ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਵੱਲੋਂ ਨੌਕਰੀ ਤਲਾਸ਼ ਰਹੇ ਨੌਜਵਾਨਾਂ ਲਈ Online ਸੇਵਾਵਾਂ ਸ਼ੁਰੂ
Published : May 30, 2020, 7:01 pm IST
Updated : May 30, 2020, 7:16 pm IST
SHARE ARTICLE
 Charanjit Singh Channi
Charanjit Singh Channi

ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋਜ਼ ਵੱਲੋਂ ਆਨਲਾਈਨ ਸੇਵਾਵਾਂ ਲਈ ਵੈੱਬ ਲਿੰਕ ਸ਼ੁਰੂ

ਚੰਡੀਗੜ:   ਪੰਜਾਬ ਸਰਕਾਰ ਨੇ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਘਰ-ਘਰ ਰੁਜ਼ਗਾਰ ਅਤੇ ਕਰੋਬਾਰ ਮਿਸਨ ਨੂੰ ਡਿਜੀਟਲ ਮਾਧਿਅਮ ਰਾਹੀਂ ਚਲਾਉਣ ਦਾ ਫੈਸਲਾ ਕੀਤਾ ਹੈ। ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਰਥ ਵਿਵਸਥਾ ਦੇ ਖੁੱਲ੍ਹਣ ਅਤੇ ਲੌਕਡਾਊਨ ਦੀਆਂ ਬੰਦਿਸ਼ਾਂ ਵਿਚ ਢਿੱਲ ਦੇ ਨਾਲ ਨੌਕਰੀ ਤਲਾਸ਼ ਰਹੇ ਨੌਜਵਾਨਾਂ ਅਤੇ ਨਿਯੋਜਕ (ਕੰਮ ਦੇਣ ਵਾਲੇ ) ਦੋਹਾਂ ਦੇ ਫ਼ਾਇਦੇ ਲਈ ਰੁਜ਼ਗਾਰ ਉੱਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਾਸਤੇ ਵਧੇਰੇ ਸਰਗਰਮ ਪਹੁੰਚ ਅਪਣਾਉਣ ਦੀ ਲੋੜ ਹੈ।  

Captain Amarinder Singh Captain Amarinder Singh

ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਨੇ ਡੀ.ਬੀ.ਈ.ਈਜ਼ ਰਾਹੀਂ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ। ਮੰਤਰੀ ਨੇ ਦੱਸਿਆ ਕਿ ਹਰੇਕ ਜ਼ਿਲ੍ਹੇ ਦੇ ਡਿਸਟਿ੍ਰਕਟ ਬਿਊਰੋ ਆਫ਼ ਇੰਪਲਾਇਮੈਂਟ ਐਂਡ ਇੰਟਰਪ੍ਰਾਇਜ਼ ਨੇ ਨੌਕਰੀਆਂ ਤਲਾਸ਼ ਰਹੇ ਪੜ੍ਹੇ-ਲਿਖੇ / ਘੱਟ ਪੜ੍ਹੇ-ਲਿਖੇ ਬੇਰੁਜਗਾਰ ਨੌਜਵਾਨਾਂ ਦੀ ਰਜਿਸਟ੍ਰੇਸਨ ਲਈ ਆਨ ਲਾਈਨ ਵੈੱਬ ਲਿੰਕ ਸ਼ੁਰੂ ਕੀਤਾ ਹੈ। ਇਸੇ ਤਰ੍ਹਾਂ ਕੰਮ ਲਈ ਕਰਮਚਾਰੀਆਂ ਦੀ ਭਾਲ ਕਰ ਰਹੇ ਨਿਯੋਜਕਾਂ ਦੀ ਰਜਿਸਟ੍ਰੇਸਨ ਲਈ ਵੀ ਵੈਬ ਲਿੰਕ ਤਿਆਰ ਕੀਤਾ ਗਿਆ ਹੈ।

PhotoPunjab Govt.

