
ਬੇਸਹਾਰਾ ਬੱਚਿਆਂ ਵੱਲੋਂ ਪੇਸ਼ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਨੇ ਦਰਸ਼ਕ ਕੀਲੇ
ਪੰਜਾਬ ਦੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਅੱਜ ਇਥੇ ਪੰਜਾਬ ਕਲਾ ਭਵਨ ਵਿਖੇ ਵਿਲੱਖਣ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਪੰਜਾਬ ਅਤੇ ਚੰਡੀਗੜ੍ਹ ਦੇ ਬੇਸਹਾਰਾ ਬੱਚਿਆਂ ਨੇ ਵੱਡੀ ਪੱਧਰ 'ਤੇ ਸ਼ਮੂਲੀਅਤ ਕੀਤੀ। ਪੰਜਾਬ ਸਰਕਾਰ ਦਾ ਇਹ ਉਪਰਾਲਾ ਬੇਸਹਾਰਾ ਬੱਚਿਆਂ ਵਿੱਚ ਆਤਮ ਵਿਸ਼ਵਾਸ ਅਤੇ ਕੋਮਲ ਕਲਾਵਾਂ ਨੂੰ ਪ੍ਰਫੁੱਲਿਤ ਕਰਨ ਲਈ ਚੁੱਕਿਆ ਜਾਣ ਵਾਲਾ ਕਦਮ ਸੀ।
Cultural Programਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ.ਨਵਜੋਤ ਸਿੰਘ ਸਿੱਧੂ ਨੇ ਕੀਤਾ। ਇਸ ਪ੍ਰੋਗਰਾਮ ਵਿੱਚ ਇਨ੍ਹਾਂ ਬੱਚਿਆਂ ਨੇ ਆਪਣੇ ਦਮਦਾਰ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਕੀਲਿਆ। ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪੋ-ਆਪਣੇ ਹੁਨਰ ਦਾ ਵਿਖਾਵਾ ਕੀਤਾ।
Cultural Programਇਸ ਮੌਕੇ ਬੋਲਦਿਆਂ ਸ. ਨਵਜੋਤ ਸਿੰਘ ਸਿੱਧੂ ਨੇ ਬੱਚਿਆਂ ਦੇ ਇਸ ਉਦਮ ਦੀ ਹੌਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਦੀ ਕਲਾ ਦੀ ਬਹੁਤ ਸ਼ਲਾਘਾ ਕੀਤੀ। ਉਨ੍ਹਾਂ ਬੱਚਿਆਂ ਨੂੰ ਆਪਣੀ ਪੜ੍ਹਾਈ ਵੱਲ ਧਿਆਨ ਦੇਣ ਅਤੇ ਆਪਣੀ ਕਲਾ ਅਤੇ ਪੰਜਾਬੀ ਸੱਭਿਆਚਾਰ ਪ੍ਰਫੁੱਲਤ ਕਰਨ ਲਈ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।
Cultural Programਸ. ਸਿੱਧੂ ਨੇ ਇਨ੍ਹਾਂ ਬੱਚਿਆਂ ਲਈ ਫੰਡਾਂ ਦੀ ਅਣਹੋਂਦ ਨੂੰ ਦੇਖਦੇ ਹੋਏ ਬੇਸਹਾਰਾ ਬੱਚਿਆਂ ਦੇ ਭਲਾਈ ਫੰਡ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਹਰ ਸਾਲ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਨਾਲ ਹੀ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੂੰ ਕਿਹਾ ਕਿ ਉਹ ਵੀ ਕਲਾ ਪਰਿਸ਼ਦ ਵੱਲੋਂ ਹਰ ਸਾਲ 5 ਲੱਖ ਰੁਪਏ ਬੇਸਹਾਰਾ ਬੱਚਿਆਂ ਦੀ ਭਲਾਈ ਵਾਲੇ ਫੰਡ ਵਿੱਚ ਪਾਉਣ। ਇਸ ਤਰ੍ਹਾਂ 15 ਲੱਖ ਰੁਪਏ ਸਾਲਾਨਾ ਇਸ ਫੰਡ ਵਿੱਚ ਜਮ੍ਹਾਂ ਹੋਣਗੇ।
Cultural Programਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਸੱਭਿਆਚਾਰਕ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਸ. ਸਿੱਧੂ ਅਤੇ ਆਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਬੱਚਿਆਂ ਨੂੰ ਸ਼ਹੀਦ ਊਧਮ ਸਿੰਘ ਬਾਰੇ ਲਿਖੀ ਆਪਣੀ ਕਵਿਤਾ ਨਾਲ ਪ੍ਰੇਰਨਾ ਦਿੱਤੀ।
Surjit Patarਉਘੇ ਲੋਕ ਗਾਇਕ ਭੁਪਿੰਦਰ ਬੱਬਲ ਨੇ ਵੀ ਆਪਣੇ ਗੀਤ ਪੇਸ਼ ਕੀਤੇ। ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਾਰੇ ਬੱਚਿਆਂ ਨੂੰ ਹੌਸਲਾ ਅਫਜ਼ਾਈ ਵਜੋਂ ਇਨਾਮ ਵੀ ਦਿੱਤੇ ਗਏ।
ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ, ਸਮਾਜਿਕ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ, ਪਰਿਸ਼ਦ ਦੇ ਸਕੱਤਰ ਜਨਰਲ ਡਾ.ਲਖਵਿੰਦਰ ਜੌਹਲ, ਡਾ.ਨਿਰਮਲ ਜੌੜਾ, ਸ੍ਰੀ ਕੇ.ਐਲ.ਮਲਹੋਤਰਾ ਹਾਜ਼ਰ ਸਨ।
Nirmal Jauda