
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚੇਲਿਆਂ ਨਬੀ ਖਾਨ ਅਤੇ ਘਨੀ ਖਾਨ ਦੀ ਯਾਦ 'ਚ ਯਾਦਗਾਰ ਬਣਾਉਣ ਦਾ ਵੀ ਐਲਾਨ ਕੀਤਾ
ਮਾਛੀਵਾੜਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਛੀਵਾੜਾ ਦੇ ਬੇਟ ਇਲਾਕੇ ਵਿਚ 11.10 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚੇਲਿਆਂ ਨਬੀ ਖਾਨ ਅਤੇ ਘਨੀ ਖਾਨ ਦੀ ਯਾਦ 'ਚ ਯਾਦਗਾਰ ਬਣਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਐਲਾਨ ਸਬਜ਼ੀ ਪ੍ਰਾਸੈਸਿੰਗ ਪਲਾਂਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਕੀਤਾ ਜੋ ਆਈ.ਐਫ.ਐਫ.ਸੀ.ਓ ਅਤੇ ਸਪੇਨ ਦੀ ਕੰਪਨੀ ਸੀ.ਐਨ ਕਾਰਪ ਵੱਲੋਂ ਸਾਂਝੇ ਤੌਰ 'ਤੇ ਵਿਕਸਿਤ ਕੀਤਾ ਜਾ ਰਿਹਾ ਹੈ।
Annouces Rs 11.10 Cr. develomment projects for Machhiwara
ਦਸਮੇਸ਼ ਪਿਤਾ ਜੀ ਦੀ ਮਾਛੀਵਾੜਾ ਫੇਰੀ ਦੌਰਾਨ ਉਨ੍ਹਾਂ ਦੀ ਮੇਜ਼ਬਾਨੀ ਕਰ ਕੇ ਆਪਣਾ ਜੀਵਨ ਖਤਰੇ ਵਿਚ ਪਾਉਣ ਲਈ ਮੁੱਖ ਮੰਤਰੀ ਨੇ ਨਬੀ ਖਾਨ ਅਤੇ ਘਨੀ ਖਾਨ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਸਨਮਾਨ ਵਿਚ ਇਕ ਸ਼ਾਨਦਾਰ ਯਾਦਗਾਰ ਬਨਾਉਣ ਦਾ ਐਲਾਨ ਕੀਤਾ। ਮੌਜੂਦਾ ਹਾੜੀ ਦੇ ਮੌਜੂਦਾ ਸੀਜ਼ਨ ਦੌਰਾਨ ਖ਼ਰਾਬ ਮੌਸਮ ਕਾਰਨ ਫਸਲਾਂ ਨੂੰ ਹੋਏ ਨੁਕਸਾਨ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੀ ਨੀਤੀ ਦੇ ਆਧਾਰ 'ਤੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜਾ ਦੇਣ ਦਾ ਭਰੋਸਾ ਦਿਵਾਇਆ।
Annouces Rs 11.10 Cr. develomment projects for Machhiwara
ਮੁੱਖ ਮੰਤਰੀ ਵੱਲੋਂ ਐਲਾਨ ਗਏ ਵਿਕਾਸ ਪ੍ਰਾਜੈਕਟਾਂ ਵਿਚ ਆਈ.ਟੀ.ਆਈ. ਅਤੇ ਇਕ ਨਵੀਂ ਦਿਹਾਤੀ ਡਿਸਪੈਂਸਰੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਮਰਾਲਾ ਵਿਖੇ ਐਸ.ਟੀ.ਪੀ. ਦੇ ਨਿਰਮਾਣ ਲਈ ਐਨ.ਐਚ.ਏ.ਆਈ. ਵੱਲੋਂ ਪਹਿਲਾਂ ਹੀ ਢੁਕਵੀਂ ਜਗ੍ਹਾ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਇਸ ਨੂੰ ਪ੍ਰਾਪਤ ਕੀਤਾ ਜਾ ਚੁੱਕਾ ਹੈ। ਇਸ ਨਾਲ ਸੀਵਰੇਜ਼ ਸਮੱਸਿਆ ਦਾ ਹੱਲ ਹੋਵੇਗਾ।
Annouces Rs 11.10 Cr. develomment projects for Machhiwara
ਪਿਛਲੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਪ੍ਰਸ਼ਾਸਨਿਕ ਉਦਾਸੀਨਤਾ ਦੇ ਨਤੀਜੇ ਵੱਜੋਂ ਇਹ ਪ੍ਰਾਜੈਕਟ 2007 ਤੋਂ ਰੁਕਿਆ ਪਿਆ ਹੈ ਜਿਸ ਨੂੰ ਮੌਜੂਦਾ ਸਰਕਾਰ ਨੇ ਪਹਿਲ ਦੇ ਆਧਾਰ 'ਤੇ ਲਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਮੁਆਵਜ਼ੇ ਦੀ ਰਾਸ਼ੀ ਪਹਿਲਾਂ ਹੀ ਸੀਵਰੇਜ਼ ਬੋਰਡ ਨੂੰ ਦਿੱਤੀ ਜਾ ਚੁੱਕੀ ਹੈ ਅਤੇ ਸਰਕਾਰ ਨੇ ਪਲਾਂਟ ਦੇ ਲਈ 2 ਏਕੜ ਦੇ ਬਦਲਵੇਂ ਪਲਾਂਟ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਮੌਕੇ ਇਕ ਹੋਰ ਪ੍ਰਾਜੈਕਟ ਦਾ ਵੀ ਐਲਾਨ ਕੀਤਾ ਜਿਸ ਵਿਚ ਰਾਹੋਂ-ਮਾਛੀਵਾੜਾ-ਰੋਪੜ ਬਰਾਸਤਾ ਬੇਲਾ ਸੜਕ ਦੀ ਮੁਰੰਮਤ ਦਾ ਕੰਮ ਸ਼ਾਮਲ ਹੈ।
Annouces Rs 11.10 Cr. develomment projects for Machhiwara
ਇਹ ਮੁਰੰਮਤ 7.9 ਕਰੋੜ ਰੁਪਏ ਦੇ ਲਾਗਤ ਨਾਲ ਕੀਤੀ ਜਾਵੇਗੀ। ਇਸ ਤੋਂ ਇਲਾਵਾ 20 ਲੱਖ ਰੁਪਏ ਦੇ ਲਾਗਤ ਨਾਲ ਇਕ ਨਵਾਂ ਕਮਿਉਨਟੀ ਹਾਲ ਉਸਾਰਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ 3 ਕਰੋੜ ਰੁਪਏ ਦੀ ਮਿਉਂਸਪਲ ਗ੍ਰਾਂਟ ਦਾ ਵੀ ਐਲਾਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਦੇ ਨਾਲ ਇਸ ਖੇਤਰ ਵਿਚ ਸ਼ਹਿਰੀ ਸੁਵਿਧਾਵਾਂ ਨੂੰ ਸੁਧਾਰਿਆ ਜਾਵੇਗਾ।