ਉਨ੍ਹਾਂ ਦੱਸਿਆ ਬੀਡੀਪੀਓਜ਼, ਸਰਪੰਚਾਂ, ਪੰਚਾਇਤ ਸੱਕਤਰਾਂ ਆਦਿ ਦੁਆਰਾ ਘੋਸ਼ਣਾਵਾਂ ਨਾਲ ਸਿੱਖਿਆ / ਤਕਨੀਕੀ ਸੰਸਥਾਵਾਂ, ਸੀ.ਐਸ.ਸੀ / ਵੀ.ਐਲ.ਈ.ਐਸ ਜ਼ਰੀਏ ਨੌਕਰੀ ਤਲਾਸ਼ ਰਹੇ ਨੌਜਵਾਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।ਇਸੇ ਤਰ੍ਹਾਂ ਉਦਯੋਗ, ਕਿਰਤ, ਸਿਹਤ, ਤਕਨੀਕੀ ਸਿੱਖਿਆ, ਸਹਿਕਾਰਤਾ, ਰੱਖਿਆ ਭਲਾਈ ਵਿਭਾਗ ਦੇ ਸਹਿਯੋਗ ਨਾਲ ਰੁਜ਼ਗਾਰ ਦਾਤਿਆਂ ਦੀ ਭਾਲ ਕੀਤੀ ਜਾ ਰਹੀ ਹੈ।

Rozgar SchemeRozgar Scheme

ਚੰਨੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਵਿਭਾਗ ਹਰ ਜ਼ਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸਬੰਧੀ ਆਨ ਲਾਈਨ ਸਹਾਇਤਾ ਵੀ ਪ੍ਰਦਾਨ ਕਰ ਰਿਹਾ ਹੈ ਅਤੇ ਸਵੈ-ਰੁਜਗਾਰ ਦੀ ਤਲਾਸ਼ ਕਰ ਰਹੇ ਬੇਰੁਜਗਾਰਾਂ ਦੀ ਰਜਿਸਟ੍ਰੇਸਨ ਲਈ ਲਿੰਕ ਤਿਆਰ ਕੀਤਾ ਗਿਆ ਹੈ। ਇਹ ਲਿੰਕ ਜ਼ਿਲ੍ਹੇ ਵਿਚ ਚੱਲ ਰਹੀਆਂ ਲੋਨ ਸਕੀਮਾਂ ਵਿੱਚ ਬਿਨੈਕਾਰ ਦੀ ਰੁਚੀ ਰਜਿਸਟਰ ਕਰਨ ਦੀ ਸਹੂਲਤ ਪ੍ਰਦਾਨ ਕਰਦਾ ਹੈ। ਇਨ੍ਹਾਂ ਸਕੀਮਾਂ ਵਿੱਚ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਲੀਡ ਬੈਂਕ ਦੀਆਂ ਸਵੈ-ਰੁਜ਼ਗਾਰ ਸਕੀਮਾਂ ਸ਼ਾਮਲ ਹਨ।

Charanjit Channi Charanjit Channi

ਰੁਜ਼ਗਾਰ ੳਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਰੁਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੀਆਂ ਆਨਲਾਈਨ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਬੀਈਈਜ ਨੇ ਨੌਕਰੀ ਲਈ ਸਹਾਇਤਾ, ਕਰੀਅਰ ਕੌਂਸਲਿੰਗ, ਸਵੈ ਰੁਜਗਾਰ, ਮੈਨੂਅਲ ਰਜਿਸਟ੍ਰੇਸਨ ਅਤੇ ਪੁੱਛਗਿੱਛ ਲਈ ਇੱਕ ਮੋਬਾਈਲ ਹੈਲਪਲਾਈਨ ਵੀ ਸ਼ੁਰੂ ਕੀਤੀ ਹੈ। ਉਕਤ ਵਿਅਕਤੀ ਸਰਕਾਰੀ ਕੰਮਕਾਜ ਦੇ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸਾਮ 5 ਵਜੇ ਦੇ ਵਿਚਕਾਰ ਜ਼ਿਲ੍ਹਾ ਜਾਂ ਮੁੱਖ ਦਫਤਰ ਦੀ ਹੈਲਪਲਾਈਨ ’ਤੇ ਕਾਲ ਕਰ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਨੌਕਰੀਆਂ ਤਲਾਸ਼ ਰਹੇ ਨੌਜਵਾਨ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਲਈ ਅਪਲਾਈ ਕਰਨ ਵਾਸਤੇ www.pgrkam.com  ’ਤੇ ਵੀ ਰਜਿਸਟਰ ਕਰ ਸਕਦੇ ਹਨ ਅਤੇ ਆਪਣੀ ਪੋ੍ਰਫਾਈਲ ਤਿਆਰ ਕਰ ਸਕਦੇ ਹਨ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement