ਲੀਡਰਸ਼ਿਪ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਸਵਾਲ ਕਰਨਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਬੀਬੀਐਮਬੀ ਦੀ ਨੁਮਾਇੰਦਗੀ ਵਿੱਚ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਲਗਾਤਾਰ ਸਾਜ਼ਿਸ਼ ਕਿਉਂ ਰਚ ਰਹੀ ਹੈ?

ਕੰਗ ਨੇ ਦੋਸ਼ ਲਾਇਆ ਕਿ ਅਸਲ ਵਿੱਚ ਰਵਨੀਤ ਬਿੱਟੂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ, ਉਨ੍ਹਾਂ ਨੂੰ ਸਿਰਫ਼ ਆਪਣੀ ਕੁਰਸੀ ਦੀ ਚਿੰਤਾ ਹੈ। ਉਹ ਸਿਰਫ਼ ਆਪਣਾ ਮੰਤਰੀ ਦਾ ਅਹੁਦਾ ਬਚਾਉਣ ਲਈ ਪੰਜਾਬ ਦੇ ਹੱਕਾਂ ਦੇ ਵਿਰੁੱਧ ਬੋਲਦੇ ਹਨ, ਭਾਵੇਂ ਕੇਂਦਰ ਪੰਜਾਬ ਨੂੰ ਕਮਜ਼ੋਰ ਕਰਨ ਦੀ ਕਿੰਨੀ ਵੀ ਕੋਸ਼ਿਸ਼ ਕਰ ਲਵੇ ਜਾਂ ਸੂਬੇ ਦੇ ਹੱਕਾਂ 'ਤੇ ਡਾਕਾ ਮਾਰ ਲਵੇ। ਉਨ੍ਹਾਂ ਨੂੰ ਇਨ੍ਹਾਂ ਮੁਦਿਆਂ ਤੋਂ ਕੋਈ ਲੈਣਾ ਨਹੀਂ ਹੈ। ਉਹ ਆਪਣੀ ਹਾਈਕਮਾਨ ਨੂੰ ਖੁਸ਼ ਕਰਨ ਵਿੱਚ ਰੁੱਝਿਆ ਰਹਿੰਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement