
ਸੁਨੀਲ ਜਾਖੜ ਨੇ ਕੇਂਦਰ ਦੀ ਐਨਡੀਏ ਸਰਕਾਰ ਦੇ ਇਕ ਸਾਲ ਪੂਰੇ ਹੋਣ ´ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਨਤਾ ਦੇ ਨਾਂਅ ਲਿਖੀ ਚਿੱਠੀ ਨੂੰ ਭੱਦਾ ਮਜ਼ਾਕ ਕਰਾਰ ਦਿੱਤਾ ਹੈ
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਦੀ ਐਨਡੀਏ ਸਰਕਾਰ ਦੇ ਇਕ ਸਾਲ ਪੂਰੇ ਹੋਣ ´ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਨਤਾ ਦੇ ਨਾਂਅ ਲਿਖੀ ਚਿੱਠੀ ਨੂੰ ਭੱਦਾ ਮਜ਼ਾਕ ਕਰਾਰ ਦਿੱਤਾ ਹੈ।
PM Modi
ਉਹਨਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਕੇਂਦਰ ਸਰਕਾਰ ਕੋਲੋਂ ਵਿੱਤੀ ਮਦਦ ਦੀ ਮੰਗ ਕਰ ਰਹੀਆਂ ਹਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਸਲੀਅਤ ਤੋਂ ਅਣਜਾਣ ਹਨ।ਉਹਨਾਂ ਕਿਹਾ ਕਿ ਢਾਈ ਮਹੀਨਿਆਂ ਤੋਂ ਲਾਗੂ ਲੌਕਡਾਊਨ ਕਾਰਨ ਸਮਾਜ ਦੇ ਹਰ ਵਰਗ ਦੇ ਲੋਕਾਂ ਲਈ ਅਪਣੀਆਂ ਰੋਜ਼ਾਨਾ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੁਸ਼ਕਿਲ ਪੈਦਾ ਹੋ ਰਹੀ ਹੈ।
Sunil Jakhar
ਉਹਨਾਂ ਦਾ ਕਹਿਣਾ ਹੈ ਕਿ ਅਜਿਹੀ ਸਥਿਤੀ ਵਿਚ ਹਰ ਕੋਈ ਪ੍ਰਧਾਨ ਮੰਤਰੀ ਤੋਂ ਕੁਝ ਰਾਹਤ ਦੀ ਉਮੀਦ ਕਰ ਰਿਹਾ ਸੀ, ਪਰ ਮੋਦੀ ਜੀ ਨੇ ਇਕ ਵਾਰ ਲੋਕਾਂ ਦੇ ਜ਼ਖਮਾਂ 'ਤੇ ਨਮਕ ਪਾਉਣ ਲਈ ਇਕ ਪੱਤਰ ਲਿਖਿਆ ਹੈ।
PM Modi
ਸਰਕਾਰ ਵੱਲੋਂ ਐਲਾਨੇ 20 ਲੱਖ ਕਰੋੜ ਦੇ ਆਰਥਕ ਪੈਕੇਜ 'ਤੇ ਜਾਖੜ ਨੇ ਕਿਹਾ ਕਿ 20 ਲੱਖ ਕਰੋੜ ਦਾ ਪੈਕੇਜ ਅਸਲ ਵਿਚ ਸਿਰਫ 1.83 ਲੱਖ ਕਰੋੜ ਦਾ ਹੈ, ਇਸ ਪੈਕੇਜ ਦਾ ਕਿਸਾਨਾਂ ਅਤੇ ਘੱਟ ਆਮਦਨੀ ਵਾਲੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹਨਾਂ ਕਿਹਾ ਦੇਸ਼ ਦੀ ਆਰਥਿਕਤਾ ਬੁਰੀ ਤਰ੍ਹਾਂ ਖ਼ਰਾਬ ਹੋ ਰਹੀ ਹੈ।
Sunil Jakhar
ਸੁਨੀਲ ਜਾਖੜ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਲੋਕਾਂ ਦੀ ਵਿੱਤੀ ਸਹਾਇਤਾ ਲਈ ਤੁਰੰਤ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਨੇ ਭਾਜਪਾ ਸਰਕਾਰ ਨੂੰ ਯਾਦ ਦਿਵਾਇਆ ਕੇ ਦੇਸ਼ ਲੋਕਾਂ ਨਾਲ ਬਣਿਆ ਹੈ ਅਤੇ ਕੇਂਦਰ ਸਰਕਾਰ ਨੂੰ ਲੋਕਾਂ ਦੀ ਸਾਰ ਲੈਣ ਦੀ ਲੋੜ ਹੈ।