
ਰੇਲਵੇ ਵਿਭਾਗ ਦੀ ਲਾਪਰਵਾਹੀ ਕਾਰਨ ਮਾਸੂਮ ਬੱਚੇ ਅਤੇ ਉਸਦੀ ਮਾਂ ਦੀ ਮੌਤ ਹੋ ਗਈ ਹੈ।
ਗੁਰਦਾਸਪੁਰ: ਰੇਲਵੇ ਵਿਭਾਗ ਦੀ ਲਾਪਰਵਾਹੀ ਕਾਰਨ ਮਾਸੂਮ ਬੱਚੇ ਅਤੇ ਉਸਦੀ ਮਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਰੇਲਵੇ ਸਟੇਸ਼ਨ ਦੇ ਪਿੱਛੇ ਬਣੇ 5 ਫੁੱਟ ਡੂੰਘੇ ਪਾਣੀ ਦੇ ਟੋਏ ਵਿਚ ਡਿੱਗਣ ਨਾਲ 35 ਸਾਲਾ ਮਨਜੀਤ ਕੌਰ ਅਤੇ ਉਸਦੇ 3 ਸਾਲ ਦੇ ਬੱਚੇ ਦੀ ਮੌਤ ਹੋ ਗਈ। ਇਸ ਟੋਏ ਵਿਚ ਰੇਲਵੇ ਸਟੇਸ਼ਨ ਕੋਲ ਬਣੇ ਕੁਆਟਰਾਂ ਦਾ ਪਾਣੀ ਜਮ੍ਹਾਂ ਹੁੰਦਾ ਸੀ।
Mother and child died
ਰੇਲਵੇ ਵਿਭਾਗ ਨੇ ਇਸ ਟੋਏ ਨੂੰ ਖੁੱਲਾ ਛੱਡਿਆ ਹੋਇਆ ਸੀ। ਰੇਲਵੇ ਪੁਲਿਸ ਦੇ ਅਧਿਕਾਰੀਆਂ ਨੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਮ੍ਰਿਤਕ ਮਾਂ ਅਤੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿਚ ਭੇਜ ਦਿੱਤਾ ਹੈ। ਮੌਕੇ ‘ਤੇ ਪਹੁੰਚੇ ਪਠਾਨਕੋਟ ਤੋਂ ਜੀਆਰਪੀ ਦੇ ਐਸਐਚਓ ਇੰਸਪੈਕਟਰ ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹਨਾਂ ਨੇ ਘਟਨਾ ਸਥਾਨ ਦੀ ਜਾਂਚ ਕੀਤੀ ਹੈ।
SHO inderjit Singh
ਉਹਨਾਂ ਕਿਹਾ ਮ੍ਰਿਤਕ ਔਰਤ ਦਿਮਾਗੀ ਤੌਰ ‘ਤੇ ਠੀਕ ਨਹੀਂ ਸੀ। ਜਦੋਂ ਉਸਦਾ ਬੱਚਾ ਟੋਏ ਵਿਚ ਡਿੱਗਿਆ ਤਾਂ ਉਸ ਨੇ ਬੱਚੇ ਦੇ ਮਗਰ ਹੀ ਟੋਏ ਵਿਚ ਛਾਲ ਲਗਾ ਦਿੱਤੀ। ਜਿਸ ਕਾਰਨ ਦੋਨਾਂ ਦੀ ਮੌਤ ਹੋ ਗਈ। ਉਕਤ ਮਾਮਲੇ ਵਿਚ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।