ਪੁਲਿਸ ਹਿਰਾਸਤ ’ਚ ਕਿਸਾਨ ਨੂੰ ਦਿਲ ਦਾ ਦੌਰਾ, ਇਲਾਜ ਕਰਾਉਣ ਦੀ ਥਾਂ ਦੱਸਿਆ ਨਾਟਕ ਕਰ ਰਿਹੈ
Published : May 30, 2019, 1:18 pm IST
Updated : May 30, 2019, 1:18 pm IST
SHARE ARTICLE
Farmer suffered heart attack in Police Custody
Farmer suffered heart attack in Police Custody

ਕਿਸਾਨ ਦੇ ਪੁੱਤਰਾਂ ਨੇ ਥਾਣਾ ਮੁਖੀ ’ਤੇ ਝੂਠੇ ਕੇਸ ਵਿਚ ਫਸਾਉਣ ਦੀ ਧਮਕੀ ਦੇਣ ਦੇ ਲਾਏ ਇਲਜ਼ਾਮ

ਚੰਡੀਗੜ੍ਹ: ਖਾਲੜਾ ਪੁਲਿਸ ਵਲੋਂ ਵੱਡੀ ਲਾਪਰਵਾਹੀ ਵਰਤਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਪੁਲਿਸ ਹਿਰਾਸਤ ਵਿਚ ਇਕ ਕਿਸਾਨ ਨੂੰ ਦੌਰਾ ਪੈ ਗਿਆ ਪਰ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵਲੋਂ ਉਸ ਦਾ ਇਲਾਜ ਨਹੀਂ ਕਰਵਾਇਆ ਗਿਆ। ਸਗੋਂ ਇਹ ਕਹਿ ਕਿ ਟਾਲ ਦਿਤਾ ਗਿਆ ਕਿ ਕਿਸਾਨ ਦੌਰਾ ਪੈਣ ਦਾ ਨਾਟਕ ਕਰ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ, ਪਿੰਡ ਰਾਜੋਕੇ ਦਾ ਰਹਿਣ ਵਾਲਾ ਕਿਸਾਨ ਨਿੰਦਰ ਸਿੰਘ ਤੇ ਉਸ ਦੇ ਤਿੰਨ ਪੁੱਤਰ ਨਿਸ਼ਾਨ ਸਿੰਘ,

Arrest Arrest

ਗੁਰਦੇਵ ਸਿੰਘ ਤੇ ਸਤਨਾਮ ਸਿੰਘ ਵਿਰੁਧ ਪਿੰਡ ਦੇ ਹੀ ਇਕ ਕਿਸਾਨ ਬਚਿੱਤਰ ਸਿੰਘ ਨੇ ਨਹਿਰੀ ਪਾਣੀ ਦੀ ਸਿੰਚਾਈ ਵਾਲੀ ਖਾਲ ਢਾਹੁਣ ਦਾ ਇਲਜ਼ਾਮ ਲਗਾਉਂਦਿਆਂ ਕੇਸ ਦਰਜ ਕਰਵਾਇਆ ਸੀ। ਇਸੇ ਕੇਸ ਦੇ ਆਧਾਰ ’ਤੇ ਖਾਲੜਾ ਪੁਲਿਸ ਨੇ ਕਿਸਾਨ ਤੇ ਉਸ ਦੇ ਤਿੰਨ ਪੁੱਤਰਾਂ ਨੂੰ ਮੰਗਲਵਾਰ ਨੂੰ ਹਿਰਾਸਤ ਵਿਚ ਲਿਆ ਸੀ। ਇਸ ਮਗਰੋਂ ਦੁਪਹਿਰ ਦੇ ਸਮੇਂ ਨਿੰਦਰ ਸਿੰਘ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਪਰ ਪੁਲਿਸ ਨੇ ਉਸ ਨੂੰ ਹਸਪਤਾਲ ਲਿਜਾਣ ਜਾਂ ਇਲਾਜ ਕਰਵਾਉਣ ਦੀ ਕਿਸੇ ਤਰ੍ਹਾਂ ਦੀ ਕੋਈ ਕੋਸ਼ਿਸ਼ ਨਹੀਂ ਕੀਤੀ।

ਇਸ ਤੋਂ ਬਾਅਦ ਕਿਸਾਨ ਦੀ ਪਤਨੀ ਅਪਣੇ ਕੁਝ ਪਿੰਡ ਵਾਸੀਆਂ ਨੂੰ ਲੈ ਕੇ ਥਾਣੇ ਪਹੁੰਚੀ ਤੇ ਚਾਰਾਂ ਨੂੰ ਰਿਹਾਅ ਕਰਵਾਇਆ। ਇਸ ਤੋਂ ਬਾਅਦ ਕਿਸਾਨ ਨੂੰ ਪੱਟੀ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇਕ ਪਾਸੇ, ਪੁਲਿਸ ਦੀ ਲਾਪਰਵਾਹੀ ਨੂੰ ਵੇਖਦੇ ਹੋਏ ਨਿੰਦਰ ਸਿੰਘ ਦੀ ਪਤਨੀ ਨੇ ਇਲਜ਼ਾਮ ਲਾਇਆ ਹੈ ਕਿ ਪੁਲਿਸ ਵਲੋਂ ਕੀਤੇ ਤਸ਼ੱਦਦ ਕਾਰਨ ਉਸ ਦੇ ਪਤੀ ਨੂੰ ਦਿਲ ਦਾ ਦੌਰਾ ਪਿਆ ਹੈ। ਨਿੰਦਰ ਸਿੰਘ ਦੇ ਪੁੱਤਰਾਂ ਨੇ ਥਾਣਾ ਮੁਖੀ ’ਤੇ ਝੂਠੇ ਕੇਸ ਵਿਚ ਫਸਾਉਣ ਦੀ ਧਮਕੀ ਦੇਣ ਦੇ ਇਲਜ਼ਾਮ ਲਾਏ ਹਨ।

ਦੂਜੇ ਪਾਸੇ, ਥਾਣਾ ਖਾਲੜਾ ਦੇ ਇੰਸਪੈਕਟਰ ਪਰਮਜੀਤ ਸਿੰਘ ਦਾ ਕਹਿਣਾ ਹੈ ਕਿ ਨਿੰਦਰ ਸਿੰਘ ਤੇ ਉਨ੍ਹਾਂ ਦੇ ਤਿੰਨਾਂ ਪੁੱਤਰਾਂ ਨੂੰ ਪੁੱਛਗਿੱਛ ਲਈ ਥਾਣੇ ਬੁਲਾਇਆ ਗਿਆ ਸੀ ਤੇ ਕਿਸੇ ਤਰ੍ਹਾਂ ਦਾ ਕੋਈ ਤਸ਼ੱਦਦ ਨਹੀਂ ਕੀਤਾ ਗਿਆ। ਕਾਰਵਾਈ ਤੋਂ ਬਚਣ ਲਈ ਨਿੰਦਰ ਸਿੰਘ ਦੌਰਾ ਪੈਣ ਦਾ ਨਾਟਕ ਕਰ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement