ਕੂਟਨੀਤਕ ਹੱਲ ਨਹੀਂ ਨਿਕਲਿਆ ਤਾਂ ਚੀਨ ਨੂੰ ਕਰਾਰਾ ਜਵਾਬ ਦੇਣਾ ਵੀ ਜਾਣਦੇ ਹਾਂ: ਕੈਪਟਨ ਅਮਰਿੰਦਰ ਸਿੰਘ
Published : May 30, 2020, 8:51 pm IST
Updated : May 30, 2020, 8:51 pm IST
SHARE ARTICLE
Captain Amarinder Singh
Captain Amarinder Singh

ਪਾਕਿਸਤਾਨ ਤੇ ਐਸ.ਜੇ.ਐਫ. ਦੇ ਪੰਨੂੰ ਨੂੰ ਵੀ ਪੰਜਾਬ ਵਿੱਚ ਗੜਬੜੀ ਕਰਨ ਦੀ ਕੋਸ਼ਿਸ਼ ਕਰਨ ’ਤੇ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ’ਤੇ ਵਧਦੇ ਤਣਾਅ ਦਾ ਕੂਟਨੀਤਕ ਤੌਰ ਉਤੇ ਹੱਲ ਕਰਨ ਕੱਢਣ ਦੀ ਵਕਾਲਤ ਕਰਨ ਦੇ ਨਾਲ ਹੀ ਸ਼ਨਿਚਰਵਾਰ ਨੂੰ ਚੀਨ ਨੂੰ ਚਿਤਾਵਨੀ ਦਿੱਤੀ ਕਿ ਉਹ ਭਾਰਤੀ ਸਰਹੱਦ ਅੰਦਰ ਘੁਸਪੈਠ ਦੀ ਕੋਸ਼ਿਸ਼ ਨਾ ਕਰੇ। ਉਨਾਂ ਕਿਹਾ ਕਿ ਗੁਆਂਢੀ ਮੁਲਕ ਦੀ ਇਸ ਧਮਕੀ ਦੇ ਬਾਵਜੂਦ ਭਾਰਤ ਪਿੱਛੇ ਨਹੀਂ ਹਟੇਗਾ।

Captain Amarinder SinghCaptain Amarinder Singh

ਮੁੱਖ ਮੰਤਰੀ ਨੇ ਚੀਨ ਨੂੰ ਭਾਰਤ ਨੂੰ ਹਲਕੇ ਵਿੱਚ ਨਾ ਲੈਣ ਦੀ ਚਿਤਾਵਨੀ ਦਿੰਦਿਆਂ ਕਿਹਾ, ‘‘ਹਾਲਾਂਕਿ ਅਸੀਂ ਯੁੱਧ ਨਹੀਂ ਚਾਹੁੰਦੇ ਪਰ ਅਸੀਂ ਚੀਨ ਦੀ ਧੱਕੇਸ਼ਾਹੀ ਨੂੰ ਵੀ ਬਰਦਾਸ਼ਤ ਨਹੀਂ ਕਰਾਂਗੇ। ਇਹ 1962 ਨਹੀਂ ਹੈ।’’ ਉਨਾਂ ਇਕ ਗੱਲ ਸਪੱਸ਼ਟ ਕਰਦਿਆਂ ਕਿਹਾ ਕਿ ਜੇ ਚੀਨ ਨੇ ਅਜਿਹਾ ਵਤੀਰਾ ਬੰਦ ਨਾ ਕੀਤਾ ਤਾਂ ਉਸ ਨੂੰ ਇਸ ਦੀ ਭਾਰੀ ਕੀਮਤ ਭੁਗਤਣੀ ਪਵੇਗੀ।

China and Pakistan China and Pakistan

ਆਪਣੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਕੋਲਕਾਤਾ ਦੇ ਇਕ ਵਸਨੀਕ ਦੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਭਾਰਤੀ ਸੈਨਾ ਕਰਾਰਾ ਜਵਾਬ ਦੇਣ ਲਈ ਪੂਰੀ ਤਰਾਂ ਤਿਆਰ ਹੈ ਅਤੇ ਚੀਨ ਨੂੰ ਕੋਈ ਅਜਿਹਾ ਕਦਮ ਨਹੀਂ ਚੁੱਕਣਾ ਚਾਹੀਦਾ।’’ ਉਨਾਂ ਚੀਨ ਨੂੰ ਆਪਣੇ ਤਰੀਕੇ ਬਦਲਣ ਅਤੇ ਭਾਰਤ ਨਾਲ ਗੱਲਬਾਤ ਕਰ ਕੇ ਸਾਰਾ ਮਾਮਲਾ ਨਿਪਟਾਉਣ ਦੀ ਅਪੀਲ ਕਰਦਿਆਂ ਕਿਹਾ, ‘‘ਅਸੀਂ ਕਿਸੇ ਮੁਲਕ ਖਿਲਾਫ ਲੜਾਈ ਨਹੀਂ ਚਾਹੁੰਦੇ ਅਤੇ ਸਥਿਤੀ ਵਿੱਚ ਸੁਧਾਰ ਚਾਹੁੰਦੇ ਹਨ ਪਰ ਜੇ ਉਹ ਇਸੇ ਤਰਾਂ ਵਿਵਹਾਰ ਕਰਦੇ ਰਹੇ ਤਾਂ ਸਾਡੇ ਕੋਲ ਕੋਈ ਹੋਰ ਤਰੀਕਾ ਨਹੀਂ ਬਚੇਗਾ।’’

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨ ਭਾਰਤ ਨੂੰ ਸਰਹੱਦ ਦੇ ਨਾਲ ਆਪਣੀ ਸਾਈਡ ਕੋਈ ਵੀ ਇਮਾਰਤੀ ਢਾਂਚਾ ਉਸਾਰਨ ਤੋਂ ਨਹੀਂ ਰੋਕ ਸਕਦਾ। ਉਨਾਂ ਕਿਹਾ, ‘‘ਚੀਨੀ ਲੋਕ ਸਾਡੀ ਕੋਈ ਗੱਲ ਨਹੀਂ ਸੁਣਦੇ ਜਦੋਂ ਅਸੀਂ ਅਕਸਾਈ ਚੀਨ ਵਿੱਚ ਉਨਾਂ ਵੱਲੋਂ ਸਾਡੇ ਇਲਾਕੇ ਅੰਦਰ ਸੜਕਾਂ ਬਣਾਉਣ ਉਤੇ ਇਤਰਾਜ਼ ਕਰਦੇ ਹਾਂ ਪਰ ਹੁਣ ਜਦੋਂ ਅਸੀਂ ਆਪਣੇ ਇਲਾਕੇ ਵਿੱਚ ਇਕ ਸੜਕ ਬਣਾ ਰਹੇ ਹਾਂ ਤਾਂ ਉਹ ਉਤੇਜਕ ਹੋ ਗਏ।’’

Captain Amarinder Singh Captain Amarinder Singh

ਮੁੱਖ ਮੰਤਰੀ ਨੇ ਪਾਕਿਸਤਾਨ ਨੂੰ ਵੀ ਸਖ਼ਤ ਚਿਤਾਵਨੀ ਦਿੱਤੀ ਜੋ ਡਰੋਨਾਂ ਦੀ ਵਰਤੋਂ ਅਤੇ ਹੋਰ ਢੰਗ-ਤਰੀਕੇ ਅਪਣਾ ਕੇ ਸਰਹੱਦ ਪਾਰੋਂ ਅਤਿਵਾਦੀਆਂ, ਹਥਿਆਰਾਂ ਅਤੇ ਨਸ਼ਿਆਂ ਨੂੰ ਧੱਕ ਕੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਗੜਬੜੀ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਉਨਾਂ ਕਿਹਾ ਕਿ ਮਜ਼ਬੂਤ ਸੁਰੱਖਿਆ ਢਾਂਚਾ ਜਿਸ ਵਿੱਚ ਬੀ.ਐਸ.ਐਫ., ਪੰਜਾਬ ਪੁਲਿਸ ਅਤੇ ਭਾਰਤੀ ਫੌਜ ਸ਼ਾਮਲ ਹਨ, ਪਾਕਿਸਤਾਨ ਤੋਂ 24 ਘੰਟੇ ਸਰਹੱਦ ਦੀ ਨਿਗਰਾਨੀ ਅਤੇ ਸੁਰੱਖਿਆ ਕਰ ਰਹੇ ਹਨ।

Punjab PolicePunjab Police

ਉਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਮਹੀਨਿਆਂ ਵਿੱਚ 32 ਅਤਿਵਾਦੀ ਮਡਿਊਲਾਂ ਦਾ ਪਰਦਾਫਾਸ਼ ਕੀਤਾ ਸੀ ਅਤੇ 200 ਤੋਂ ਵੱਧ ਹਥਿਆਰ ਜ਼ਬਤ ਕੀਤੇ ਸਨ। ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਦੀਆਂ ਪੰਜਾਬ ਵਿੱਚ ਲੋਕਾਂ ਨੂੰ ਭੜਕਾਉਣ ਅਤੇ ਗੜਬੜੀ ਪੈਦਾ ਕਰਨ ਕੋਸ਼ਿਸ਼ਾਂ ’ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਕਿਸੇ ਵੀ ਵਿਦੇਸ਼ੀ ਅਨਸਰ ਨੂੰ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦੇਣਗੇ।  ਉਨਾਂ ਪੰਨੂੰ ਨੂੰ ਚਿਤਾਵਨੀ ਦਿੱਤੀ ਕਿ ਜੇ ਉਸ ਨੇ ਸੂਬੇ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਬੰਦ ਨਹੀਂ ਕੀਤੀਆਂ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

Sikhs for JusticeSikhs for Justice

ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਪੰਨੂੰ ਜਿਹੇ ਲੋਕਾਂ ਨਾਲ ਕਿਵੇਂ ਨਜਿੱਠਣਾ ਹੈ ਉਹ ਚੰਗੀ ਤਰਾਂ ਜਾਣਗੇ ਹਨ ਮੁੱਖ ਮੰਤਰੀ ਨੇ ਕਿਹਾ ਕਿ ਜੇ ਉਸ ਵਿੱਚ ਹਿੰਮਤ ਹੈ ਤਾਂ ਉਹ ਪੰਜਾਬ ਵਿੱਚ ਦਾਖ਼ਲ ਹੋ ਕੇ ਦਿਖਾਵੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬਾ ਪੰਨੂੰ ਅਤੇ ਉਸਦੀ ਪਾਬੰਦੀਸ਼ੁਦਾ ਸੰਗਠਨ ਤੋਂ ਕਿਸੇ ਵੀ ਖ਼ਤਰੇ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement