ਸਕੂਲ ਦੇ ਚੌਕੀਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
Published : May 30, 2020, 8:02 am IST
Updated : May 30, 2020, 8:02 am IST
SHARE ARTICLE
File Phtoo
File Phtoo

ਬੀਤੀ ਰਾਤ ਮੋਗਾ ਦੇ ਪਿੰਡ ਡਾਲਾ ਵਿਖੇ 75 ਸਾਲਾ ਬਜ਼ੁਰਗ ਦੇ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮੋਗਾ, 29 ਮਈ (ਅਮਜ਼ਦ ਖ਼ਾਨ): ਬੀਤੀ ਰਾਤ ਮੋਗਾ ਦੇ ਪਿੰਡ ਡਾਲਾ ਵਿਖੇ 75 ਸਾਲਾ ਬਜ਼ੁਰਗ ਦੇ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬਚਿੱਤਰ ਸਿੰਘ ਪਿਛਲੇ ਡੇਢ ਸਾਲ ਤੋਂ ਸਕੂਲ ਵਿਚ ਚੌਕੀਦਾਰ ਦਾ ਕੰਮ ਕਰਦਾ ਸੀ ਅਤੇ ਬੀਤੀ ਰਾਤ ਬਚਿੱਤਰ ਸਿੰਘ ਸਕੂਲ ਵਿਚ ਅਪਣੀ ਡਿਊਟੀ ਦੇ ਰਿਹਾ ਸੀ ਕਿ ਅਚਾਨਕ ਅਣਪਛਾਤੇ ਵਿਅਕਤੀ ਸਕੂਲ ਵਿਚ ਦਾਖ਼ਲ ਹੋਏ, ਜਿਨ੍ਹਾਂ ਨੇ ਇਸ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ।
ਘਟਨਾ ਦਾ ਪਤਾ ਚਲਦਿਆਂ ਹੀ ਡੀ.ਐਸ.ਪੀ. ਧਰਮਕੋਟ ਸਰਦਾਰ ਸੁੰਬੇਗ ਸਿੰਘ, ਐਸ.ਪੀ. ਐਚ ਹਰਿੰਦਰਪਾਲ ਸਿੰਘ ਪਰਮਾਰ, ਡੀ.ਐੱਸ.ਪੀ.ਡੀ. ਜੰਗਜੀਤ ਸਿੰਘ ਭਾਰੀ ਫ਼ੋਰਸ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿਤੀ ਹੈ।

File photoFile photo

ਇਸ ਮੌਕੇ ਪਿੰਡ ਵਾਸੀ ਬਲਜਿੰਦਰ ਸਿੰਘ ਬੱਲੀ ਨੇ ਦਸਿਆ ਕਿ ਭਗਤ ਬਜ਼ੁਰਗ ਚੌਕੀਦਾਰ ਬਚਿੱਤਰ ਸਿੰਘ ਸਾਡੇ ਪਿੰਡ ਡਾਲਾ ਦਾ ਰਹਿਣ ਵਾਲਾ ਸੀ ਜੋ ਪਿਛਲੇ ਡੇਢ ਸਾਲ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਚੌਕੀਦਾਰ ਸੀ। ਇਸ ਮੌਕੇ ਬਲਜਿੰਦਰ ਸਿੰਘ ਬੱਲੀ ਨੇ ਦਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਪਿੰਡ ਦੇ ਸਕੂਲਾਂ ਵਿਚ ਚੋਰੀਆਂ ਹੋ ਚੁੱਕੀਆਂ ਹਨ ਪਰ ਅੱਜ ਵੀ ਹੋ ਸਕਦਾ ਹੈ। ਉਕਤ ਵਿਅਕਤੀ ਚੋਰੀ ਦੀ ਨੀਅਤ ਨਾਲ ਆਏ ਹੋਣ ਅਤੇ ਉਕਤ ਬਜ਼ੁਰਗ ਨੂੰ ਉਨ੍ਹਾਂ ਦੀ ਪਛਾਣ ਹੋ ਗਈ ਹੋਵੇ ਤਾਂ ਉਨ੍ਹਾਂ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿਤਾ ਗਿਆ।
 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement