
ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਉਹਨਾਂ ਨਾਲ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ।
ਬਠਿੰਡਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਉਹਨਾਂ ਨਾਲ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ।
Manpreet Singh Badal
ਇਸ ਮੌਕੇ ਉਹਨਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜਨ ਦੇ ਹੁਕਮ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ।
Manpreet Singh Badal and Others
ਇਸ ਦੌਰਾਨ ਵਿੱਤ ਮੰਤਰੀ ਨੇ ਕਿਹਾ ਲੌਕਡਾਊਨ ਦੇ ਚਲਦਿਆਂ ਵਪਾਰ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਹੈ ਤੇ ਇਸ ਦੇ ਚਲਦਿਆਂ ਦੇਸ਼ 10 ਸਾਲ ਪਿੱਛੇ ਚਲਾ ਗਿਆ ਹੈ। ਉਹਨਾਂ ਕਿਹਾ ਅਮੀਰ ਸੂਬਿਆਂ ਨੂੰ ਲੌਕਡਾਊਨ ਲਗਾਉਣ ਦੀ ਲੋੜ ਹੈ, ਪੰਜਾਬ ਇਕ ਗਰੀਬ ਸੂਬਾ ਹੈ, ਜਿੱਥੇ ਜ਼ਿਆਦਾਤਰ ਲੋਕ ਮਜ਼ਦੂਰੀ ਕਰਕੇ ਅਪਣੀ ਰੋਜ਼ੀ ਰੋਟੀ ਕਮਾਉਂਦੇ ਹਨ।
Manpreet Singh Badal and Others
ਉਹਨਾਂ ਕਿਹਾ ਕਿ ਪੰਜਾਬ ਵਿਚ ਲੰਬੇ ਸਮੇਂ ਤੱਕ ਲੌਕਡਾਊਨ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਲੌਕਡਾਊਨ ਦੇ ਚਲਦਿਆਂ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਵੱਡੀਆਂ ਮੂਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਮੌਕੇ ਉਹਨਾਂ ਨੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ 'ਤੇ ਵੀ ਹਮਲਾ ਬੋਲਿਆ।